ਪੰਜਾਬ

punjab

ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

By

Published : Jun 27, 2022, 1:29 PM IST

ਉਨ੍ਹਾਂ ਕਿਹਾ, ਕੇਂਦਰ ਸਰਕਾਰ ਨੇ ਪਹਿਲਾਂ ਹੀ ਸਾਰੇ ਸਰਕਾਰੀ ਮਹਿਕਮੇ ਪ੍ਰਾਈਵੇਟ ਘਰਾਣਿਆਂ ਦੇ ਹੱਥਾਂ ਵਿੱਚ ਵੇਚ ਦਿੱਤੇ ਹਨ। ਸਿਰਫ਼ ਇੱਕ ਫ਼ੌਜ ਦਾ ਮਹਿਕਮਾ ਅਜਿਹਾ ਮਹਿਕਮਾ ਸੀ ਜਿਸ ਵਿੱਚ ਗਰੀਬ ਕਿਸਾਨ ਮਜ਼ਦੂਰ ਦਾ ਬੱਚਾ ਭਰਤੀ ਹੋ ਸਕਦਾ ਸੀ ਪਰ ਹੁਣ ਫੌਜ ਦਾ ਮਹਿਕਮਾ ਵੀ ਪ੍ਰਾਈਵੇਟ ਹੱਥਾਂ ਵਿੱਚ ਵੇਚਿਆ ਜਾ ਰਿਹਾ ਹੈ।

Nationwide protests by Congress against Union government Agneepath scheme
ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ :ਦੇਸ਼ ਭਰ ਵਿੱਚ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਵੀ ਜ਼ਿਲ੍ਹਾ ਪ੍ਰਧਾਨ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਸਾਬਕਾ ਡਿਪਟੀ ਸੀਐੱਮਓਪੀ ਸੋਨੀ ਅਤੇ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਅਤੇ ਕਾਂਗਰਸ ਪ੍ਰਧਾਨ ਅਸ਼ਵਨੀ ਪੱਪੂ ਅਤੇ ਹੋਰ ਵੀ ਕਈ ਸਾਬਕਾ ਵਿਧਾਇਕ ਅਤੇ ਆਗੂ ਸ਼ਾਮਲ ਸੀ। ਇਸ ਮੌਕੇ ਗੱਲਬਾਤ ਕਰਦੇ ਹੋਏ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਨੇ ਕਿਹਾ, ਕੇਂਦਰ ਸਰਕਾਰ ਨੇ ਵਿਗੜੀ ਅਗਨੀਪਥ ਯੋਜਨਾ ਲਿਆਂਦੀ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ, ਕੇਂਦਰ ਸਰਕਾਰ ਨੇ ਪਹਿਲਾਂ ਹੀ ਸਾਰੇ ਸਰਕਾਰੀ ਮਹਿਕਮੇ ਪ੍ਰਾਈਵੇਟ ਘਰਾਣਿਆਂ ਦੇ ਹੱਥਾਂ ਵਿੱਚ ਵੇਚ ਦਿੱਤੇ ਹਨ। ਸਿਰਫ਼ ਇੱਕ ਫ਼ੌਜ ਦਾ ਮਹਿਕਮਾ ਅਜਿਹਾ ਮਹਿਕਮਾ ਸੀ ਜਿਸ ਵਿੱਚ ਗਰੀਬ ਕਿਸਾਨ ਮਜ਼ਦੂਰ ਦਾ ਬੱਚਾ ਭਰਤੀ ਹੋ ਸਕਦਾ ਸੀ ਪਰ ਹੁਣ ਫੌਜ ਦਾ ਮਹਿਕਮਾ ਵੀ ਪ੍ਰਾਈਵੇਟ ਹੱਥਾਂ ਵਿੱਚ ਵੇਚਿਆ ਜਾ ਰਿਹਾ ਹੈ।

ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਦਾ ਬਦਲਾ ਪੰਜਾਬ ਦੇ ਲੋਕਾਂ ਨਾਲ ਲਿਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਚਾਰ ਸਾਲ ਠੇਕੇ ਉੱਤੇ ਰੱਖੀ ਜਾ ਰਹੀ ਹੈ। ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਅਸੀਂ ਇਸ ਦਾ ਸਖਤ ਵਿਰੋਧ ਕਰਦੇ ਹਾਂ, ਅਸੀਂ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਚੁੱਕਦੀ ਆਈ ਅਤੇ ਚੁੱਕਦੀ ਰਹੇਗੀ।

ਉਨ੍ਹਾਂ ਅੱਗੇ ਕਿਹਾ, ਪਹਿਲੀ ਵਾਰ ਦੇਸ਼ ਫੌਜ ਦੇ ਮੁਖੀ ਦਬਾਅ ਵਿੱਚ ਬੋਲ ਰਹੇ ਹਨ। ਜਦਕਿ ਮੋਦੀ ਨੂੰ ਇਸ ਬਾਰੇ ਬੋਲਣਾ ਚਾਹੀਦਾ ਹੈ। ਗੁਰਜੀਤ ਔਜਲਾ ਨੇ ਆਪਣੇ ਚੰਦ ਪੂੰਜੀਪਤੀਆਂ ਨੂੰ ਅਮੀਰ ਬਣਨ ਲਈ ਮੋਦੀ ਸਰਕਾਰ ਵੱਲੋਂ ਇਹ ਮਹਿਕਮੇ ਪ੍ਰਾਈਵੇਟ ਹੱਥਾਂ ਵਿੱਚ ਵੇਚ ਦਿੱਤੇ ਗਏ ਹਨ। ਜਿਸ ਦਾ ਅੱਜ ਦੇਸ਼ ਭਰ ਵਿੱਚ ਕਾਂਗਰਸ ਪਾਰਟੀ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਮੌਕੇ ਉੱਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਅੱਜ ਲੋਕ ਸੜਕਾਂ ਉੱਤੇ ਉਤਰ ਆਏ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਅਗਨੀਪਥ ਯੋਜਨਾ ਨੂੰ ਲੈ ਕੇ ਜਿਸ ਦੇ ਚੱਲਦੇ ਕਾਂਗਰਸ ਪਾਰਟੀ ਵੱਲੋਂ ਵੀ ਦੇਸ਼ ਭਰ ਵਿੱਚ ਅੱਜ ਕੇਂਦਰ ਸਰਕਾਰ ਖ਼ਿਲਾਫ਼ ਅਗਨੀਪਥ ਯੋਜਨਾ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ ਜਦ ਤੱਕ ਇਹ ਯੋਜਨਾ ਰੱਦ ਨਹੀਂ ਕੀਤੀ ਜਾਂਦੀ।

ABOUT THE AUTHOR

...view details