ਪੰਜਾਬ

punjab

ਅਪ੍ਰੈਲ ਤੋਂ ਸ਼ੁਰੂ ਹੋ ਸਕਦੀ ਹੈ ਸਮਾਰਟ ਫੋਨਾਂ ਦੀ ਡਿਲਵਰੀ: ਰਾਣਾ ਗੁਰਮੀਤ ਸੋਢੀ

By

Published : Feb 29, 2020, 11:15 PM IST

ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਨੌਜਵਾਨ ਪੱਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਮੋਬਾਈਲ ਫੋਨ ਵੰਡਣ ਦਾ ਕੰਮ ਅਪ੍ਰੈਲ ਤੋਂ ਸ਼ੁਰੂ ਹੋਣ ਦੀ ਉਮੀਦ ਪ੍ਰਗਟਾਈ ਹੈ।

ਫੋਟੋ
ਫੋਟੋ

ਚੰਡੀਗੜ੍ਹ: ਖੇਡਾਂ ਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਬਜਟ 2020-21 ਨੂੰ ਨੌਜਵਾਨ ਪੱਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੇ ਬਜਟ 'ਚ ਨੌਜਵਾਨਾਂ ਲਈ ਮੁਫ਼ਤ ਸਮਾਰਟ ਮੋਬਾਈਲ ਫੋਨ' ਯੋਜਨਾ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ 10 ਲੱਖ ਸਮਾਰਟ ਫ਼ੋਨ ਵੰਡੇ ਜਾਣਗੇ ਤੇ ਸਮਾਰਟ ਫੋਨਾਂ ਦੀ ਸਪਲਾਈ ਅਪਰੈਲ, 2020 ਤੋਂ ਸ਼ੁਰੂ ਹੋਣ ਦੀ ਉਮੀਦ ਹੈ।

ਰਾਣਾ ਸੋਢੀ ਨੇ ਕਿਹਾ ਕਿ ਬਜਟ 'ਚ ਸਰਕਾਰੀ ਨੌਕਰੀਆਂ ਲਈ ਨੌਜਵਾਨਾਂ ਦੀ ਵੱਡੀ ਪੱਧਰ ਉਤੇ ਭਰਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਖੇਡ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ 270 ਕਰੋੜ ਰੁਪਏ ਰੱਖੇ ਗਏ ਹਨ। ਇਹ ਸਾਬਿਤ ਕਰਦਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨਿਆ ਗਿਆ ਬਜਟ ਪੂਰੀ ਤਰ੍ਹਾਂ ਨੌਜਵਾਨਾਂ 'ਤੇ ਕੇਂਦਰਤ ਹੈ।

ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਲਈ ਵਿੱਤ ਮੰਤਰੀ ਦੀ ਸ਼ਲਾਘਾ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਸਾਲ 2020-21 ਦੇ ਬਜਟ ਵਿੱਚ 270 ਕਰੋੜ ਰੁਪਏ ਦਾ ਉਪਲਬਧ ਕਰਵਾਏ ਗਏ ਹਨ।

ਖੇਡ ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿਖੇ ਸਥਾਪਤ ਕੀਤੀ ਜਾ ਰਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪ੍ਰਾਜੈਕਟ ਨੂੰ ਛੇਤੀ ਮੁਕੰਮਲ ਕਰਨ ਲਈ ਇਸ ਸਾਲ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਬਜਟ 'ਚ ਖੇਡ ਢਾਂਚੇ ਨੂੰ ਅਪਗ੍ਰੇਡ ਕਰਨ ਲਈ 35 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਅਤੇ 'ਖੇਲੋ ਇੰਡੀਆ' ਯੋਜਨਾ ਤਹਿਤ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਉਸਾਰੀ ਲਈ ਹੋਰ ਕਦਮ ਵੀ ਚੁੱਕੇ ਜਾਣਗੇ।

ਹੋਰ ਪੜ੍ਹੋ : ਪੰਜਾਬ ਸਰਕਾਰ ਪਿੰਡਾਂ ਵਿੱਚ ਉਸਾਰੇਗੀ ''ਬੁਢਾਪਾ ਘਰ'', ਪੈਨਸ਼ਨ ਧਾਰਕਾਂ ਲਈ ਵੀ ਰੱਖੇ 2388 ਕਰੋੜ

ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪੰਜਾਬੀ ਮੂਲ ਦੇ ਗ਼ੈਰ-ਪਰਵਾਸੀ ਭਾਰਤੀਆਂ ਦੀ ਸ਼ਮੂਲੀਅਤ ਲਈ ਉਲੀਕੇ ਨਵੇਂ ਪ੍ਰੋਗਰਾਮ 'ਫਰੈਂਡਜ਼ ਆਫ਼ ਪੰਜਾਬ' ਤਹਿਤ ਪਰਵਾਸੀ ਭਾਰਤੀਆਂ ਦੀ ਸਰਗਰਮ ਭਾਗੀਦਾਰੀ ਅਤੇ ਸਹਾਇਤਾ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਇਸ ਨਾਲ ਸੂਬੇ ਦਾ ਵਿਕਾਸ ਹੋਵੇਗਾ।

ABOUT THE AUTHOR

...view details