ਪੰਜਾਬ

punjab

ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

By

Published : Jun 16, 2019, 4:53 PM IST

Updated : Jun 16, 2019, 6:54 PM IST

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ਿਲਾਂਗ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ 'ਚ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਫ਼ੋਟੋ

ਨਵੀਂ ਦਿੱਲੀ: ਸ਼ਿਲਾਂਗ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹ ਮੀਟਿੰਗ ਦਿੱਲੀ ਸਥਿਤ ਮੇਘਾਲਿਆ ਹਾਊਸ ‘ਚ ਕੀਤੀ। ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ।

ਮੇਘਾਲਿਆ ਦੇ ਮੁੱਖ ਮੰਤਰੀ ਨੇ ਵੀ ਕੇਂਦਰੀ ਮੰਤਰੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਥੇ ਰਹਿਣ ਵਾਲੇ ਹਰ ਨਾਗਰਿਕ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਹੈ।

ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਰੱਖੀ। ਮੇਘਾਲਿਆ ਦੇ ਮੁੱਖ ਮੰਤਰੀ ਨੇ ਵੀ ਕੇਂਦਰੀ ਮੰਤਰੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਥੇ ਰਹਿਣ ਵਾਲੇ ਹਰ ਨਾਗਰਿਕ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਹੈ। ਖ਼ਬਰਾਂ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਸੈੱਲ ਦੀ ਟੀਮ ਸੋਮਵਾਰ ਨੂੰ ਸ਼ਿਲਾਂਗ ਜਾਵੇਗੀ।

Intro:Body:

harsimrat kaur badal in shillong


Conclusion:
Last Updated :Jun 16, 2019, 6:54 PM IST

ABOUT THE AUTHOR

...view details