ਪੰਜਾਬ

punjab

ਮਨਮੋਹਨ ਅਤੇ ਚਿਦੰਬਰਮ ਦਾ ਮੋਦੀ ਉੱਤੇ ਵਾਰ, ਕਿਹਾ ਆਰਥਿਕ ਮੋਰਚ ਵਿੱਚ ਅਸਫ਼ਲ ਹੈ ਸਰਕਾਰ

By

Published : Dec 15, 2019, 4:07 AM IST

ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਾਂਗਰਸ ਦੀ ਭਾਰਤ ਬਚਾਓ ਰੈਲੀ ਵਿੱਚ ਮੋਦੀ ਸਰਕਾਰ ਨੂੰ ਆਰਥਿਕ ਮੋਰਚੇ ਉੱਤੇ ਘੇਰਦੇ ਹੋਏ ਜੰਮ ਕੇ ਨਿਸ਼ਾਨਾ ਬਣਾਇਆ।

manmohan singh talks about Modi 2.0, Indian Economy
ਮਨਮੋਹਨ ਅਤੇ ਚਿਦੰਬਰਮ ਦਾ ਮੋਦੀ ਉੱਤੇ ਵਾਰ, ਕਿਹਾ ਆਰਥਿਕ ਮੋਰਚ ਵਿੱਚ ਅਸਫ਼ਲ ਹੈ ਸਰਕਾਰ

ਨਵੀਂ ਦਿੱਲੀ : ਸਾਬਕਾ ਪ੍ਰਧਾਨ-ਮੰਤਰੀ ਮਨਮੋਹਨ ਸਿੰਘ, ਕਾਂਗਰਸ ਮੁਖੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਸ਼ਨਿਚਰਵਾਰ ਨੂੰ ਦਿੱਲੀ ਦੇ ਰਾਮ-ਲੀਲਾ ਮੈਦਾਨ ਵਿੱਚ ਭਾਰਤ ਬਚਾਓ ਰੈਲੀ ਰੱਖੀ ਹੈ।

ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੇ ਸ਼ਨਿਚਰਵਾਰ ਨੂੰ ਕੇਂਦਰ ਉੱਤੇ ਹਮਲਾ ਕੀਤਾ ਅਤੇ ਕਿਹਾ ਕਿ ਇਸ ਤੋਂ ਪਹਿਲਾਂ 6 ਮਹੀਨਿਆਂ ਵਿੱਚ ਹੀ ਭਾਰਤ ਦੀ ਅਰਥ-ਵਿਵਸਥਾ ਨੂੰ ਬਰਬਾਦ ਕਰ ਦਿੱਤਾ ਹੈ।

ਚਿਦੰਬਰਮ ਨੇ ਭਾਰਤ ਬਚਾਓ ਰੈਲੀ ਵਿੱਚ ਕਿਹਾ ਕਿ ਅੱਜ ਭਾਰਤ ਦੀ ਅਰਥ-ਵਿਵਸਥਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਅੱਜ ਸਾਡੇ ਕੋਲ ਲਗਭਗ 20 ਸਾਲਾਂ ਵਿੱਚ ਬੇਰੁਜ਼ਗਾਰੀ ਦੀ ਦਰ ਸਭ ਤੋਂ ਜ਼ਿਆਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਰਥ-ਵਿਵਸਥਾ ਹਰ ਦਿਨ ਲਗਾਤਾਰ ਡੁੱਬਦੀ ਜਾ ਰਹੀ ਹੈ, ਹਰ ਦਿਨ ਇੱਕ ਕਦਮ ਹੇਠਾਂ ਜਾਂਦੀ ਹੈ। ਖਾਧ ਮੁਦਰਾ-ਸਫ਼ੀਤੀ 10% ਹੈ, ਨਿਰਯਾਤ 4 ਮਹੀਨਿਆਂ ਤੋਂ ਹੇਠਾਂ ਹੈ।

ਚਿਦੰਬਰਮ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਉੱਤੇ ਵੀ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੂੰ ਨਹੀਂ ਪਤਾ ਕਿ ਉਨ੍ਹਾਂ ਕੀ ਕਰਨਾ ਹੈ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਇਸ ਰੈਲੀ ਵਿੱਚ ਕਿਹਾ ਕਿ ਤਕਰੀਬਨ 6 ਸਾਲਾਂ ਪਹਿਲਾਂ ਜਨਤਾ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਗਏ ਸਨ। ਕਿਸਾਨਾਂ ਦੀ ਆਮਦਨੀ ਦੁਗਣੀ ਕਰਨ ਅਤੇ ਨੌਜਵਾਨਾਂ ਨੂੰ ਹਰ ਸਾਲ ਦੋ ਕਰੋੜ ਨੌਕਰੀਆਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਹੁਣ ਤਾਂ ਸਾਬਿਤ ਹੋ ਗਿਆ ਹੈ ਕਿ ਇਹ ਵਾਅਦੇ ਝੂਠੇ ਸਨ।

ਇਸ ਰੈਲੀ ਵਿੱਚ ਮਨਮੋਹਨ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਤੋਂ ਇਲਾਵਾ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਕਾਂਗਰਸ ਦੇ ਹੋਰ ਸੀਨੀਅਰ ਨੇਤਾ ਮੌਜੂਦ ਹਨ।

Business_1


Conclusion:

ABOUT THE AUTHOR

...view details