ਪੰਜਾਬ

punjab

Woman disrobed in Rajasthan : ਔਰਤ ਨੂੰ ਨੰਗਾ ਕਰਕੇ ਪਰੇਡ ਕਰਵਾਉਣ ਦੇ ਮਾਮਲੇ ਵਿੱਚ 3 ਗ੍ਰਿਫਤਾਰ

By ETV Bharat Punjabi Team

Published : Sep 2, 2023, 10:13 AM IST

ਪ੍ਰਤਾਪਗੜ੍ਹ 'ਚ ਇੱਕ ਆਦਿਵਾਸੀ ਔਰਤ ਨੂੰ ਨਗਨ ਹਾਲਤ 'ਚ ਘੁੰਮਾਉਣ ਦੇ ਮਾਮਲੇ 'ਚ ਪੁਲਿਸ ਨੇ ਅੱਜ ਮੁਲਜ਼ਮ ਪਤੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਹੋਰ ਮੁਲਜ਼ਮਾਂ ਦੀ ਭਾਲ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। (woman nude parade in Pratapgarh )

Three arrested in the case of women being paraded naked in Rajasthan's Pratap Garh
woman nude parade: ਮਾਮਲੇ 'ਚ ਪੁਲਿਸ ਨੇ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ, ਪ੍ਰਤਾਪ ਗੜ੍ਹ 'ਚ ਪਤੀ ਨੇ ਕਰਵਾਈ ਸੀ ਪਤਨੀ ਦੀ ਨਗਨ ਪਰੇਡ

ਪ੍ਰਤਾਪਗੜ੍ਹ:ਰਾਜਸਥਾਨ 'ਚ ਪ੍ਰਤਾਪਗੜ੍ਹ ਪੁਲਿਸ ਨੇ ਸਵੇਰੇ ਹਰਕਤ ਵਿੱਚ ਆਉਂਦਿਆਂ ਇੱਕ ਕਬਾਇਲੀ ਔਰਤ ਨੂੰ ਨੰਗਾ ਕਰਕੇ ਉਸ ਦੀ ਪਰੇਡ ਕਰਨ ਦੇ ਮਾਮਲੇ ਵਿੱਚ ਮਹਿਲਾ ਦੇ ਪਤੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਦੌਰਾਨ ਉਹ ਜ਼ਖ਼ਮੀ ਵੀ ਹੋ ਗਏ। ਤਿੰਨਾਂ ਮੁਲਜ਼ਮਾਂ ਨੂੰ ਪ੍ਰਤਾਪਗੜ੍ਹ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਪੁਲਿਸ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ।

ਤਿੰਨ ਮੁਲਜ਼ਮ ਪੁਲਿਸ ਹਿਰਾਸਤ ਵਿੱਚ: ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਦੇਰ ਰਾਤ ਛਾਪੇਮਾਰੀ ਕਰ ਕੇ ਔਰਤ ਦੇ ਪਤੀ ਅਤੇ ਉਸ ਦੇ ਸਾਥੀ ਨੂੰ ਇੱਕ ਹੋਰ ਵਿਅਕਤੀ ਸਮੇਤ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਐੱਸਪੀ ਅਮਿਤ ਕੁਮਾਰ ਦੀਆਂ ਹਦਾਇਤਾਂ ’ਤੇ ਕਾਰਵਾਈ ਕੀਤੀ ਗਈ, ਜਿਸ ਤਹਿਤ ਅੱਠ ਵਿੱਚੋਂ ਤਿੰਨ ਮੁਲਜ਼ਮ ਇਸ ਸਮੇਂ ਪੁਲਿਸ ਹਿਰਾਸਤ ਵਿੱਚ ਹਨ। ਇਹ ਪੂਰਾ ਮਾਮਲਾ ਧਾਰਿਆਵਾੜ ਸਬ-ਡਿਵੀਜ਼ਨ ਦੇ ਪਿੰਡ ਨਿਕਲਾ ਕੋਟਾ ਦਾ ਹੈ, ਜਿੱਥੇ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਔਰਤ ਦੇ ਪਤੀ ਨੇ ਉਸ ਨੂੰ ਨੰਗਾ ਕਰ ਕੇ ਪਿੰਡ 'ਚ ਘੁੰਮਾਇਆ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਹੈ।

ਡੀਜੀਪੀ ਉਮੇਸ਼ ਮਿਸ਼ਰਾ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਪਿੰਡ ਨਿਚਲਕੋਟਾ ਵਿੱਚ ਇੱਕ ਔਰਤ ਦੀ ਨਗਨ ਪਰੇਡ ਘਟਨਾ ਨੂੰ ਲੈ ਕੇ ਗੰਭੀਰ ਨਜ਼ਰ ਆ ਰਹੇ ਹਨ। ਡੀਜੀਪੀ ਦੇ ਨਿਰਦੇਸ਼ਾਂ 'ਤੇ ਏਡੀਜੀ ਕ੍ਰਾਈਮ ਦਿਨੇਸ਼ ਐਮਐਨ ਮੌਕੇ 'ਤੇ ਪਹੁੰਚ ਗਏ ਹਨ। ਡੀਜੀਪੀ ਉਮੇਸ਼ ਮਿਸ਼ਰਾ ਨੇ ਕਿਹਾ ਹੈ ਕਿ 'ਘਟਨਾ 'ਚ ਸ਼ਾਮਲ ਸਾਰੇ 8 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ 'ਚੋਂ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।



ਪੀੜਤ ਧਿਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ: ਪੂਰੇ ਮਾਮਲੇ ਨੂੰ ਲੈ ਕੇ ਥਾਣਾ ਧਾਰੀਆਵਾੜ 'ਚ ਪ੍ਰਤਾਪਗੜ੍ਹ ਕਾਂਡ ਦੀ ਪੀੜਤ ਔਰਤ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੇਰ ਰਾਤ ਪੀੜਤਾ ਆਪਣੀ ਮਾਂ ਨਾਲ ਥਾਣੇ ਪਹੁੰਚੀ ਅਤੇ ਪਤੀ ਸਮੇਤ 10 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਇਆ। ਐੱਸਪੀ ਅਮਿਤ ਕੁਮਾਰ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਬਿਆਨ ਲਏ ਗਏ ਹਨ। ਇਸ ਮਾਮਲੇ 'ਚ 12 ਟੀਮਾਂ ਨੂੰ ਐਕਟਿਵ ਮੋਡ 'ਤੇ ਥਾਂ-ਥਾਂ ਛਾਪੇਮਾਰੀ ਕਰਨ ਲਈ ਭੇਜਿਆ ਗਿਆ ਸੀ। ਕਲੈਕਟਰ ਇੰਦਰਜੀਤ ਯਾਦਵ ਨੇ ਵੀ ਇਸ ਮਾਮਲੇ ਨੂੰ ਲੈ ਕੇ ਧਾਰਿਆਵਾੜ 'ਚ ਡੇਰਾ ਲਾਇਆ ਹੋਇਆ ਹੈ ਅਤੇ ਮਾਮਲੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਬਾਂਸਵਾੜਾ ਆਈਜੀਐਸ ਪਰਿਮਾਲਾ ਸਮੇਤ ਡਵੀਜ਼ਨ ਦੇ ਸਾਰੇ ਵੱਡੇ ਅਧਿਕਾਰੀ ਮੌਕੇ 'ਤੇ ਰਵਾਨਾ ਹੋ ਗਏ ਹਨ।

ABOUT THE AUTHOR

...view details