ਪੰਜਾਬ

punjab

Gujarat News: ਆਰਥਿਕ ਤੰਗੀ ਦੇ ਚੱਲਦੇ ਪਰਿਵਾਰ ਨੇ ਕੀਤੀ ਖੁਦਕੁਸ਼ੀ, ਮਾਂ-ਪੁੱਤ ਦੀ ਮੌਤ, ਪਿਤਾ ਗੰਭੀਰ

By

Published : Aug 1, 2023, 8:35 PM IST

ਗੁਜਰਾਤ ਦੇ ਵਡੋਦਰਾ 'ਚ ਪੂਰੇ ਪਰਿਵਾਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਇਸ ਘਟਨਾ 'ਚ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਪਿਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Family Committed Suicide
Family Committed Suicide

ਵਡੋਦਰਾ/ਗੁਜਰਾਤ : ਗੁਜਰਾਤ 'ਚ ਵਡੋਦਰਾ ਸ਼ਹਿਰ ਦੇ ਰਾਵਪੁਰਾ ਥਾਣਾ ਖੇਤਰ 'ਚ ਇਕ ਪਰਿਵਾਰ ਨੇ ਸਮੂਹਿਕ ਖੁਦਕੁਸ਼ੀ ਕਰ ਲਈ, ਜਿਸ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਮੁੱਢਲੀ ਜਾਂਚ ਵਿੱਚ ਪਰਿਵਾਰ ਦੀ ਆਰਥਿਕ ਤੰਗੀ ਇਸ ਖੁਦਕੁਸ਼ੀ ਲਈ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਪਿਛਲੇ ਇੱਕ ਮਹੀਨੇ ਵਿੱਚ ਸ਼ਹਿਰ ਵਿੱਚ ਸਮੂਹਿਕ ਖੁਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਤਾਜ਼ਾ ਮਾਮਲੇ 'ਚ ਸੁਰੱਖਿਆ ਗਾਰਡ ਦੇ ਤੌਰ 'ਤੇ ਕੰਮ ਕਰਦੇ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੀ ਪਤਨੀ ਅਤੇ ਬੇਟੇ ਸਮੇਤ ਖੁਦਕੁਸ਼ੀ ਕਰ ਲਈ।

ਮਾਮਲੇ ਦੀ ਜਾਂਚ ਜਾਰੀ: ਇਹ ਸਮੂਹਿਕ ਖੁਦਕੁਸ਼ੀ ਹੈ ਜਾਂ ਪਤੀ ਨੇ ਆਪਣੀ ਪਤਨੀ ਅਤੇ ਬੇਟੇ ਦਾ ਕਤਲ ਕਰਕੇ ਖੁਦਕੁਸ਼ੀ ਕੀਤੀ ਹੈ, ਇਸ ਐਂਗਲ ਤੋਂ ਵੀ ਪੁਲਿਸ ਜਾਂਚ ਕਰ ਰਹੀ ਹੈ। ਹੁਣ ਤੱਕ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ 2 ਦੀ ਮੌਤ ਹੋ ਚੁੱਕੀ ਹੈ। ਰਾਵਪੁਰਾ ਥਾਣੇ ਦੇ ਏਐਸਆਈ ਰਮੇਸ਼ਭਾਈ ਕਾਮੋਲ ਨੇ ਦੱਸਿਆ ਕਿ ਰਾਵਪੁਰਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਐਸਐਸਜੀ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ, ਪਿਤਾ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਸੁਰੱਖਿਆ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕਰਦਾ ਸੀ ਘਰ ਦਾ ਮੁਖੀ: ਮੁਕੇਸ਼ ਪੰਚਾਲ ਆਪਣੇ ਪਰਿਵਾਰ ਨਾਲ ਕਛਿਆ ਪੋਲ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਉਹ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਗੁਆਂਢੀ ਨੂੰ ਮੰਗਲਵਾਰ ਸਵੇਰੇ 6.30 ਵਜੇ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਉਸ ਨੇ ਹੋਰ ਗੁਆਂਢੀਆਂ ਨੂੰ ਮਦਦ ਲਈ ਬੁਲਾਇਆ। ਗੁਆਂਢੀਆਂ ਨੇ ਦੇਖਿਆ ਕਿ ਮੁਕੇਸ਼ ਪੰਚਾਲ ਖੂਨ ਨਾਲ ਲਥਪਥ ਪਿਆ ਸੀ। ਇਸ ਘਟਨਾ ਦੀ ਸੂਚਨਾ ਗੁਆਂਢੀਆਂ ਨੇ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਜਾਂਚ ਲਈ ਮੌਕੇ 'ਤੇ ਪਹੁੰਚੇ।

ਇਸ ਤੋਂ ਇਲਾਵਾ ਐਫਐਸਐਲ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੁਆਂਢੀਆਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਪਰਿਵਾਰ ਪਿਛਲੇ ਪੰਜ ਸਾਲਾਂ ਤੋਂ ਇਸ ਘਰ ਵਿੱਚ ਰਹਿ ਰਿਹਾ ਸੀ। ਘਟਨਾ ਬਾਰੇ ਦੱਸਦੇ ਹੋਏ ਗੁਆਂਢੀ ਨਿਤਿਨ ਭਾਈ ਮਿਸਤਰੀ ਨੇ ਦੱਸਿਆ ਕਿ ਮੈਂ ਸੌਂ ਰਿਹਾ ਸੀ ਅਤੇ ਮੇਰੇ ਦੋਸਤ ਨੇ ਮੈਨੂੰ ਜਗਾਇਆ ਕਿ ਅਜਿਹੀ ਘਟਨਾ ਵਾਪਰ ਗਈ ਹੈ। ਬਾਅਦ 'ਚ ਜਦੋਂ ਉਹ ਉੱਪਰ ਗਿਆ, ਤਾਂ ਦੇਖਿਆ ਕਿ ਨੌਜਵਾਨ ਦੇ ਗਲੇ 'ਚ ਫਾਹਾ ਲੱਗਾ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਹੇਠਾਂ ਲਿਆਂਦਾ ਗਿਆ।

ABOUT THE AUTHOR

...view details