ਪੰਜਾਬ

punjab

ਪਰਾਲੀ ਦੀ ਸਮੱਸਿਆ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕੀਤੀ ਇਹ ਅਪੀਲ

By

Published : Oct 10, 2022, 1:37 PM IST

Updated : Oct 10, 2022, 5:55 PM IST

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦਾ ਸੰਦੇਸ਼ ਦੇਣ।

Agriculture Minister met with Sri Akal Takht Sahib Jathedar
ਖੇਤੀਬਾੜੀ ਮੰਤਰੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ:ਸੂਬੇ ਭਰ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪਾਰਲੀ ਨੂੰ ਅੱਗ ਲਾਈ ਜਾ ਰਹੀ ਹੈ ਜਿਸ ਦੇ ਚੱਲਦੇ ਆਲਾ ਦੁਆਲਾ ਕਾਫੀ ਪ੍ਰਦੁਸ਼ਿਤ ਹੋ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਸਮਝਾਉਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦਾ ਸਹਾਰਾ ਲਿਆ ਗਿਆ ਹੈ।

ਦੱਸ ਦਈਏ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ। ਨਾਲ ਹੀ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਈ ਅਹਿਮ ਮੁੱਦਿਆਂ ’ਤੇ ਵੀ ਉਨ੍ਹਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਧਰਤੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਕਰਨ ਵਾਲਿਆਂ ਦੇ ਖਿਲਾਫ ਆਵਾਜ਼ ਚੁੱਕਣ ਲਈ ਕਿਹਾ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿਰਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਾਤਾਵਰਨ ਨੂੰ ਸਹੀ ਕਰਨ ਨੂੰ ਲੈ ਕੇ ਹੀ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਉਹ ਆਸ ਕਰਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਤੇ ਜ਼ਰੂਰ ਕੋਈ ਨਾ ਕੋਈ ਆਪਣਾ ਕਦਮ ਚੁੱਕਣਗੇ ਤਾਂ ਜੋ ਸਥਿਤੀ ਨੂੰ ਸੁਧਾਰਿਆ ਜਾ ਸਕੇ।

ਉੱਥੇ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬੇਸ਼ੱਕ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੋਈ ਵੀ ਗੱਲਬਾਤ ਨਾ ਹੋਈ ਹੋਵੇ ਪਰ ਜੇਕਰ ਕੋਈ ਵੀ ਵਿਅਕਤੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦਾ ਹੈ ਤਾਂ ਉਹ ਸਿਰਫ ਭਗਵੰਤ ਮਾਨ ਹਨ ਅਤੇ ਉਹ ਹੀ ਸਜ਼ਾ ਦਿਵਾਉਣਗੇ।

ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਦੇਸ਼ ਸੀ ਕਿ ਸਾਨੂੰ ਆਪਣੀ ਹਵਾ, ਪਾਣੀ ਅਤੇ ਧਰਤੀ ਦੀ ਰੱਖਿਆ ਕਰਨੀ ਹੈ ਅਤੇ ਉਸ ਦੇ ਲਈ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਕੋਲ ਮਦਦ ਦੇ ਲਈ ਪਹੁੰਚਿਆ ਪਰਾਲੀ ਨਾ ਸਾੜਨ ਦੇ ਲਈ ਉਨ੍ਹਾਂ ਤੋਂ ਅਪੀਲ ਕੀਤੀ ਗਈ ਹੈ ਕਿ ਉਹ ਸਿੱਖ ਕਿਸਾਨ ਭਰਾਵਾਂ ਨੂੰ ਸਮਝਾਉਣ ਜਿਸ ਨਾਲ ਅਸੀਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਪਾਲਣਾ ਕਰ ਸਕੀਏ।

ਇਹ ਵੀ ਪੜੋ:ਰੋਪੜ ਜੇਲ੍ਹ ਵਿੱਚੋ ਤਲਾਸ਼ੀ ਦੌਰਾਨ ਮੋਬਾਇਲ ਫੋਨ ਅਤੇ ਤੰਬਾਕੂ ਬਰਾਮਦ

Last Updated : Oct 10, 2022, 5:55 PM IST

ABOUT THE AUTHOR

...view details