ਪੰਜਾਬ

punjab

ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਗ੍ਰਿਫਤਾਰ

By

Published : Aug 29, 2022, 2:21 PM IST

Updated : Aug 29, 2022, 5:41 PM IST

ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 6 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 1.5 ਕਿੱਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

Gangster Jaggu Bhagwanpuria 6 members arrested
ਗੈਂਗ ਦੇ 6 ਗੁਰਗੇ ਗ੍ਰਿਫਤਾਰ

ਅੰਮ੍ਰਿਤਸਰ:ਇਕ ਪਾਸੇ ਜਿੱਥੇ ਗੈਂਗਸਟਰ ਜੱਗੂ ਭਗਵਾਨਪੁਰੀਆ ਕੋਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਅਤੇ ਕਈ ਹੋਰ ਮਾਮਲਿਆਂ ਵਿੱਚ ਵੱਖ ਵੱਖ ਜ਼ਿਲ੍ਹੇ ਦੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਵੱਡੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜੱਗੂ ਭਗਵਾਪੁਰੀਆ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।


ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ:ਪੁਲਿਸ ਸਬੰਧੀ ਦਿੱਤੀ ਗਈ ਜਾਣਕਾਰੀ ਮੁਤਾਬਿਕ ਜੱਗੂ ਗਰੁੱਪ ਨਾਲ ਸਬੰਧਿਤ ਤਿੰਨ ਸ਼ੂਟਰ ਅਤੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਕੋਲੋਂ 5 ਹਥਿਆਰ, 1.5 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਗ੍ਰਿਫਤਾਰੀਆਂ ਨਾਲ ਸੰਭਾਵਿਤ ਕਤਲ ਅਤੇ 2 ਹਥਿਆਰਬੰਦ ਡਕੈਤੀਆਂ ਨੂੰ ਟਾਲਿਆ ਗਿਆ ਹੈ। ਇਸ ਤੋਂ ਪਹਿਲਾਂ ਜੰਡਿਆਲਾ ਵਿਖੇ ਦੇਰ ਰਾਤ ਹੋਈ ਫਾਇਰਿੰਗ ਦੌਰਾਨ ਪੁਲਿਸ ਨੇ ਇਸ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ।



ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਗ੍ਰਿਫਤਾਰ





ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ:
ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਦਿਹਾਤੀ ਪੁਲਿਸ ਵੱਲੋਂ ਪਿਛਲੇ ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਜਿਸ ਵਿੱਚ ਪੁਲਿਸ ਵੱਲੋਂ ਜੱਗੂ ਭਗਵਾਨਪੁਰੀੱਆ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਪੰਜ ਹਥਿਆਰ ਤੇ ਡੇਢ ਕਿਲੋ ਹੈਰੋਇਨ ਤਿੱਨ ਨੌੰ ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।




ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਗ੍ਰਿਫਤਾਰ




ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ:
ਅੰਮ੍ਰਿਤਸਰ ਦਿਹਾਤੀ ਪੁਲਸ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਦਿਹਾਤੀ ਪੁਲਿਸ ਵੱਲੋਂ ਪਿਛਲੇ ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਜਿਸ ਵਿੱਚ ਪੁਲਿਸ ਵੱਲੋਂ ਜੱਗੂ ਭਗਵਾਨਪੁਰੀੱਆ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਪੰਜ ਹਥਿਆਰ ਤੇ ਡੇਢ ਕਿਲੋ ਹੈਰੋਇਨ ਅਤੇ 9 ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।



ਭਗਵਾਨਪੁਰੀਆ ਗੈਂਗ ਦੇ 6 ਗੁਰਗੇ ਗ੍ਰਿਫਤਾਰ




ਕਈ ਮਾਮਲਿਆਂ ਚ ਸ਼ਾਮਲ ਮੁਲਜ਼ਮ:
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਠੱਪ ਕਰ ਕੇ ਕਈ ਡਕੈਤੀਆਂ ਨੂੰ ਟਾਲਿਆ ਗਿਆ ਹੈ ਜੋ ਇਹ ਵਾਰਦਾਤਾਂ ਕਰਨ ਜਾ ਰਹੇ ਸਨ। ਇਹ ਲੋਕਾਂ ਕੋਲੋਂ ਫੋਨ ਕਰਕੇ ਫਿਰੌਤੀਆਂ ਵੀ ਮੰਗਦੇ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹਰਵਿੰਦਰ ਸਿੰਘ ਉਰਫ ਕਾਲੂ,ਆਕਾਸ਼ ,ਸੰਦੀਪ ਉਰਫ ਸੀਪਾ ,ਰਾਜਾ , ਬਲਰਾਜ ਤੇ ਦਵਿੰਦਰ ਉਰਫ ਰਾਣਾ ਇਹ ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਹ ਸਾਰੇ ਫ਼ਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਚ ਸ਼ਾਮਲ ਹਨ।



ਗਿਰੋਹ ਦੇ ਮੈਂਬਰਾਂ ਦੀ ਵੀ ਹੋਈ ਪਛਾਣ:ਐੱਸਐੱਸਪੀ ਦਿਹਾਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਵਿੰਦਰ, ਆਕਾਸ਼ ਅਤੇ ਸੰਦੀਪ ਤਕਰੀਬਨ ਪਿਛਲੇ ਕਾਫ਼ੀ ਸਮੇਂ ਤੋਂ ਅੰਮ੍ਰਿਤਸਰ ਦੇ ਨੇੜਲੇ ਪਿੰਡਾਂ ਦੇ ਵਿਚ ਫਿਰੌਤੀ ਗੈਂਗਵਾਰ ਰੈਕੇਟ ਚਲਾ ਰਹੇ ਸਨ ਅਤੇ ਇਨ੍ਹਾਂ ਦੇ ਮੱਦੇ ਪਤੇ ਤੇ ਵੱਖ-ਵੱਖ ਕੈਲੀਬਰ ਅਤੇ ਛੋਟੇ ਹਥਿਆਰ ਲਿਆ ਕੇ ਪੰਜਾਬ ਵਿੱਚ ਤਸਕਰੀ ਕਰਦੇ ਸਨ ਉਨ੍ਹਾਂ ਦੱਸਿਆ ਕਿ ਹਰਵਿੰਦਰ ਤੇ ਮੱਤੇਵਾਲ ਦੇ ਇਲਾਕੇ ਵਿੱਚ ਆਪਣਾ ਗਰੁੱਪ ਚਲਾ ਰਿਹਾ ਹੈ ਇਸ ਦੇ ਬਾਕੀ ਗਿਰੋਹ ਦੇ ਮੈਂਬਰਾਂ ਦੀ ਵੀ ਪਛਾਣ ਕਰ ਲਈ ਗਈ ਹੈ ਜਲਦ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ। ਉਨ੍ਹਾਂ ਨੂੰ ਫੜਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਭੇਜਿਆ ਗਿਆ ਹੈ।




'ਲੋਕਾਂ ਦੀ ਧਾਰਨਾ ਵਿਚ ਕਾਫੀ ਤਬਦੀਲੀ': ਐੱਸਐੱਸਪੀ ਦਿਹਾਤੀ ਨੇ ਅੱਗੇ ਦੱਸਿਆ ਕਿ ਰਾਜਾ ਬਲਰਾਜ ਤੇ ਦਵਿੰਦਰ ਦਿੱਲੀ ਤੱਕ ਨਸ਼ਾ ਤਸਕਰੀ ਕਰਦੇ ਆ ਰਹੇ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਦੂਸਰੇ ਰਾਜਾਂ ਵਿੱਚ ਹੀ ਇਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ ਵੱਲੋਂ ਫਿਰੌਤੀ ਦੀਆਂ ਫੋਨ ਕਾਲਾਂ ਬਾਰੇ ਸੂਚਨਾ ਦੇਣ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਵੇਖਿਆ ਕਿ ਪੁਲੀਸ ਦੇ ਕੰਮਕਾਜ ਪ੍ਰਤੀ ਲੋਕਾਂ ਦੀ ਧਾਰਨਾ ਵਿਚ ਕਾਫੀ ਤਬਦੀਲੀ ਪਾਈ ਜਾ ਰਹੀ ਹੈ ਇਹ ਬਹੁਤ ਮਹੱਤਵਪੂਰਨ ਕਦਮ ਹੈ।

ਇਹ ਵੀ ਪੜੋ:ਹਾਈਕੋਰਟ ਦਾ ਵੱਡਾ ਫੈਸਲਾ, ਸਰਹੱਦੀ ਖੇਤਰਾਂ ਵਿੱਚ ਮਾਈਨਿੰਗ ਉੱਤੇ ਲਾਈ ਰੋਕ

Last Updated : Aug 29, 2022, 5:41 PM IST

ABOUT THE AUTHOR

...view details