ਪੰਜਾਬ

punjab

ਵੱਡੀ ਖ਼ਬਰ: ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਗ੍ਰਿਫ਼ਤਾਰ, ਮਿਲਿਆ ਪੁਲਿਸ ਰਿਮਾਂਡ

By

Published : Oct 10, 2022, 6:25 AM IST

Updated : Oct 10, 2022, 7:53 AM IST

ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁੁਲਿਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ (gangster Deepak Tinu Girlfriend arrested) ਕਰ ਲਿਆ ਹੈ ਜੋ ਕਿ ਮਾਲਦੀਵ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਅਦਾਲਤ ਨੇ ਫੜੀ ਗਈ ਮੁਲਜ਼ਮ ਜਤਿੰਦਰ ਕੌਰ ਉਰਫ ਜੋਤੀ ਦਿਓਲ ਨੂੰ 14 ਅਕਤੂਬਰ ਤਕ ਪੁਲਿਸ ਰਿਮਾਂਡ (Deepak Tinu girlfriend on police remand) ਉੱਤੇ ਭੇਜ ਦਿੱਤਾ ਹੈ।

Fugitive gangster Deepak Tinu girlfriend
ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਗ੍ਰਿਫ਼ਤਾਰ

ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਭਗੌੜੇ ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੰਜਾਬ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ (gangster Deepak Tinu Girlfriend arrested) ਕਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜੀ ਗਈ ਔਰਤ ਦੀ ਪਛਾਣ ਜਤਿੰਦਰ ਕੌਰ ਉਰਫ ਜੋਤੀ ਦਿਓਲ ਵਜੋਂ ਹੋਈ ਹੈ ਜੋ ਕਿ ਮੁੰਬਈ ਤੋਂ ਮਾਲਦੀਵ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਦੀ ਰਾਤ ਨੂੰ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ।

ਇਹ ਵੀ ਪੜੋ:ਭਾਗਵਤ ਗੀਤਾ ਦਾ ਸੰਦੇਸ਼

ਡੀਜੀਪੀ ਨੇ ਕੀਤਾ ਟਵੀਟ:ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਪੁਲਿਸ ਤੇ ਏਜੀਟੀਐਫ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੀ ਮਹਿਲਾ ਸਾਥੀ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਅੱਗੇ ਲਿਖਿਆ ਕਿ ਜਦੋਂ ਗੈਂਗਸਟਰ ਫਰਾਰ ਹੋਇਆ ਸੀ ਤਾਂ ਇਹ ਮਹਿਲਾਂ ਮੁਲਜ਼ਮ ਉਸ ਨੇ ਨਾਲ ਸੀ ਜੋ ਕਿ ਮਾਲਦੀਵ ਜਾ ਰਹੀ ਸੀ। ਟੀਨੂੰ ਨੂੰ ਗ੍ਰਿਫ਼ਤਾਰ ਕਰ ਲਈ ਜਾਂਚ ਜਾਰੀ ਹੈ।

5 ਦਿਨ ਦੇ ਪੁਲਿਸ ਰਿਮਾਂਡ 'ਤੇ ਮੁਲਜ਼ਮ ਜੋਤੀ: ਗ੍ਰਿਫ਼ਤਾਰੀ ਹੋਣ ਤੋਂ ਬਾਅਦ ਮੁਲਜ਼ਮ ਜਸਪ੍ਰੀਤ ਕੌਰ ਉਰਫ਼ ਜੋਤੀ ਨੂੰ ਪੁਲਿਸ ਨੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤੇ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਹੁਣ 14 ਅਕਤੂਬਰ ਨੂੰ ਉਸ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਿਕ ਫੜੀ ਗਈ ਮਹਿਲਾ ਮੁਲਜ਼ਮ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਖੰਡੂਰ ਦੀ ਰਹਿਣ ਵਾਲੀ ਹੈ। ਮਾਨਸਾ ਪੁਲੀਸ ਨੇ ਐਤਵਾਰ ਦੇਰ ਸ਼ਾਮ ਪਿੰਡ ਖੰਡੂਰ ਵਿੱਚ ਉਸ ਦੇ ਘਰ ਵੀ ਛਾਪਾ ਮਾਰਿਆ ਹੈ। ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਿੱਚ ਮੁਲਜ਼ਮ ਜੋਤੀ ਨੇ ਅਹਿਮ ਭੂਮਿਕਾ ਨਿਭਾਈ ਸੀ। ਦੱਸ ਦਈਏ ਕਿ ਤਕਰੀਬਨ ਇਕ ਹਫ਼ਤਾ ਪਹਿਲਾਂ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਗਿਰਫ਼ ਵਿੱਚੋਂ ਫਰਾਰ ਹੋ ਗਿਆ ਸੀ, ਜਿਸ ਦਾ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜੋ:Daily Love Horoscope: ਪਿਆਰ ਦੇ ਮਾਮਲੇ 'ਚ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਮਿਲੇਗਾ ਸੱਚਾ ਪਿਆਰ !

ਪੁਲਿਸ ਦੀ ਗ੍ਰਿਫਤ ਵਿੱਚੋਂ ਫਰਾਰ ਹੋਇਆ ਸੀ ਗੈਂਗਸਟਰ ਦੀਪਕ ਟੀਨੂੰ: ਦੱਸ ਦਈਏ ਕਿ ਮਾਨਸਾ ਵਿਖੇ ਸੀਆਈਏ ਟੀਮ ਦੀ ਗ੍ਰਿਫਤ ਵਿੱਚੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਦੀਪਕ ਟੀਨੂੰ ਹਿਰਾਸਤ ਵਿੱਚੋਂ ਫਰਾਰ ਹੋ ਗਿਆ (Gangster Deepak Tinu absconded) ਸੀ। ਇਸ ਮਾਮਲੇ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਨੂੰ ਮੁਅੱਤਲ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

Last Updated : Oct 10, 2022, 7:53 AM IST

ABOUT THE AUTHOR

...view details