ਪੰਜਾਬ

punjab

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਮਿਲੇ ਕਰੜੀ ਸਜ਼ਾ: ਗਿਆਨੀ ਰਾਮ ਸਿੰਘ

By

Published : May 6, 2020, 11:57 AM IST

ਪਿਛਲੇ ਦਿਨੀਂ ਸ਼ਹਿਰ ਦੇ ਕੋਟ ਖਾਲਸਾ ਇਲਾਕੇ ਵਿੱਚ ਪੈਂਦੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਇੱਕ ਪਰਿਵਾਰ ਵੱਲੋਂ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ।ਇਸ ਸਬੰਧੀ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਨੂੰ ਮਿਲੇ ਕਰੜੀ ਸਜ਼ਾ: ਗਿਆਨੀ ਰਾਮ ਸਿੰਘ
ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਨੂੰ ਮਿਲੇ ਕਰੜੀ ਸਜ਼ਾ: ਗਿਆਨੀ ਰਾਮ ਸਿੰਘ

ਅੰਮ੍ਰਿਤਸਰ: ਪਿਛਲੇ ਦਿਨੀਂ ਸ਼ਹਿਰ ਦੇ ਕੋਟ ਖਾਲਸਾ ਇਲਾਕੇ ਵਿੱਚ ਪੈਂਦੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਇੱਕ ਪਰਿਵਾਰ ਵੱਲੋਂ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ।ਇਸ ਸਬੰਧੀ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਨੂੰ ਮਿਲੇ ਕਰੜੀ ਸਜ਼ਾ: ਗਿਆਨੀ ਰਾਮ ਸਿੰਘ

ਈਟੀਵੀ ਭਾਰਤ ਵੱਲੋਂ ਇਸ ਸਬੰਧੀ ਦਮਦਮੀ ਟਕਸਾਲ ਮਹਿਤਾ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਨਾਲ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਹੁੰਦੀਆਂ ਰਹੀਆਂ ਅਤੇ ਸ਼ਰਾਰਤੀ ਅਨਸਰਾਂ ਨੇ ਕਈ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨ ਭੇਟ ਕਰ ਦਿੱਤੇ ਅਤੇ ਅਕਾਲੀ ਸਰਕਾਰ ਨੇ ਉਸ ਸਮੇਂ ਕੋਈ ਸਟੈਂਡ ਨਹੀਂ ਲਿਆ।

ਬਾਬਾ ਰਾਮ ਸਿੰਘ ਨੇ ਕਿਹਾ ਕਿ ਲੌਕਡਾਉਨ ਦੌਰਾਨ ਵੀ ਸ਼ਰਾਰਤੀ ਅਨਸਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਬਾਜ ਨਹੀਂ ਆ ਰਹੇ, ਇਸ ਲਈ ਸਰਕਾਰ ਨੂੰ ਕਰੜੇ ਹੱਥੀਂ ਫੈਸਲਾ ਲੈਣਾ ਚਾਹੀਦਾ ਹੈ।

ABOUT THE AUTHOR

...view details