ਪੰਜਾਬ

punjab

ਮੁਫਤ ਬਿਜਲੀ ਸਕੀਮ ਦੇ ਚੱਲਦੇ ਲਗਭਗ 51 ਲੱਖ ਘਰਾਂ ਨੂੰ ਆਵੇਗਾ ਜ਼ੀਰੋ ਬਿੱਲ- CM ਮਾਨ

By

Published : Jul 16, 2022, 5:23 PM IST

ਮੁਫਤ ਬਿਜਲੀ ਦੀ ਸਹੂਲਤ ਲਾਗੂ ਕੀਤੇ ਜਾਣ ਨੂੰ ਲੈਕੇ ਸੀਐਮ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਖੁਸ਼ੀ ਜਤਾਉਂਦੇ ਸੂਬੇ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ ਹੈ ਕਿ 300 ਮੁਫਤ ਬਿਜਲੀ ਯੂਨਿਟ ਨਾਲ ਕਰੀਬ 51 ਲੱਖ ਘਰਾਂ ਨੂੰ ਜ਼ੀਰੋ ਬਿੱਲ ਆਵੇਗਾ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ।

ਮੁਫਤ ਬਿਜਲੀ ਸਕੀਮ ਦੇ ਚੱਲਦੇ ਲਗਭਗ 51 ਲੱਖ ਘਰਾਂ ਨੂੰ ਆਵੇਗਾ ਜ਼ੀਰੋ ਬਿੱਲ
ਮੁਫਤ ਬਿਜਲੀ ਸਕੀਮ ਦੇ ਚੱਲਦੇ ਲਗਭਗ 51 ਲੱਖ ਘਰਾਂ ਨੂੰ ਆਵੇਗਾ ਜ਼ੀਰੋ ਬਿੱਲ

ਚੰਡੀਗੜ੍ਹ:ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ 300 ਯੂਨਿਟ ਬਿਜਲੀ ਮੁਫਤ ਦੇਣ ਦੀ ਸਹੂਲਤ ਨੂੰ ਲਾਗੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਪੂਰੇ ਕੀਤੇ ਵਾਅਦੇ ਨੂੰ ਲੈਕੇ ਸੀਐਮ ਭਗਵੰਤ ਮਾਨ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ।

ਭਗਵੰਤ ਮਾਨ ਨੇ ਕਿਹਾ ਕਿ1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਸੀਐਮ ਨੇ ਖੁਸ਼ੀ ਜਤਾਉਂਦੇ ਦੱਸਿਆ ਹੈ ਕਿ ਇਸ ਸਹੂਲਤ ਨਾਲ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। ਇਸ ਦੌਰਾਨ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ। ਸੀਐਮ ਭਗਵੰਤ ਮਾਨ ਵੱਲੋਂ ਇਹ ਗੱਲ ਆਪਣੇ ਟਵਿੱਟਰ ਖਾਤੇ ਉੱਤੇ ਕਹੀ ਗਈ ਹੈ।

ਆਪ' ਸਰਕਾਰ ਦੀ ਮੁਫ਼ਤ ਬਿਜਲੀ ਸਕੀਮ: ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਜੇਕਰ ਸਰਕਾਰ ਬਣੀ ਤਾਂ ਉਹ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਹਰ ਘਰ ਨੂੰ ਦੇਵੇਗੀ। ਸਰਕਾਰ ਬਣਦਿਆਂ ਹੀ ਇਸ ਨੂੰ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ 'ਚ ਕੁਝ ਬਦਲਾਅ ਕੀਤੇ ਗਏ ਹਨ। ਪੰਜਾਬ 'ਚ 2 ਮਹੀਨਿਆਂ 'ਚ ਬਿੱਲ ਆਉਂਦਾ ਹੈ, ਇਸ ਲਈ ਹਰ ਬਿੱਲ 'ਚ 600 ਯੂਨਿਟ ਮੁਫ਼ਤ ਮਿਲਣਗੇ।

ਪਹਿਲਾਂ ਇਹ ਸੀ ਸ਼ਰਤਾਂ: ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਵਿੱਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰੇਕ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ।

ਹੁਣ ਕੀਤਾ ਗਿਆ ਬਦਲਾਅ: ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਅਨੁਸੂਚਿਤ ਜਾਤੀ (SC), ਪੱਛੜੀ ਸ਼੍ਰੇਣੀ (BC) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਕਿੰਨਾ ਵੀ ਕਿਲੋਵਾਟ ਹੈ, ਉਨ੍ਹਾਂ ਨੂੰ ਹਰ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਸਿਰਫ਼ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।

ਜਨਰਲ ਵਰਗ ਨੂੰ ਝਟਕਾ: 'ਆਪ' ਸਰਕਾਰ ਦਾ ਇਹ ਫੈਸਲਾ ਜਨਰਲ ਵਰਗ ਲਈ ਝਟਕਾ ਹੈ। ਜਨਰਲ ਵਰਗ ਦੇ ਬੀਪੀਐਲ ਪਰਿਵਾਰਾਂ ਨੂੰ ਹੀ 600 ਯੂਨਿਟ ਹਰ ਹਾਲਤ ਵਿੱਚ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੂਨਿਟ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਹਾਲਾਂਕਿ ਜਿਹੜੇ ਬੀਪੀਐਲ ਕਾਰਡ ਧਾਰਕ ਨਹੀਂ ਹਨ, ਉਨ੍ਹਾਂ ਨੂੰ ਹੁਣ 600 ਤੋਂ ਵੱਧ ਹੋਣ 'ਤੇ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

ਬਿਜਲੀ ਮੰਤਰੀ ਨੇ ਦਿੱਤੀ ਸਫ਼ਾਈ: ਮੁਫ਼ਤ ਬਿਜਲੀ ਦੇ ਮਾਮਲੇ ਵਿੱਚ ਵੀ ਉਹੀ ਸਕੀਮ ਲਾਗੂ ਕੀਤੀ ਗਈ, ਜੋ ਮੁੱਖ ਮੰਤਰੀ ਮਾਨ ਨੇ ਕਹੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਐਸਸੀ, ਬੀਸੀ, ਸੁਤੰਤਰਤਾ ਸੈਨਾਨੀ ਅਤੇ ਬੀਪੀਐਲ ਪਰਿਵਾਰਾਂ ਨੂੰ ਹਰ ਬਿੱਲ ਵਿੱਚ 600 ਯੂਨਿਟ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਖਰਚੇ ਗਏ ਯੂਨਿਟ ਦਾ ਬਿੱਲ ਅਦਾ ਕਰਨਾ ਹੋਵੇਗਾ। ਹਾਲਾਂਕਿ ਜਨਰਲ ਵਰਗ ਨਾਲ ਧੋਖੇ ਦੀ ਗੱਲ ਹੋਈ ਤਾਂ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇੱਕ ਕਿਲੋਵਾਟ ਤੋਂ ਵੱਧ ਲੋਡ ਅਤੇ ਆਮਦਨ ਕਰ ਅਦਾ ਕਰਨ ਵਾਲੇ ਹਰ ਵਰਗ ਨੂੰ 600 ਤੋਂ ਵੱਧ ਖਰਚ ਕਰਨ 'ਤੇ ਪੂਰਾ ਬਿੱਲ ਦੇਣਾ ਪਵੇਗਾ। ਹਾਲਾਂਕਿ ਸ਼ਰਤਾਂ ਹਟਾਉਣ ਤੋਂ ਬਾਅਦ ਅਜਿਹਾ ਨਹੀਂ ਹੋਵੇਗਾ।

ਇਹ ਵੀ ਪੜ੍ਹੋ:ਜਲੰਧਰ ਦੇ ਇੱਕ ਵਿਅਕਤੀ ਨੂੰ ਬਿਸ਼ਨੋਈ ਗੈਂਗ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ABOUT THE AUTHOR

...view details