ਪੰਜਾਬ

punjab

ਪੰਜਾਬ ਦੇ ਕੰਮਕਾਜ ਵਿੱਚ ਦਖਲਅੰਦਾਜੀ ਕਰ ਰਹੇ ਰਾਜਪਾਲ- ਹਰਪਾਲ ਚੀਮਾ

By

Published : Sep 24, 2022, 4:03 PM IST

Updated : Sep 24, 2022, 5:03 PM IST

harpal cheema target punjab governor
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰ ਵੱਖ ਵੱਖ ਮੁੱਦਿਆਂ ਉੱਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਾਜਪਾਲ ਪੰਜਾਬ ਦੇ ਕੰਮਕਾਰ ਵਿੱਚ ਲਗਾਤਾਰ ਦਖਲਅੰਦਾਜ਼ੀ ਕਰ ਰਹੇ ਹਨ। ਇਸ ਪਿੱਛੇ ਸਾਜ਼ਿਸ਼ਕਰਤਾ ਆਪ੍ਰੇਸ਼ਨ ਲੋਟਸ ਚਲਾ ਰਹੇ ਲੋਕ ਹਨ।

ਚੰਡੀਗੜ੍ਹ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈਸ ਕਾਨਫੰਰਸ ਕਰ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਘੇਰਿਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦੇਸ਼ ਦੀ ਭਾਜਪਾ ਸਰਕਾਰ 2014 ਵਿੱਚ ਸੱਤਾ ਵਿੱਚ ਆਉਂਦੀ ਹੈ, 2014 ਤੋਂ ਲੈ ਕੇ ਲਗਾਤਾਰ ਦੇਸ਼ ਵਿੱਚ ਭਾਜਪਾ ਦੀ ਸਰਕਾਰ ਹੈ। ਕਈ ਅਜਿਹੇ ਸੂਬੇ ਹਨ, ਜਿਨ੍ਹਾਂ ਵਿਚ ਭਾਜਪਾ ਦੇ ਹੱਕ ਵਿਚ ਜਨ ਆਧਾਰ ਨਹੀਂ ਮਿਲਿਆ। ਉੱਥੇ ਭਾਜਪਾ ਨੇ ਐਮਐਲਐਸ ਦੀ ਖਰੀਦ ਰਾਹੀ ਆਪਣੀ ਸਰਕਾਰ ਲਿਆਂਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ ਦੇ ਕੇ 92 ਉਮੀਦਵਾਰਾਂ ਨੂੰ ਸੱਤਾ ਵਿੱਚ ਲਿਆਂਦਾ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਘਬਰਾਹਟ ਵਿੱਚ ਹੈ ਕਿਉਂਕਿ ਆਮ ਆਦਮੀ ਪਾਰਟੀ ਹਿਮਾਚਲ ਅਤੇ ਗੁਜਰਾਤ ਵਿੱਚ ਬੀਜੇਪੀ ਨੂੰ ਸਖ਼ਤ ਮੁਕਾਬਲਾ ਦੇ ਰਹੀ ਹੈ। ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 6 ਮਹੀਨਿਆਂ 'ਚ ਇਤਿਹਾਸਕ ਬਦਲਾਅ ਕਰਦਿਆਂ ਕਈ ਵਾਅਦੇ ਪੂਰੇ ਕੀਤੇ ਹਨ। ਜਦਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਲਗਾਤਾਰ ਕੰਮ ਕਰ ਰਹੀ ਹੈ, ਜਿਸ ਕਾਰਨ ਬੀਜੇਪੀ ਘਬਰਾਹਟ ਵਿੱਚ ਹੈ।

ਉਨ੍ਹਾਂ ਕਿਹਾ ਕਿ 'ਆਪ' ਪੂਰੀ ਤਨਦੇਹੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਹੋਰਨਾਂ ਸੂਬਿਆਂ 'ਚ ਵੀ ਬਦਲਾਅ ਦੀ ਲਹਿਰ ਹੈ। 'ਆਪ' ਆਗਾਮੀ ਚੋਣਾਂ 'ਚ ਭਾਜਪਾ ਲਈ ਵੱਡਾ ਖਤਰਾ ਬਣ ਰਹੀ ਹੈ, ਜਿਸ ਕਾਰਨ ਭਾਜਪਾ ਹੁਣ ਡਰੇ ਹੋਏ ਹਨ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਮਹਾਰਾਸ਼ਟਰ, ਗੋਆ, ਅਰੁਣਾਚਲ ਪ੍ਰਦੇਸ਼ ਵਰਗੇ ਕਈ ਰਾਜਾਂ ਵਿੱਚ ਭਾਜਪਾ ਨੇ ਸੱਤਾਧਾਰੀ ਵਿਧਾਇਕਾਂ ਨੂੰ ਆਪਣੇ ‘ਆਪ੍ਰੇਸ਼ਨ ਲੋਟਸ’ ਰਾਹੀਂ ਖਰੀਦ ਕੇ ਸਰਕਾਰਾਂ ਨੂੰ ਡਿੱਗਾ ਦਿੱਤਾ। ਉਹ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸੀਬੀਆਈ, ਈਡੀ ਅਤੇ ਪੈਸਿਆਂ ਨਾਲ ਡਰਾ ਜਾਂ ਲਲਚਾ ਰਹੇ ਹਨ। ਭਾਜਪਾ ਲੋਕਤੰਤਰ ਦੀ ਹੱਤਿਆਰੀ ਹੈ।

ਪਰ ਇਸ ਆਪ੍ਰੇਸ਼ਨ ਨੂੰ ਆਪ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ 'ਚ ਬੁਰੀ ਤਰ੍ਹਾਂ ਫ਼ੇਲ੍ਹ ਕਰ ਦਿੱਤਾ। ਇਸ ਕਾਰਨ ਭਾਜਪਾ ਆਪਣੀ ਘੱਟੀਆ ਰਾਜਨੀਤੀ ਤਹਿਤ ਆਪ ਨੂੰ ਰੋਕਣ ਲਈ ਹੁਣ ਗਵਰਨਰ ਦੇ ਅਹੁਦੇ ਦੀ ਦੁਰਵਰਤੋਂ ਕਰ ਰਹੀ ਹੈ।

ਉਨ੍ਹਾਂ ਵਿਰੋਧੀ ਧਿਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੋਲ 'ਆਪ' ਦੇ ਖਿਲਾਫ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਵਿਧਾਨ ਸਭਾ ਸੈਸ਼ਨ 'ਚ ਬਹਿਸ ਤੋਂ ਭੱਜ ਰਹੇ ਹਨ। ਇਹ ਰਿਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਚੁਣੀ ਹੋਈ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰੇ।

ਚੀਮਾ ਨੇ ਕਿਹਾ ਕਿ ਪਹਿਲੀਆਂ ਮਾੜੀਆਂ ਸਰਕਾਰਾਂ ਕਾਰਨ ਅੱਜ ਪੰਜਾਬ ਐਨਾ ਪਿਛੜ ਗਿਆ ਹੈ। ਪਹਿਲਾਂ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਹੁੰਦਾ ਸੀ, ਅੱਜ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਨੂੰ ਜਾ ਰਿਹਾ ਹੈ ਅਤੇ ਡਰੱਗ ਮਾਫੀਆ ਨੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ।

ਇਹ ਵੀ ਪੜੋ:ਰਾਜਪਾਲ ਅਤੇ ਪੰਜਾਬ ਸਰਕਾਰ ਵਿਵਾਦ: ਗਵਰਨਰ ਨੇ ਸੀਐੱਮ ਮਾਨ ਨੂੰ ਚਿੱਠੀ ਲਿਖ ਪਾਈ ਝਾੜ, ਕਿਹਾ...

Last Updated :Sep 24, 2022, 5:03 PM IST

ABOUT THE AUTHOR

...view details