ਪੰਜਾਬ

punjab

ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ

By

Published : Aug 20, 2021, 4:42 PM IST

ਸੂਬੇ ਵਿੱਚ 2022 ਦੀਆਂ ਚੋਣਾਂ (2022 elections) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇਸ ਦੇ ਨਾਲ ਹੀ ਸਿਆਸੀ ਆਗੂਆਂ ਦੇ ਵੱਲੋਂ ਦਲ ਬਦਲੀਆਂ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਇਸ ਭਖੇ ਸਿਆਸੀ ਮਾਹੌਲ ਦੌਰਾਨ ਸਭ ਤੋਂ ਵੱਡਾ ਝਟਕਾ ਭਾਜਪਾ ਨੂੰ ਲੱਗਿਆ ਹੈ। ਭਾਜਪਾ (BJP) ਦੇ ਦਿੱਗਜ ਲੀਡਰ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਲੈਕੇ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ।

ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ
ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਵੱਲੋਂ ਚੰਡੀਗੜ੍ਹ ਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਭਾਜਪਾ ਦੇ ਦਿੱਗਜ ਆਗੂਆਂ ਨੂੰ ਪਾਰਟੀ ਵਿੱਚ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਸੁਖਬੀਰ ਬਾਦਲ ਦੇ ਵੱਲੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਇਆ ਗਿਆ ਹੈ। ਇਸਦੇ ਨਾਲ ਹੀ ਹੋਰ ਵੀ ਕਈ ਭਾਜਪਾ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ ਹਨ।

ਇਨ੍ਹਾਂ ਆਗੂਆਂ ਦੇ ਵਿੱਚ ਲੁਧਿਆਣਾ ਵੇਸਟ ਹਲਕੇ ਤੋਂ ਭਾਜਪਾ ਉਮੀਦਵਾਰ ਰਹੇ ਕਮਲ ਚੇਟਲੀ, ਸਾਬਕਾ ਮੇਅਰ ਆਰ ਪੀ ਸ਼ਰਮਾ, ਰਾਜ ਕੁਮਾਰ ਗੁਪਤਾ, ਫਤਿਹਗੜ੍ਹ ਚੂੜੀਆ ਤੋਂ ਪ੍ਰਧਾਨ ਤੇ ਵਰਕਿੰਗ ਕਮੇਟੀ ਮੈਂਬਰ ਸੁਰਿੰਦਰ ਛੀਨੀ ਤੋਂ ਇਲਾਵਾ ਹੋਰ ਕਈ ਆਗੂਆਂ ਵੱਲੋਂ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਗਈ ਹੈ।

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਨਿਲ ਜੋਸ਼ੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇੱਕੋ-ਇਕ ਪਾਰਟੀ ਹੈ ਜਿਸ ਨੇ ਪੰਜਾਬ ਦੀ ਖੁਸ਼ਹਾਲੀ ਵਾਸਤੇ ਪਹਿਰਾ ਦਿੱਤਾ ਹੈ ।

ਜਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਤੇ ਭਾਜਪਾ ਵੱਲੋਂ ਇਕੱਠਿਆਂ ਲੜੀਆਂ ਗਈਆਂ ਸਨ ਪਰ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਲੈਕੇ ਅਕਾਲੀ ਦਲ ਵੱਲੋਂ ਭਾਜਪਾ ਤੋਂ ਕਿਨਾਰਾ ਕਰ ਲਿਆ ਹੈ ਤੇ ਲਗਾਤਾਰ ਇੱਕ ਦੂਜੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਦੇ ਚੱਲਦੇ ਹੀ ਵੱਡੀ ਗਿਣਤੀ ਦੇ ਵਿੱਚ ਭਾਜਪਾ ਆਗੂ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।

ਇਹ ਵੀ ਪੜ੍ਹੋ:ਸਾਬਕਾ ਭਾਜਪਾ ਆਗੂ ਅਨਿਲ ਜੋਸ਼ੀ ਸਮਰਥਕਾਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ LIVE

ABOUT THE AUTHOR

...view details