ਪੰਜਾਬ

punjab

ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਦੋ ਦਿਨ ਪਹਿਲਾਂ ਕੀਤੀ ਸੀ ਖੁਦਕੁਸ਼ੀ

By

Published : Aug 20, 2022, 2:59 PM IST

ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ ਮੰਦਰ ਦੇ ਸਰੋਵਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਮਾਨਸਿਕ ਤੌਰ ਉੱਤੇ ਪਰੇਸ਼ਾਨ ਸੀ ਜਿਸ ਦੇ ਚੱਲਦੇ ਉਸ ਨੇ ਆਪਣਾ ਜੀਵਨਲੀਲਾ ਸਮਾਪਤ ਕਰ ਲਈ।

Youth Dead Body Found In Sarovar
ਸਰੋਵਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼

ਅੰਮ੍ਰਿਤਸਰ: ਸ਼ਹਿਰ ਦੇ ਪ੍ਰਸਿੱਧ ਦੁਰਗਿਆਣਾ ਤੀਰਥ ਮੰਦਰ ਦਾ ਜਿੱਥੇ ਸਰੋਵਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦਾ ਨਾਂ ਕਰਨ ਦੱਸਿਆ ਜਾ ਰਿਹਾ ਹੈ। ਮ੍ਰਿਤਕ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤਣਾਅ ਵਿੱਚ ਸੀ ਜਿਸ ਦੇ ਚੱਲਦੇ ਮ੍ਰਿਤਕ ਨੇ ਖੁਦਕੁਸੀ ਕਰ ਲਈ।

ਦੱਸਿਆ ਜਾ ਰਿਹਾ ਮ੍ਰਿਤਕ ਨੇ ਦੋ ਦਿਨ ਪਹਿਲੇ ਸਰੋਵਰ ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ ਜਿਸ ਦੇ ਚੱਲਦੇ ਉਸਦੀ ਲਾਸ਼ ਪਾਣੀ ’ਚ ਤੈਰਦੀ ਵੇਖੀ ਗਈ ਜਿਸ ਦੇ ਚੱਲਦੇ ਦੁਰਗਿਆਣਾ ਤੀਰਥ ਦੇ ਸੇਵਾਦਾਰਾਂ ਨੇ ਲਾਸ਼ ਨੂੰ ਵੇਖ ਕੇ ਉਸ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਤੇ ਇਸ ਦੀ ਸੂਚਨਾ ਦੁਰਗਿਆਨਾ ਪੁਲਿਸ ਚੌਕੀ ਨੂੰ ਦਿੱਤੀ।

ਸਰੋਵਰ ਵਿੱਚੋਂ ਨੌਜਵਾਨ ਦੀ ਮਿਲੀ ਲਾਸ਼

ਉੱਥੇ ਹੀ ਦੂਜੇ ਪਾਸੇ ਦੁਰਗਿਆਣਾ ਪੁਲਿਸ ਚੌਂਕੀ ਦੇ ਅਧਿਕਾਰੀ ਅਸ਼ਵਨੀ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅੱਜ ਸਵੇਰੇ ਦੁਰਗਿਆਣਾ ਮੰਦਰ ਦੇ ਸਰੋਵਰ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ, ਜਿਸਦੀ ਤਲਾਸ਼ੀ ਲੈਣ ’ਤੇ ਉਸ ਦੀ ਜੇਬ ਵਿੱਚੋਂ ਉਸ ਦਾ ਆਧਾਰ ਕਾਰਡ ਮਿਲਿਆ ਜਿਸ ਵਿੱਚ ਉਸ ਦਾ ਨਾਂ ਕਰਨ ਦੱਸਿਆ ਜਾ ਰਿਹਾ ਅਤੇ ਉਹ ਅੰਮ੍ਰਿਤਸਰ ਦੇ ਨਮਕ ਮੰਡੀ ਦਾ ਰਹਿਣ ਵਾਲਾ ਹੈ ਜਦੋਂ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਇਹ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚੱਲਦੇ ਇਸ ਨੇ ਦੁਰਗਿਆਣਾ ਸਰੋਵਰ ਵਿੱਚ ਛਾਲ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜੋ:ਕਾਰ ਸੇਵਾ ਦੇ ਬੈਨਰ ਉੱਤੇ ਛਿੜੀਆ ਵਿਵਾਦ, ਅਜਿਹੇ ਬੈਨਰ ਲਗਾਉਣ ਤੋਂ ਹੋਵੇ ਗੁਰੇਜ

ABOUT THE AUTHOR

...view details