ਪੰਜਾਬ

punjab

ਮੁੱਖ ਮੰਤਰੀ ਚਰਨਜੀਤ ਚੰਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

By

Published : Sep 22, 2021, 6:51 AM IST

Updated : Sep 22, 2021, 8:23 AM IST

ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਚਰਨਜੀਤ ਚੰਨੀ
ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਚਰਨਜੀਤ ਚੰਨੀ ()

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਤੜਕੇ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ।

ਅੰਮ੍ਰਿਤਸਰ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਤੜਕੇ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ।

ਇਸ ਮੌਕ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਥਾਨਕ ਵਿਧਾਇਕ ਰਾਜ ਕੁਮਾਰ ਵੇਰਕਾ ਸਣੇ ਹੋਰ ਕਈ ਆਗੂ ਵੀ ਮੌਜੂਦ ਰਹੇ।

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਚੰਨੀ

ਮੁੱਖ ਮੰਤਰੀ ਹੋਰਨਾਂ ਮੰਤਰੀਆਂ ਦੇ ਨਾਲ ਪਾਲਕੀ ਸਾਹਿਬ ਦੀ ਸੇਵਾ ਵਿੱਚ ਸ਼ਾਮਲ ਹੋਏ। ਇਥੇ ਉਹ ਨਤਮਸਤਕ ਹੋਏ ਤੇ ਗੁਰੂ ਘਗਰ ਦਾ ਸ਼ੁਕਰਾਨਾ ਅਦਾ ਕੀਤਾ। ਦੱਸਣਯੋਗ ਹੈ ਕਿ ਮੁਖ ਮੰਤਰੀ ਹੋਰਨਾਂ ਮੰਤਰੀਆਂ ਨਾਲ ਦੇਰ ਰਾਤ ਅੰਮ੍ਰਿਤਸਰ ਵਿਖੇ ਪੁੱਜੇ।

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਚੰਨੀ

ਇਸ ਮੌਕੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਦੇ ਰਹਿਣਗੇ। ਹੁਣ ਜੋ ਕੰਮ ਬਾਕੀ ਰਹਿ ਗਏ ਹਨ, ਉਨ੍ਹਾਂ ਕੰਮਾਂ ਨੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਹ ਸਮੁੱਚੀ ਟੀਮ ਨਾਲ ਗੁਰੂ ਘਰ ਅਸ਼ੀਰਵਾਦ ਲੈਣ ਪੁੱਜੇ ਹਨ ਤਾਂ ਉਹ ਕਾਂਗਰਸ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾ ਸਕਣ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਇਸ ਤੋਂ ਇਲਾਵਾ ਸ੍ਰੀ ਰਾਮਤੀਰਥ, ਜਲ੍ਹਿਆਂਵਾਲੇ ਬਾਗ ਤੇ ਸ੍ਰੀ ਦੁਰਗਿਆਣਾ ਮਦਰ ਵਿਖੇ ਨਤਮਸਤਕ ਹੋਣਗੇ।

ਇਹ ਵੀ ਪੜ੍ਹੋ :ਮੁੱਖ ਮੰਤਰੀ ਚੰਨੀ ਦੀ ਸ਼ਾਹੀ ਸਵਾਰੀ 'ਤੇ ਸਵਾਲ

Last Updated :Sep 22, 2021, 8:23 AM IST

ABOUT THE AUTHOR

...view details