ਪੰਜਾਬ

punjab

ਨਰਮੇ ਦੀ ਫਸਲ ਉੱਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ

By

Published : Sep 9, 2022, 4:20 PM IST

Updated : Sep 9, 2022, 10:46 PM IST

ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ਉੱਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ।Cabinet Minister Kuldeep Singh Dhaliwal.

Cabinet Minister Kuldeep Dhaliwal
Cabinet Minister Kuldeep Dhaliwal

ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਨਰਮੇ ਦੀ ਫਸਲ ਉੱਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇੱਥੇ ਪੰਜਾਬ ਭਵਨ ਵਿਖੇ ਆੜਤੀਆਂ, ਕਿਸਾਨਾਂ ਅਤੇ ਨਰਮਾਂ ਮਿੱਲ ਮਾਲਕਾਂ ਨਾਲ ਸੱਦੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਰਮਾਂ ਕਿਸਾਨਾਂ ਅਤੇ ਆੜਤੀਆਂ ਦੇ ਵੱਖ-ਵੱਖ ਮਸਲੇ ਸਹਿਮਤੀ ਨਾਲ ਨਿਬੇੜਨ ਲਈ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮੁੱਖ ਮੰਤਰੀ ਦੇ ਵਿਸੇਸ਼ ਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੀ ਹਾਜ਼ਰੀ ਵਿਚ ਅੱਜ ਦੀ ਮੀਟਿੰਗ ਸੱਦੀ ਗਈ ਸੀ।




ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਸਭ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ ਇਸੇ ਕਾਰਨ ਅੱਜ ਦੀ ਮੀਟਿੰਗ ਵਿਚ ਸਾਝੇਂ ਤੌਰ ‘ਤੇ ਸਭ ਨੂੰ ਸੁਣ ਕੇ ਕਈ ਮਸਲੇ ਮੌਕੇ ‘ਤੇ ਹੀ ਹੱਲ ਕਰ ਦਿੱਤੇ ਗਏ।



ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਭ ਦੀ ਸਹਿਮਤੀ ਨਾਲ ਨਰਮੇ ਦੀ ਫਸਲ ‘ਤੇ ਆੜਤ ਬਾਰੇ ਫੈਸਲਾ ਲੈਣ ਲਈ 9 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿੱਚ ਆੜਤੀਆਂ, ਨਰਮਾਂ ਕਿਸਾਨਾਂ, ਕਾਟਨ ਫੈਕਟਰੀਆਂ ਦੇ 2-2 ਨੁਮਾਇੰਦੇ ਅਤੇ ਸਰਕਾਰ ਦੇ 3 ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।



ਇਸ ਮੌਕੇ ਆੜਤੀਆਂ ਨੇ ਇੱਕ ਅਹਿਮ ਮਸਲਾ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸੂਬੇ ਭਰ ਦੀਆਂ ਬਹੁਤ ਸਾਰੀਆਂ ਮੰਡੀਆਂ ਵਿਚ ਨਜ਼ਾਇਜ ਕਬਜ਼ੇ ਕੀਤੇ ਹੋਏ ਹਨ, ਜਿਸ ਕਾਰਨ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਾਫੀ ਦਿੱਕਤ ਆਂਉਦੀ ਹੈ। ਇਸ ਸਬੰਧੀ ਖੇਤੀਬਾੜੀ ਮੰਤਰੀ ਨੇ ਮੰਡੀਆਂ ਵਿਚੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਤੁਰੰਤ ਮੁਹਿੰਮ ਹਟਾਉਣ ਦੇ ਆਦੇਸ਼ ਦਿੱਤੇ।



ਇਸ ਮੌਕੇ ਆੜਤੀਆਂ ਦਾ ਇੱਕ ਹੋਰ ਅਹਿਮ ਮਸਲਾ ਹੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਆੜਤੀਆਂ ਵਲੋਂ ਧਿਆਨ ਵਿਚ ਲਿਆਂਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਬਿਨ੍ਹਾਂ MSP ਵਾਲੀਆਂ ਫਸਲਾਂ ਲਈ ਫਿਲਹਾਲ ਲੈਂਡ ਮੈਪਿੰਗ ਅਤੇ ਆਨਲਾਈਨ ਖਰੀਦ ਲਾਗੂ ਨਾ ਲਾਗੂ ਕਰਨ ਦਾ ਫੈਸਲਾ ਲਿਆ ਗਿਆ।



ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪਿਛਲੀ ਮੀਟਿੰਗ ਦੌਰਾਨ ਆੜਤੀਆਂ ਦੀਆਂ ਦੁਕਾਨਾਂ ਦੀਆਂ ਬਕਾਇਆ ਰਾਸ਼ੀ ‘ਤੇ ਵਿਆਜ਼ ਘਟਾਉਣ ਲਈ ਆੜਤੀਆਂ ਨੇ ਮੰਗ ਕੀਤੀ ਸੀ, ਜਿਸ ‘ਤੇ ਵਿਚਾਰ ਕਰਨ ਉਪਰੰਤ ਸਰਕਾਰ ਵਲੋਂ ਇਸ ਮਸਲੇ ਦੇ ਨਿਬੇੜੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ।ਇਸ ਦੇ ਨਾਲ ਹੀ ਇੱਕ ਹੋਰ ਮਸਲੇ ਦਾ ਨਿਬੇੜਾ ਕਰਦਿਆਂ ਸਰਕਾਰ ਵਲੋਂ ਮੰਡੀਆਂ ਵਿਚ ਖਾਲੀ ਪਏ ਪਲਾਟਾ ਦੀ ਬੋਲੀ ਲਈ ਕਲੰਡਰ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਮਾਨ ਸਰਕਾਰ ਦੇ ਰਾਜ ਵਿੱਚ ਤਨਖਾਹ ਨੂੰ ਤਰਸਦੇ ਕੱਚੇ ਮੁਲਾਜ਼ਮ ਨੇ ਕੀਤੀ ਗੇਟ ਰੈਲੀ, ਦਿੱਤੀ ਚਿਤਾਵਨੀ

Last Updated : Sep 9, 2022, 10:46 PM IST

ABOUT THE AUTHOR

...view details