ਪੰਜਾਬ

punjab

ਹਰਪਾਲ ਚੀਮਾ ਦੀ ਸੁਖਬੀਰ ਬਾਦਲ ਨੂੰ ਨਸੀਹਤ, ਕਿਹਾ...

By

Published : Mar 9, 2022, 7:13 PM IST

ਮਾ ਨੇ ਕਿਹਾ ਕਿ ਮੀਡੀਆ ਨੇ ਚੋਣ ਸਰਵੇਖਣਾਂ ਰਾਹੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਬਣਨ ਦੀ ਪੇਸ਼ਨਗੋਈ ਕੀਤੀ ਹੈ, ਜਿਸ ਕਾਰਨ ਸੁਖਬੀਰ ਸਿੰਘ ਬਾਦਲ (Sukhbir Singh Badal) ਆਪਣੀ ਜ਼ੁਬਾਨ 'ਤੇ ਕੁਝ ਘੰਟੇ ਵੀ ਕਾਬੂ ਨਹੀਂ ਰੱਖ ਸਕੇ ਅਤੇ ਉਨਾਂ ਆਪਣੀ ਬੁਖਲਾਹਟ ਕਾਰਨ ਮੀਡੀਆ 'ਤੇ ਸਵਾਲ ਚੁਕਣੇ ਸ਼ੁਰੂ ਕਰ ਦਿੱਤੇ ਹਨ।

ਹਰਪਾਲ ਚੀਮਾ ਦੀ ਸੁਖਬੀਰ ਬਾਦਲ ਨੂੰ ਨਸੀਅਤ
ਹਰਪਾਲ ਚੀਮਾ ਦੀ ਸੁਖਬੀਰ ਬਾਦਲ ਨੂੰ ਨਸੀਅਤ

ਚੰਡੀਗੜ:ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ (Senior leader of Aam Aadmi Party Punjab) ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਸਰਵੇਖਣਾਂ 'ਤੇ ਪਾਬੰਦੀ ਲਾਉਣ ਦੀ ਮੰਗ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਬੁਖਲਾਹਟ ਦੀ ਨਿਸ਼ਾਨੀ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮੀਡੀਆ ਨੇ ਚੋਣ ਸਰਵੇਖਣਾਂ ਰਾਹੀਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਬਣਨ ਦੀ ਪੇਸ਼ਨਗੋਈ ਕੀਤੀ ਹੈ, ਜਿਸ ਕਾਰਨ ਸੁਖਬੀਰ ਸਿੰਘ ਬਾਦਲ (Sukhbir Singh Badal) ਆਪਣੀ ਜ਼ੁਬਾਨ 'ਤੇ ਕੁਝ ਘੰਟੇ ਵੀ ਕਾਬੂ ਨਹੀਂ ਰੱਖ ਸਕੇ ਅਤੇ ਉਨਾਂ ਆਪਣੀ ਬੁਖਲਾਹਟ ਕਾਰਨ ਮੀਡੀਆ 'ਤੇ ਸਵਾਲ ਚੁਕਣੇ ਸ਼ੁਰੂ ਕਰ ਦਿੱਤੇ ਹਨ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (President of the Shiromani Akali Dal) ਸੁਖਬੀਰ ਸਿੰਘ ਬਾਦਲ ਚੋਣ ਸਰਵੇਖਣਾਂ 'ਤੇ ਸਵਾਲ ਖੜੇ ਕਰਨ ਲੱਗੇ ਹਨ ਅਤੇ ਚੋਣ ਕਮਿਸ਼ਨ ਨੂੰ ਚੋਣ ਸਰਵੇਖਣ ਬੰਦ ਕਰਨ ਦੀ ਗੁਹਾਰ ਲਾ ਰਹੇ ਹਨ। ਸੁਖਬੀਰ ਬਾਦਲ ਸਰਕਾਰ ਵੱਲੋਂ ਪੈਸੇ ਦੇ ਜ਼ੋਰ ਨਾਲ ਚੋਣ ਸਰਵੇਖਣ ਕਰਾਉਣ ਅਤੇ ਪੈਸੇ ਦੀ ਤਾਕਤ ਨਾਲ ਲੋਕਤੰਤਰ ਦਾ ਘਾਣ ਕਰਨ ਦੇ ਦੋਸ਼ ਕਿਸ ਮੂੰਹ ਨਾਲ ਲਾ ਰਹੇ ਹਨ?

ਹਰਪਾਲ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ 10 ਸਾਲ ਪੰਜਾਬ ਦੀ ਸੱਤਾ 'ਚ ਰਹਿੰਦਿਆਂ ਵੱਖ-ਵੱਖ ਤਰਾਂ ਦੇ ਸਰਵੇਖਣਾਂ 'ਚ ਰੱਜ਼ ਕੇ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਸੀ ਅਤੇ ਸਥਾਨਕ ਚੋਣਾ 'ਚ ਸਰਕਾਰੀ ਪੈਸੇ ਨਾਲ ਲੋਕਤੰਤਰ ਦਾ ਘਾਣ ਕੀਤਾ ਸੀ। ਸੁਖਬੀਰ ਦੇ ਜ਼ੁਲਮਾਂ ਦੀਆਂ ਕਹਾਣੀਆਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹੀਆਂ ਹਨ। ਇਸੇ ਕਾਰਨ ਹੁਣ ਸਖਬੀਰ ਸਿੰਘ ਬਾਦਲ ਮੀਡੀਆ ਅਤੇ ਮੀਡੀਆ ਵੱਲੋਂ ਕੀਤੇ ਗਏ ਚੋਣ ਸਰਵੇਖਣਾਂ ਖ਼ਿਲਾਫ਼ ਬੋਲ ਰਹੇ ਹਨ।

ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਸੱਤਾ ਤਬਦੀਲੀ ਦੇ ਖ਼ਿਲਾਫ਼ ਹਨ। ਇਹ ਆਗੂ ਆਪਣੀ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਹੀ ਸੱਤਾ ਦੇ ਗਲਿਆਰਿਆਂ ਵਿੱਚ ਬੈਠਾਉਣਾ ਚਾਹੁੰਦੇ ਹਨ।

ਚੀਮਾ ਨੇ ਦਾਅਵਾ ਕੀਤਾ, ਚੋਣ ਸਰਵੇਖਣ ਲੋਕਾਂ ਦੇ ਵਿਚਾਰਾਂ ਦੀ ਤਰਜ਼ਮਾਨੀ ਕਰਦੇ ਹਨ ਅਤੇ ਲੋਕਤੰਤਰ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦਾ ਬਹੁਤ ਜ਼ਿਆਦਾ ਮਹੱਤਵ ਹੈ। ਭਾਂਵੇ ਚੋਣ ਨਤੀਜਿਆਂ ਦੀ ਤਸਵੀਰ ਕੱਲ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਸਾਫ਼ ਹੋਵੇਗੀ, ਪਰ ਸੁਖਬੀਰ ਸਿੰਘ ਬਾਦਲ ਸਮੇਤ ਰਿਵਾਇਤੀ ਪਾਰਟੀਆਂ ਦੇ ਆਗੂ ਆਪਣੀ ਬੁਖਲਾਹਟ 'ਤੇ ਕਾਬੂ ਨਹੀਂ ਰੱਖ ਪਾ ਰਹੇ।

ਇਹ ਵੀ ਪੜ੍ਹੋ:ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤੇ ਸਾਰੇ ਹੈਰਾਨ

ABOUT THE AUTHOR

...view details