ਪੰਜਾਬ

punjab

Swachh Bharat Mission: ਅਮਿਤ ਸ਼ਾਹ, ਨੱਡਾ ਸਮੇਤ ਕਈ ਮੰਤਰੀਆਂ ਨੇ ਪੀਐਮ ਮੋਦੀ ਦੀ 'ਸਵੱਛਤਾ ਹੀ ਸੇਵਾ ਮੁਹਿੰਮ' ਵਿੱਚ ਲਿਆ ਹਿੱਸਾ

By ETV Bharat Punjabi Team

Published : Oct 1, 2023, 2:55 PM IST

ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਦੇਵੇਂਦਰ ਫੜਨਵੀਸ ਸਮੇਤ ਵੱਡੇ ਨੇਤਾਵਾਂ ਨੇ ਦੇਸ਼ ਭਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।

Swachh Bharat Mission, PM Modi, Gandhi Jayanti
Swachh Bharat Mission

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਵੱਛਤਾ ਅਭਿਆਨ ਨੂੰ ਲੈ ਕੇ ‘ਇੱਕ ਤਰੀਕ, ਇੱਕ ਘੰਟਾ ਇੱਕ ਸਾਥ’ ਦੇ ਸੱਦੇ ਵਿੱਚ ਅੱਜ ਦੇਸ਼ ਭਰ ਦੇ ਵੱਡੇ ਨੇਤਾਵਾਂ ਸਮੇਤ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਕੇਂਦਰੀ ਮੰਤਰੀਆਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫਾਈ ਅਭਿਆਨ ਚਲਾਇਆ। ਇਸ ਮੌਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕਾਂ ਨੇ ਆਪੋ-ਆਪਣੇ ਖੇਤਰਾਂ ਵਿੱਚ ਸੜਕਾਂ ਅਤੇ ਹੋਰ ਜਨਤਕ ਥਾਵਾਂ ਦੀ ਸਫ਼ਾਈ ਕੀਤੀ।

ਸਵੱਛਤਾ ਲਈ ਸ਼੍ਰਮਦਾਨ ਪ੍ਰੋਗਰਾਮ: 'ਸਵੱਛਤਾ ਲਈ ਸ਼੍ਰਮਦਾਨ' ਪ੍ਰੋਗਰਾਮ ਵਿੱਚ ਦੇਸ਼ ਭਰ ਦੇ ਨੇਤਾਵਾਂ ਨੇ ਹਿੱਸਾ ਲਿਆ। ਦੇਸ਼ ਭਰ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਲੈ ਕੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਸਫ਼ਾਈ ਅਭਿਆਨ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਦੇਖੇ ਗਏ। ਅਮਿਤ ਸ਼ਾਹ ਗੁਜਰਾਤ ਦੇ ਅਹਿਮਦਾਬਾਦ ਵਿੱਚ ਸਫ਼ਾਈ ਕਰਦੇ ਨਜ਼ਰ ਆਏ।

ਕੇਂਦਰੀ ਮੰਤਰੀਆਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਇਆ ਸਫਾਈ ਅਭਿਆਨ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੀਤਾਪੁਰ 'ਚ 'ਸਵੱਛਤਾ ਹੀ ਸੇਵਾ' ਮੁਹਿੰਮ 'ਚ ਹਿੱਸਾ ਲਿਆ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੂੰ ਵੀ ਨਵੀਂ ਦਿੱਲੀ ਵਿੱਚ ਸਫਾਈ ਮੁਹਿੰਮ ਵਿੱਚ ਹਿੱਸਾ ਲੈਂਦੇ ਦੇਖਿਆ ਗਿਆ। ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਪਟਨਾ 'ਚ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਆਯੋਜਿਤ ਸਫਾਈ ਮੁਹਿੰਮ 'ਚ ਹਿੱਸਾ ਲਿਆ।

'ਇਕ ਤਰੀਕ, ਇਕ ਘੰਟਾ, ਇਕ ਸਾਥ': ਉਨ੍ਹਾਂ ਕਿਹਾ, 'ਇਹ ਰਾਸ਼ਟਰੀ ਪ੍ਰੋਗਰਾਮ ਹੈ। ਇਸ ਮੁਹਿੰਮ ਵਿੱਚ ਸਮਾਜ ਦੇ ਸਾਰੇ ਵਰਗਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਿੱਲੀ ਦੇ ਆਈਟੀਓ ਛੱਤ ਘਾਟ ਤੋਂ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਪ੍ਰਧਾਨ ਮੰਤਰੀ ਦੀ 'ਇਕ ਤਰੀਕ, ਇਕ ਘੰਟਾ ਇਕ ਸਾਥ' ਪਹਿਲ 'ਤੇ ਲੋਕਾਂ ਦਾ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਨੇ 1 ਅਕਤੂਬਰ ਨੂੰ ਦੇਸ਼ ਭਰ ਦੇ ਲੋਕਾਂ ਨੂੰ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸਵੱਛ ਭਾਰਤ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਕੋਸ਼ਿਸ਼ ਮਾਇਨੇ ਰੱਖਦੀ ਹੈ।

ABOUT THE AUTHOR

...view details