ਪੰਜਾਬ

punjab

ਅੰਮ੍ਰਿਤਸਰ ਉੱਤਰੀ ਵਿੱਚ ਸਖ਼ਤ ਹੋਵੇਗਾ ਮੁਕਾਬਲਾ, ਦੱਤੀ-ਜੋਸ਼ੀ-ਕੁੰਵਰ ਜਾਂ ਫੇਰ ਕੋਈ ਹੋਰ

By

Published : Jan 18, 2022, 4:16 PM IST

Punjab Assembly Election 2022: ਕੀ ਅੰਮ੍ਰਿਤਸਰ ਉੱਤਰੀ ਸੀਟ 'ਤੇ ਸੁਨੀਲ ਦੱਤੀ ਮੁੜ ਬਣਨਗੇ ਵਿਧਾਇਕ ਤੇ ਜਾਂ ਫੇਰ ਅਨਿਲ ਜੋਸ਼ੀ ਮਾਰਨਗੇ ਬਾਜੀ ਜਾਂ ਫੇਰ ਕੁੰਵਰ ਵਿਜੈ ਪ੍ਰਤਾਪ ਦਾ ਚਲੇਗਾ ਜਾਦੂ, ਜਾਣੋਂ ਇਥੋਂ ਦਾ ਸਿਆਸੀ ਹਾਲ...Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਅੰਮ੍ਰਿਤਸਰ ਉੱਤਰੀ (Amritsar North Assembly Constituency) ’ਤੇ ਕਾਂਗਰਸ ਦੇ ਵਿਧਾਇਕ ਤੇ ਸੁਨੀਲ ਦੱਤੀ (Sunil Datti) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਦੱਤੀ-ਜੋਸ਼ੀ-ਕੁੰਵਰ ਜਾਂ ਫੇਰ ਕੋਈ ਹੋਰ
ਦੱਤੀ-ਜੋਸ਼ੀ-ਕੁੰਵਰ ਜਾਂ ਫੇਰ ਕੋਈ ਹੋਰ

ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਅੰਮ੍ਰਿਤਸਰ ਉੱਤਰੀ ਸੀਟ (Amritsar North Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਅੰਮ੍ਰਿਤਸਰ ਉੱਤਰੀ (Amritsar North Assembly Constituency)

ਜੇਕਰ ਅੰਮ੍ਰਿਤਸਰ ਉੱਤਰੀ ਸੀਟ (Amritsar North Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਸੁਨੀਲ ਦੱਤੀ (Sunil Datti) ਮੌਜੂਦਾ ਵਿਧਾਇਕ ਹਨ। ਵਿਧਾਇਕ ਸੁਨੀਲ ਦੱਤੀ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਹੁਣ ਉਨ੍ਹਾਂ ਨੂੰ ਪਾਰਟੀ ਨੇ ਦੂਜੀ ਵਾਰ ਉਮੀਦਵਾਰ ਬਣਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਕਾਂਗਰਸ ਲਈ ਉਮੀਦਵਾਰ ਦੁਹਰਾਉਣਾ ਕਿੰਨਾ ਲਾਹੇਵੰਦ ਹੋਵੇਗਾ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਅੰਮ੍ਰਿਤਸਰ ਉੱਤਰੀ ਸੀਟ (Amritsari North Constituency) ’ਤੇ 67.29 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਸੁਨੀਲ ਦੱਤੀ (Sunil Datti) ਵਿਧਾਇਕ ਚੁਣੇ ਗਏ ਸੀ। ਸੁਨੀਲ ਦੱਤੀ ਨੇ ਉਸ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਅਨਿਲ ਜੋਸ਼ੀ (Anil Joshi) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਸੁਨੀਲ ਦੱਤੀ ਨੂੰ 59212 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ 44976 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਸ਼ ਅੱਗਰਵਾਲ ਨੂੰ 10966 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 50.56 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਅਕਾਲੀ ਭਾਜਪਾ ਗਠਜੋੜ ਦਾ 38.40 ਫੀਸਦ ਵੋਟ ਸ਼ੇਅਰ ਤੇ ਆਮ ਆਦਮੀ ਪਾਰਟੀ ਦਾ 9.36 ਫੀਸਦੀ ਵੋਟ ਸ਼ੇਅਰ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅੰਮ੍ਰਿਤਸਰ ਉੱਤਰੀ (Amritsar North Assembly Constituency) 'ਤੇ 68.39 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਭਾਜਪਾ ਗਠਜੋੜ (SAD-BJP) ਦੇ ਉਮੀਦਵਾਰ ਅਨਿਲ ਜੋਸ਼ੀ ਦੀ ਜਿੱਤ ਹੋਈ ਸੀ ਤੇ ਉਨ੍ਹਾਂ ਨੂੰ 62374 ਵੋਟਾਂ ਪਈਆਂ ਸੀ। ਉਥੇ ਹੀ ਦੂਜੇ ਨੰਬਰ ’ਤੇ ਰਹੇ ਕਾਂਗਰਸ (CONGRESS) ਦੇ ਕਰਮਜੀਤ ਸਿੰਘ ਰਿੰਟੂ (Karamjit Singh Rintu) ਨੂੰ 45396 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਪੀਪੀਓਪੀ (PPOP) ਦੇ ਉਮੀਦਵਾਰ ਨੂੰ 1106 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਅਮ੍ਰਿਤਸਰ ਉੱਤਰੀ (Amritsar North Assembly Constituency) 'ਤੇ ਕਾਲੀ-ਭਾਜਪਾ ਗਠਜੋੜ ਦਾ ਵੋਟ ਸ਼ੇਅਰ 55.89 ਰਿਹਾ ਸੀ ਜਦੋਂਕਿ ਕਾਂਗਰਸ ਨੇ 40.67 ਫੀਸਦ ਵੋਟ ਲੈ ਕੇ ਜਿੱਤ ਹਾਸਲ ਕੀਤੀ ਸੀ। ਆਜਾਦ ਉਮੀਦਵਾਰ ਨੇ 0.99 ਫੀਸਦੀ ਵੋਟ ਸ਼ੇਅਰ ਹਾਸਲ ਕੀਤਾ ਸੀ।

ਅਮ੍ਰਿਤਸਰ ਉੱਤਰੀ (Amritsar North Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਹੁਣ ਕਾਂਗਰਸ ਵਲੋਂ ਇਸ ਸੀਟ 'ਤੇ ਆਪਣਾ ਉਮੀਦਵਾਰ ਵਾਰ ਦੁਹਰਾਇਆ ਗਿਆ ਹੈ। ਸੁਨੀਲ ਦੱਤੀ ਨੂੰ ਦੂਜੀ ਵਾਰ ਮੁੜ ਟਿਕਟ ਦਿੱਤੀ ਗਈ ਹੈ। ਉਹ ਦੂਜੀ ਵਾਰ ਚੋਣ ਲੜਨਗੇ। ਇਸ ਵਾਰ ਵੀ ਉਨ੍ਹਾਂ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਹੋਣਗੇ, ਜਦੋਂਕਿ ਮੁਕਾਬਲਾ ਕਾਫੀ ਰੋਚਕ ਇਸ ਲਈ ਹੋਵੇਗਾ, ਕਿ ਇਥੋਂ ਸੇਵਾਮੁਕਤ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਹਨ। ਦੂਜੇ ਪਾਸੇ ਅਨਿਲ ਜੋਸ਼ੀ ਚੌਥੀ ਵਾਰ ਮੈਦਾਨ ਵਿੱਚ ਹਨ। ਉਹ 2012 ਅਤੇ 2012 ਵਿੱਚ ਚੋਣ ਜਿੱਤ ਚੁੱਕੇ ਹਨ ਤੇ ਅਕਾਲੀ ਸਰਕਾਰ ਵੇਲੇ ਮੰਤਰੀ ਰਹਿ ਚੁੱਕੇ ਹਨ। ਅਜੇ ਭਾਜਪਾ-ਪੀਐਲਸੀ ਤੇ ਅਕਾਲੀ ਦਲ ਸੰਯੁਕਤ ਗਠਜੋੜ ਦੇ ਉਮੀਦਵਾਰ ਦਾ ਐਲਾਨ ਬਾਕੀ ਹੈ।

ਇਹ ਵੀ ਪੜ੍ਹੋ:ਕੇਜਰੀਵਾਲ ਕਰ ਗਏ 'ਖੇਲਾ' ! ਸਿੱਧੂ ਨੂੰ ਵੀ ਦੱਸਿਆ 'ਆਪ' ਤੋਂ ਸੀਐਮ ਦੀ ਪਸੰਦ

ABOUT THE AUTHOR

...view details