ਪੰਜਾਬ

punjab

ਨਵੇਂ ਬਣੇ ਮੁੱਖ ਮੰਤਰੀ ਨੂੰ ਦਿੱਤਾ ਗਿਆ ਗਾਰਡ ਆਫ ਆਨਰ

By

Published : Sep 20, 2021, 3:32 PM IST

ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗਾਰਡ ਆਫ ਆਨਰ ਦਾ ਸਨਮਾਨ ਦਿੱਤਾ ਗਿਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਸਣੇ ਕਈ ਕਾਂਗਰਸੀ ਮੌਜੂਦ ਰਹੇ। ਕਾਬਿਲੇਗੌਰ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਸਹੁੰ ਚੁੱਕ ਸਮਾਗਮ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਪਹੁੰਚੇ।

ਚਰਨਜੀਤ ਸਿੰਘ ਚੰਨੀ
ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣ ਗਏ ਹਨ ਚੰਨੀ ਨੇ ਅੱਜ ਸਹੁੰ ਚੁੱਕੀ ਹੈ ਇਸਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੂੰ ਡਿਪਟੀ ਸੀਐੱਮ ਬਣਾਇਆ ਗਿਆ। ਇਸ ਸਹੁੰ ਚੁੱਕ ਸਮਾਗਮ ’ਚ ਪੰਜਾਬ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਕਈ ਕਾਂਗਰਸੀ ਆਗੂ ਪਹੁੰਚੇ।

ਚਰਨਜੀਤ ਸਿੰਘ ਚੰਨੀ

ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗਾਰਡ ਆਫ ਆਨਰ ਦਾ ਸਨਮਾਨ ਦਿੱਤਾ ਗਿਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਸਣੇ ਕਈ ਕਾਂਗਰਸੀ ਮੌਜੂਦ ਰਹੇ। ਕਾਬਿਲੇਗੌਰ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਸਹੁੰ ਚੁੱਕ ਸਮਾਗਮ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਪਹੁੰਚੇ। ਰਾਹੁਲ ਗਾਂਧੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ।

ਕਾਂਗਰਸ ਵੱਲੋਂ ਖੇਡਿਆ ਗਿਆ ਵੱਡਾ ਦਾਅ

ਕਾਂਗਰਸ (Congress) ਵੱਲੋਂ ਪੰਜਾਬ ਵਿੱਚ ਇੱਕ ਦਲਿਤ ਚਿਹਰੇ ਨੂੰ ਸੀਐਮ ਬਣਾਉਣ ਨੂੰ ਲੈਕੇ ਸਿਆਸੀ ਹਲਕਿਆਂ ਦੇ ਵਿੱਚ ਵੱਖ-ਵੱਖ ਤਰ੍ਹਾਂ ਦੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇੱਕ ਪਾਸੇ ਜਿੱਥੇ 2022 ਦੀਆਂ ਚੋਣਾਂ ਨੂੰ ਲੈਕੇ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਦਲਿਤ ਚਿਹਰੇ ਅੱਗੇ ਲਿਆਉਣ ਦੇ ਐਲਾਨ ਕੀਤੇ ਜਾ ਰਹੇ ਸਨ ਪਰ ਕਾਂਗਰਸ ਵੱਲੋਂ ਇਸਨੂੰ ਕਰ ਵਿਖਾਇਆ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਦਲਿਤ ਵੋਟਾਂ ਨੂੰ ਕਾਂਗਰਸ ਨੇ ਆਪਣੇ ਨਾਂ ਕਰਨ ਦੀ ਇੱਕ ਕੋਸ਼ਿਸ਼ ਕੀਤੀ ਹੈ।

ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ

ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਮਦਾਸੀਆ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ। ਉਹ ਤਿੰਨ ਵਾਰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। 16 ਮਾਰਚ 2017 ਨੂੰ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਸੀ। ਇਸ ਤੋਂ ਪਹਿਲਾਂ ਚੰਨੀ ਕੌਂਸਲਰ ਵੀ ਰਹੇ ਜਿਸ ਤੋਂ ਉਨ੍ਹਾਂ ਦੀ ਸਿਆਸੀ ਸਫਰ ਦੀ ਸ਼ੁਰੂਆਤ ਹੋਈ। ਉਹ ਨਵਜੋਤ ਸਿੰਘ ਸਿੱਧੂ ਦੇ ਬਹੁਤ ਨੇੜਲੇ ਮੰਨੇ ਜਾਂਦੇ ਹਨ। 2007 ਵਿੱਚ ਉਹ ਪਹਿਲੀ ਵਾਰ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ ਤੇ ਲਗਾਤਾਰ ਤਿੰਨ ਵਾਰ ਆਪਣੇ ਹਲਕੇ ਤੋਂ ਵਿਧਾਇਕ ਬਣੇ ਹਨ।ਚਰਨਜੀਤ ਸਿੰਘ ਚੰਨੀ ਦਾ ਜਨਮ 1 ਮਾਰਚ 1963 ਨੂੰ ਹੋਇਆ ਸੀ। ਉਹ ਮੁਹਾਲੀ ਦੇ ਵਸਨੀਕ ਹਨ ਤੇ ਪੋਸਟ ਗ੍ਰੈਜੂਏਟ ਹਨ। ਚਰਨਜੀਤ ਚੰਨੀ ਹੈਂਡਬਾਲ ਦੇ ਖਿਡਾਰੀ ਵੀ ਰਹੇ ਹਨ ਅਤੇ ਤਿੰਨ ਵਾਰ ਯੂਨੀਵਰਸਿਟੀ ਗੋਲਡ ਮੈਡਲ ਜੇਤੂ ਰਹੇ ਹਨ।

ਇਹ ਵੀ ਪੜੋ: LIVE UPDATES : CM ਚੰਨੀ ਨਾਲ ਅੱਜ ਨਹੀਂ ਹੋਵੇਗੀ ਕੈਪਟਨ ਦੀ ਮੁਲਾਕਾਤ

ABOUT THE AUTHOR

...view details