ਪੰਜਾਬ

punjab

ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਡੀਐੱਸਪੀ ਮਨਜੀਤ ਸਿੰਘ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

By

Published : Jul 5, 2020, 3:36 PM IST

ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਜੰਡਿਆਲਾ ਗੁਰੂ ਦੇ ਡੀਐੱਸਪੀ ਮਨਜੀਤ ਸਿੰਘ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ।

ਗੁਰੂ ਨਾਨਕ ਦੇਵ ਹਸਪਤਾਲ
ਗੁਰੂ ਨਾਨਕ ਦੇਵ ਹਸਪਤਾਲ

ਅੰਮ੍ਰਿਤਸਰ: ਪੰਜਾਬ 'ਚ ਕੋਰੋਨਾ ਮਹਾਂਮਾਰੀ ਦਾ ਕਹਿਰ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਜ਼ਿਲ੍ਹਾ ਅੰਮ੍ਰਿਤਸਰ 'ਚ ਕੋਰੋਨਾ ਮਰੀਜ਼ਾ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਪ ਮੰਡਲ ਜੰਡਿਆਲਾ ਗੁਰੂ ਦੇ ਡੀਐੱਸਪੀ ਮਨਜੀਤ ਸਿੰਘ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਕੁੱਝ ਦਿਨ ਪਹਿਲਾਂ ਉਹ ਕਿਸੇ ਕੰਮ ਦੇ ਸਿਲਸਿਲੇ ਵਿੱਚ ਦਿੱਲੀ ਗਏ ਹੋਏ ਸਨ। ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ।

ਡੀਐੱਸਪੀ ਮਨਜੀਤ ਸਿੰਘ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਜੰਡਿਆਲਾ ਥਾਣੇ ਦੇ ਐੱਸਐੱਚਓ ਹਰਿਚੰਦ ਸਿੰਘ ਸਣੇ ਸਾਰੇ ਸਟਾਫ ਨੂੰ ਆਪਣੇ ਆਪਣੇ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਸਹਿਤ ਵਿਭਾਗ ਨੇ ਉਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਸਰ 'ਚ ਹੁਣ ਤੱਕ ਕੁੱਲ ਕੋਰੋਨਾ ਮਰੀਜ਼ਾ ਦੀ ਗਿਣਤੀ ਵੱਧ ਕੇ 948 ਹੋ ਗਈ ਹੈ ਜਦੋਂ ਕਿ 48 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ 740 ਮਰੀਜ਼ ਠੀਕ ਹੋ ਚੁੱਕੇ ਹਨ।

ABOUT THE AUTHOR

...view details