ਚੰਡੀਗੜ੍ਹ: ਵਿਧਾਨ ਸਭਾ ਚੋਣਾਂ 'ਚ ਨਮੋਸ਼ੀ ਭਰੀ ਹਾਰ ਦੇ ਬਾਵਜੂਦ ਪੰਜਾਬ ਕਾਂਗਰਸ 'ਚ ਕਲੇਸ਼ ਖ਼ਤਮ ਨਹੀਂ ਹੋ ਰਿਹਾ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਅਤੇ ਵਿਧਾਇਕ ਸੰਦੀਪ ਜਾਖੜ (MLA Sandeep Jakhar) ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਹੁਣ ਇਸ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਕੁੱਦ ਪਏ ਹਨ।
ਬਰਿੰਦਰ ਢਿੱਲੋਂ (Barinder Dhillon) ਨੇ ਕਿਹਾ ਕਿ ਸੰਦੀਪ ਜਾਖੜ ਵਿਧਾਇਕ ਬਣੇ ਰਹਿਣਾ ਚਾਹੁੰਦੇ ਹਨ, ਇਸ ਲਈ ਉਹ ਕਾਂਗਰਸ ਨਹੀਂ ਛੱਡ ਰਹੇ। ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ ਜਾਖੜ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਾਏ ਸਨ। ਜਿਸ ਦੇ ਜਵਾਬ 'ਚ ਵਿਧਾਇਕ ਜਾਖੜ ਨੇ ਚੁਣੌਤੀ ਦਿੱਤੀ ਸੀ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ 'ਚੋਂ ਕੱਢ ਕੇ ਦੱਸਣ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ (Barinder Dhillon) ਨੇ ਕਿਹਾ ਕਿ ਵਿਧਾਇਕ ਜਾਖੜ ਪਾਰਟੀ ਪ੍ਰਧਾਨ ਨੂੰ ਚੁਣੌਤੀ ਦੇ ਰਹੇ ਹਨ। ਉਹ ਦੱਸਣ ਕਿ ਪਿਛਲੇ 5 ਮਹੀਨਿਆਂ ਵਿੱਚ ਪਾਰਟੀ ਦੇ ਕਿਸੇ ਪ੍ਰੋਗਰਾਮ ਵਿੱਚ ਆਏ ਹਨ? ਕੀ ਉਹ ਰਾਹੁਲ ਗਾਂਧੀ ਨੂੰ ਆਪਣਾ ਆਗੂ ਮੰਨਦੇ ਹਨ? ਕੀ ਉਹ ਕਾਂਗਰਸ ਨੂੰ ਆਪਣੀ ਪਾਰਟੀ ਮੰਨਦੇ ਹਨ? ਕੀ ਉਹ ਭਾਜਪਾ ਦੀ ਆਲੋਚਨਾ ਕਰਦੇ ਹਨ?