ਪੰਜਾਬ

punjab

ਆਮ ਲੋਕਾਂ ਉੱਤੇ ਮਹਿੰਗਾਈ ਦੀ ਮਾਰ, ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

By

Published : Aug 18, 2022, 3:48 PM IST

Updated : Aug 18, 2022, 4:07 PM IST

ਵੇਰਕਾ ਵਲੋਂ ਵੀ ਦੁੱਧ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਦੀਆਂ ਨਵੀਆਂ ਕੀਮਤਾਂ ਉਨੀਂ ਅਗਸਤ ਤੋਂ ਲਾਗੂ ਹੋਣਗੀਆਂ। ਬੀਤੇ ਦਿਨੀਂ ਅਮੂਲ ਅਤੇ ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤਾਂ ਵਧਾਈਆਂ ਸਨ।

ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ
ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

ਚੰਡੀਗੜ੍ਹ:ਸੂਬੇ ਦੇ ਲੋਕਾਂ ਨੂੰ ਮਹਿੰਗਾਈ ਦੀ ਇੱਕ ਹੋਰ ਮਾਰ ਝੱਲਣੀ ਪਵੇਗੀ। ਪਿਛਲੇ ਦਿਨੀਂ ਜਿਥੇ ਅਮੂਲ ਅਤੇ ਮਦਰ ਡੇਅਰੀ ਵਲੋਂ ਦੁੱਧ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਸੀ,ਉਥੇ ਹੀ ਹੁਣ ਵੇਰਕਾ ਨੇ ਵੀ ਦੁੱਧ ਦੀ ਕੀਮਤ ਵਧਾ ਦਿੱਤੀ ਹੈ।

ਵੇਰਕਾ ਵਲੋਂ ਵੀ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਜਿਸ ਦੀਆਂ ਨਵੀਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ ਬੀਤੇ ਦਿਨੀਂ ਅਮੂਲ ਅਤੇ ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਮਹਿੰਗੀ ਕਰ ਦਿੱਤੀ ਸੀ।

ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ

ਵੇਰਕਾ ਦਾ ਦੁੱਧ ਪੰਜਾਬ ਵਿੱਚ ਸਭ ਤੋਂ ਵੱਧ ਵਿਕਦਾ ਹੈ। ਵੇਰਕਾ ਰੋਜ਼ਾਨਾ ਕਰੀਬ 12 ਲੱਖ ਲੀਟਰ ਦੁੱਧ ਦਾ ਉਤਪਾਦਨ ਕਰਦਾ ਹੈ। ਪੰਜਾਬ ਵਿੱਚ ਪ੍ਰਤੀ ਵਿਅਕਤੀ 900 ਮਿਲੀਲੀਟਰ ਦੁੱਧ ਦੀ ਖਪਤ ਹੁੰਦੀ ਹੈ। ਅਜਿਹੇ 'ਚ ਦੁੱਧ ਦੀ ਕੀਮਤ ਵਧਣ ਨਾਲ ਇਕ ਵੱਡੇ ਵਰਗ ਨੂੰ ਝਟਕਾ ਲੱਗੇਗਾ।

ਜ਼ਿਕਰਯੋਗ ਕਿ ਕੰਪਨੀਆਂ ਨੇ ਪਿਛਲੇ ਮਹੀਨੇ ਹੀ ਦਹੀਂ, ਮੱਖਣ ਅਤੇ ਦੇਸੀ ਘਿਓ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਦਹੀਂ 'ਤੇ GAT ਲਗਾਏ ਜਾਣ ਕਾਰਨ ਇਸ ਦੀ ਕੀਮਤ 'ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਖਾਸ ਹੈ ਕਿ ਪਿਛਲੇ ਕੁਝ ਮਹੀਨਿਆਂ 'ਚ ਹੀ ਇੰਨਾਂ ਕੀਮਤਾਂ ਨੂੰ ਦੋ ਵਾਰ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਮਹਾਰਾਸ਼ਟਰ ਦੇ ਹਰੀਹਰੇਸ਼ਵਰ ਤੱਟ 'ਤੇ ਮਿਲੀ ਸ਼ੱਕੀ ਕਿਸ਼ਤੀ, ਹਥਿਆਰ ਬਰਾਮਦ

Last Updated : Aug 18, 2022, 4:07 PM IST

ABOUT THE AUTHOR

...view details