ਪੰਜਾਬ

punjab

Weather Report ਦੇਸ਼ ਭਰ ਵਿੱਚ ਭਾਰੀ ਮੀਂਹ, ਕਈ ਥਾਈਂ ਬਣੇ ਹੜ੍ਹਾਂ ਵਰਗੇ ਹਾਲਾਤ

By

Published : Oct 11, 2022, 6:37 AM IST

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ (Heavy rain in Punjab) ਪੈ ਰਿਹਾ ਹੈ, ਜਿਸ ਕਾਰਨ ਹਰ ਪਾਸੇ ਪਾਣੀ ਪਾਣੀ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਅਜੇ ਵੀ ਮੀਂਹ ਦੀ ਅਲਰਟ ਜਾਰੀ ਕੀਤਾ ਗਿਆ ਹੈ।

Weather of Punjab on October 10
ਮੌਸਮ ਦਾ ਹਾਲ

ਚੰਡੀਗੜ੍ਹ: ਦੇਸ਼ ਭਰ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੂਰੇ ਦਿਨ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਅਜੇ ਹੋਰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪਵੇਗਾ।

ਮੀਂਹ ਕਾਰਨ ਕਿਸਾਨ ਪਰੇਸ਼ਾਨ:ਭਾਰੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾ ਵਧਾ ਦਿੱਤੀਆਂ ਹਨ। ਜਿੱਥੇ ਝੋਨਾ ਦੀ ਵਢਾਈ ਦਾ ਸੀਜਨ ਜ਼ੋਰਾਂ ਉੱਤੇ ਚੱਲ ਰਿਹਾ ਹੈ, ਪਰ ਮੀਂਹ ਕਾਰਨ ਇਹ ਰੁਕ ਜਾਵੇਗਾ ਤੇ ਖੇਤਾਂ ਵਿੱਚ ਖੜੀ ਫਸਲ ਬਰਬਾਦ ਹੋ ਜਾਵੇਗੀ। ਉਥੇ ਹੀ ਮੰਡੀਆਂ ਵਿੱਚ ਵੀ ਕਿਸਾਨਾਂ ਦਾ ਫਸਲ ਭਿੱਜ ਰਹੀ ਹੈ।

ਇਹ ਵੀ ਪੜੋ:Daily Love Rashifal: ਇਨ੍ਹਾਂ ਰਾਸ਼ੀਆਂ ਦੇ ਲਵਬਰਡਸ ਦੀ ਲਾਈਫ ਵਿੱਚ ਆਵੇਗਾ ਨਵਾਂ ਰੋਮਾਂਸ

ਮੌਸਮ ਦਾ ਹਾਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 20 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 19 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 20 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:International Day of Girl Child: ਇਸ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੀਆਂ ਸਾਡੀਆਂ ਬਾਲੜੀਆਂ

ABOUT THE AUTHOR

...view details