ਪੰਜਾਬ

punjab

WEATHER UPDATE: ਮੀਂਹ ਨੇ ਤੋੜੇ ਸਾਰੇ ਰਿਕਾਰਡ, ਜਾਣੋ ਮੌਸਮ ਕਦੋਂ ਹੋਵੇਗਾ ਸਾਫ਼

By

Published : Feb 4, 2022, 9:41 AM IST

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਅੱਜ ਵੀ ਲਗਾਤਾਰ ਮੀਂਹ ਪਵੇਗਾ। ਉਥੇ ਹੀ ਪਹਾੜਾਂ ਵਿੱਚ ਵੀ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਮੀਂਹ ਨੇ ਤੋੜੇ ਸਾਰੇ ਰਿਕਾਰਡ
ਮੀਂਹ ਨੇ ਤੋੜੇ ਸਾਰੇ ਰਿਕਾਰਡ

ਚੰਡੀਗੜ੍ਹ:ਪੰਜਾਬ ਸਮੇਤਉੱਤਰੀ ਭਾਰਤ 'ਚ ਇਨ੍ਹੀਂ ਦਿਨੀਂ ਠੰਡ ਪੈ ਰਹੀ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਠੰਡ ਨੂੰ ਹੋਰ ਵਧਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਮੇਤ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ 'ਚ ਮੀਂਹ ਕਾਰਨ ਠੰਡ ਹੋਰ ਵਧ ਗਈ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਬਰਫਬਾਰੀ ਜਾਰੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਫਰਵਰੀ ਦੀ ਆਮਦ ਤੋਂ ਬਾਅਦ ਵੀ ਮੌਸਮ ਠੰਢਾ ਰਹਿੰਦਾ ਹੈ।

ਇਹ ਵੀ ਪੜੋ:ਪੰਜਾਬੀਆਂ ਦਾ ਵੱਖਰਾ ਸ਼ੌਂਕ, ਪੁਲਿਸ ਨਾਲੋਂ ਵੱਧ ਪੰਜਾਬੀਆਂ ਕੋਲ ਲਾਇਸੈਂਸੀ ਹਥਿਆਰ"

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਅੱਜ ਵੀ ਬਾਰਿਸ਼ ਜਾਰੀ ਰਹੇਗੀ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਹਾਲਾਂਕਿ ਭਲਕੇ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਅੱਜ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਰਹੇਗਾ।

ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਅੱਜ ਵੀ ਬਰਸਾਤ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਇੱਥੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਰਹੇਗਾ। ਜੈਪੁਰ ਦੀ ਗੱਲ ਕਰੀਏ ਤਾਂ ਇੱਥੇ ਮੀਂਹ ਨਹੀਂ ਪਵੇਗਾ। ਆਈਐਮਡੀ ਅਨੁਸਾਰ ਜੈਪੁਰ ਵਿੱਚ ਆਸਮਾਨ ਸਾਫ਼ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਨੈਨੀਤਾਲ ਵਿੱਚ ਬਰਫ਼ਬਾਰੀ ਅਤੇ ਮੀਂਹ

ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ 'ਚ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਦਕਿ ਉੱਚੀਆਂ ਚੋਟੀਆਂ 'ਤੇ ਬਰਫਬਾਰੀ ਸ਼ੁਰੂ ਹੋ ਗਈ ਹੈ। ਪਹਾੜਾਂ ਤੋਂ ਲੈ ਕੇ ਮੈਦਾਨ ਤੱਕ ਮੀਂਹ ਅਤੇ ਬਰਫਬਾਰੀ ਜਾਰੀ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਬਾਰਾਪੱਥਰ, ਹਿਮਾਲਿਆ ਦਰਸ਼ਨ, ਕਿਲਬਰੀ, ਟਿਫਨ ਟਾਪ ਖੇਤਰਾਂ ਵਿੱਚ ਸੈਲਾਨੀਆਂ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸੀਜ਼ਨ ਦੀ ਸੱਤਵੀਂ ਬਰਫ਼ਬਾਰੀ ਸ਼ੁਰੂ ਹੋਣ ਤੋਂ ਬਾਅਦ ਨੈਨੀਤਾਲ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ।

ਸ਼ਹਿਰ ਦੇ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮਾਲ ਰੋਡ, ਟੱਲੀਟਾਲ ਤੇ ਮੱਲੀਟਾਲ ਬਾਜ਼ਾਰ, ਚਾਰਟਨ ਲਾਜ, ਸ਼ੇਰ ਕਾ ਡੰਡਾ ਆਦਿ ਇਲਾਕਿਆਂ 'ਚ ਭਾਰੀ ਬਰਫਬਾਰੀ ਸ਼ੁਰੂ ਹੋ ਗਈ ਹੈ। ਹੁਣੇ ਹੀ ਦਰੱਖਤਾਂ 'ਤੇ ਬਰਫ ਜੰਮਣੀ ਸ਼ੁਰੂ ਹੋ ਗਈ ਹੈ ਅਤੇ ਜ਼ਮੀਨ ਅਤੇ ਹੋਰ ਥਾਵਾਂ 'ਤੇ ਵੀ ਬਰਫ ਜੰਮਣੀ ਸ਼ੁਰੂ ਹੋ ਗਈ ਹੈ। ਨੈਨੀਤਾਲ 'ਚ ਪਿਛਲੇ ਕੁਝ ਦਿਨਾਂ ਦੀ ਧੁੱਪ ਤੋਂ ਬਾਅਦ ਮੌਸਮ 'ਚ ਬਦਲਾਅ ਆਇਆ ਹੈ।

ਇਸ ਤੋਂ ਇਲਾਵਾ ਲਖਨਊ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਲਖਨਊ ਵਿੱਚ ਵੀ ਮੀਂਹ ਪਵੇਗਾ। ਦੂਜੇ ਪਾਸੇ ਲੇਹ ਵਿੱਚ ਠੰਢ ਦਾ ਕਹਿਰ ਜਾਰੀ ਰਹੇਗਾ। ਅੱਜ ਇੱਥੇ ਘੱਟੋ-ਘੱਟ ਤਾਪਮਾਨ ਪਹਿਲਾਂ ਦੀ ਤਰ੍ਹਾਂ ਮਨਫ਼ੀ 14 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ਮਨਫ਼ੀ ਦੋ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜੋ:ਮੰਗਲ ਗ੍ਰਹਿ 'ਤੇ ਵੀ ਹਨ ਕੱਛ ਦੇ ਰਣ ਵਰਗੇ ਨਮਕ ਦੇ ਕ੍ਰਿਸਟਲ, ਨਾਸਾ ਦੇ ਵਿਗਿਆਨੀ ਕਰਨਗੇ ਜਾਂਚ

ਬਿਹਾਰ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਧਾਨੀ ਪਟਨਾ ਵਿੱਚ ਅੱਜ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਪਟਨਾ 'ਚ ਅੱਜ ਮੀਂਹ ਪਵੇਗਾ। ਕੱਲ੍ਹ ਵੀ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ABOUT THE AUTHOR

...view details