ਚੰਡੀਗੜ੍ਹ: ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੁਲਿਸ ਵੱਲੋਂ ਹਿਰਾਸਤ ਚ ਲੈ ਕੇ ਪਟਿਆਲਾ ਜੇਲ੍ਹ ਚ ਭੇਜ ਦਿੱਤਾ ਗਿਆ ਹੈ। ਇੱਥੇ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਟਿਆਲਾ ਜੇਲ੍ਹ ’ਚ ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੀ ਜੋੜੀ ਬਣ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੇਲ੍ਹ ਪ੍ਰਸ਼ਸਾਨ ਨੇ ਦੋਹਾਂ ਨੂੰ ਇੱਕੋਂ ਜੇਲ੍ਹ ’ਚ ਰੱਖਿਆ ਹੈ।
ਪੁਰਾਣੇ ਦੋਸਤ ਹਨ ਸਿੱਧੂ ਅਤੇ ਦਲੇਰ:ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਅਤੇ ਦਲੇਰ ਮਹਿੰਦੀ ਬਹੁਤ ਹੀ ਪੁਰਾਣੇ ਦੋਸਤ ਹਨ। ਉਹ ਕਈ ਟੀਵੀ ਸ਼ੋਅ ਚ ਇੱਕਠੇ ਵੀ ਨਜ਼ਰ ਆ ਚੁੱਕੇ ਹਨ। ਹੁਣ ਇਹ ਜੋੜੀ ਜੇਲ੍ਹ ਚ ਵੀ ਬਣ ਗਈ ਹੈ।
ਇਸ ਮਾਮਲੇ ’ਚ ਗ੍ਰਿਫਤਾਰ ਹੋਏ ਦਲੇਰ ਮਹਿੰਦੀ:ਦੱਸ ਦਈਏ ਕਿ ਮਾਮਲਾ 2003 ਦਾ ਹੈ ਅਤੇ ਕੇਸ ਦਾ ਫੈਸਲਾ 15 ਸਾਲ ਬਾਅਦ ਹੋਇਆ ਹੈ, ਦਲੇਰ ਮਹਿੰਦੀ ਨੂੰ ਪਹਿਲਾਂ ਦੀ ਮਨੁੱਖੀ ਤਸਕਰੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ, ਉਸ ਦੇ ਭਰਾ ਸਮਸ਼ੇਰ ਸਿੰਘ ਨੂੰ ਵੀ ਦੋ ਸਾਲ ਦਾ ਸਜ਼ਾ ਸੁਣਾਈ ਗਈ ਹੈ, ਨਾਲ ਹੀ ਉਸ ਨੂੰ ਜ਼ੁਰਮਾਨਾ ਵੀ ਲਾਇਆ ਗਿਆ ਹੈ। ਦੱਸ ਦਈਏ ਕਿ ਇਹ ਕੇਸ 2003 ਵਿੱਚ ਅਮਰੀਕਾ ਵਿੱਚ ਦਰਜ ਕੀਤਾ ਗਿਆ ਸੀ।