ਪੰਜਾਬ

punjab

ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ 'ਆਪ' ਦਾ ਪ੍ਰਦਰਸ਼ਨ, ਕੀਤੀ ਇਹ ਮੰਗ

By

Published : Aug 3, 2022, 1:51 PM IST

ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ 'ਆਪ' ਦਾ ਪ੍ਰਦਰਸ਼ਨ,
ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ 'ਆਪ' ਦਾ ਪ੍ਰਦਰਸ਼ਨ, ()

ਕੇਂਦਰ ਵੱਲੋਂ ਸਰਾਵਾਂ ’ਤੇ ਲਾਏ 12 ਫੀਸਦੀ ਜੀਐਸਟੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਰੋਧ ਕੀਤੀ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।

ਅੰਮ੍ਰਿਤਸਰ:ਸ਼ਹਿਰ ਦੇ ਭੰਡਾਰੀ ਪੁਲ ਤੇ ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। ਨਾਲ ਹੀ ਉਨ੍ਹਾਂ ਨੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਧਾਰਮਿਕ ਸਥਾਨਾਂ ਦੇ ਉੱਤੇ ਜਿਹੜੀ ਜੀਐੱਸਟੀ ਲਗਾਈ ਜਾ ਰਹੀ ਹੈ ਉਸੇ ਦੇ ਖਿਲਾਫ ਉਨ੍ਹਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਆਪ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਕੇਂਦਰ ਸਰਕਾਰ ਨੇ ਜੀਐੱਸਟੀ ਦੀ ਦਰਾਂ ਵਾਪਸ ਨਹੀਂ ਕੀਤੀਆਂ ਤਾਂ ਆਮ ਆਦਮੀ ਪਾਰਟੀ ਵੱਲੋਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ ।

ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ 'ਆਪ' ਦਾ ਪ੍ਰਦਰਸ਼ਨ,

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਧਰਮ ਦੀ ਸਰਾਂ ਉੱਤੇ ਇਹ ਟੈਕਸ ਨਹੀਂ ਲੱਗਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ ਆਏ ਦਿਨ ਕੋਈ ਨਾ ਕੋਈ ਟੈਕਸ ਗ਼ਰੀਬ ਜਨਤਾ ’ਤੇ ਲਗਾਇਆ ਜਾ ਰਿਹਾ ਹੈ ਪਿਛਲੇ ਕਾਫ਼ੀ ਸਮੇਂ ਕਿਸਾਨਾਂ ਨੇ ਜ਼ਿਲ੍ਹਾ ਸੰਘਰਸ਼ ਕੀਤਾ ਮੋਦੀ ਸਰਕਾਰ ਦੇ ਖ਼ਿਲਾਫ਼ ਤੇ ਹੁਣ ਆਮ ਜਨਤਾ ਮੋਦੀ ਸਰਕਾਰ ਦੇ ਖ਼ਿਲਾਫ਼ ਖੜ੍ਹੀ ਹੋ ਗਈ ਹੈ, ਇਸ ਦਾ ਆਉਣ ਵਾਲੇ ਸਮੇਂ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਹੋਰ ਵੀ ਧਾਰਮਿਕ ਤੇ ਰਾਜਨੀਤੀਕ ਪਾਰਟੀਆਂ ਇਸ ਦਾ ਵਿਰੋਧ ਕਰਨਗੀਆਂ।

ਇਹ ਵੀ ਪੜੋ:ਪ੍ਰਸਿੱਧ ਗੀਤਕਾਰ ਜਾਨੀ ਨੂੰ ਧਮਕੀ ਮਾਮਲਾ: ਆਪਸ ’ਚ ਭਿੜੇ ਸੁਖਬੀਰ ਬਾਦਲ ਅਤੇ ਮੀਤ ਹੇਅਰ !

ABOUT THE AUTHOR

...view details