ਪੰਜਾਬ

punjab

ਸੂਬੇ 'ਚ ਭਾਰੀ ਮੀਂਹ ਦਾ ਅਲਰਟ, ਕੈਪਟਨ ਨੇ ਜਾਰੀ ਕੀਤੀਆਂ ਹਿਦਾਇਤਾਂ

By

Published : Jul 24, 2019, 5:54 PM IST

ਫ਼ੋਟੋ

ਮੌਸਮ ਵਿਭਾਗ ਨੇ ਪੰਜਾਬ ਸਰਕਾਰ ਨੂੰ ਆਉਣ ਵਾਲੀ 25 ਤੇ 26 ਜੁਲਾਈ ਲਈ ਚਿਤਾਵਨੀ ਜਾਰੀ ਕਰ ਦਿੱਤੀ। ਮੌਸਮ ਵਿਭਾਗ ਨੇ ਸੂਬਾ ਸਰਕਾਰ ਨੂੰ ਦੱਸਿਆ ਹੈ ਕਿ ਘੱਗਰ ਦੇ ਇਲਾਕੇ ਵਿੱਚ ਮੁੜ ਤੋਂ ਪਾਣੀ ਜਮ੍ਹਾਂ ਹੋ ਸਕਦਾ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਹਾਲੀ, ਅਮ੍ਰਿੰਤਸਰ, ਰੋਪੜ, ਗੁਰਦਾਸਪੁਰ, ਸੰਗਰੂਰ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਪੰਜਾਬ 'ਚ ਮੌਸਮ ਵਿਭਾਗ ਵੱਲੋਂ 25 ਤੇ 26 ਜੁਲਾਈ ਦੌਰਾਨ ਸੂਬੇ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਸਰਕਾਰ ਨੂੰ ਦੱਸਿਆ ਕਿ ਘੱਗਰ, ਸਤਲੁਜ, ਬਿਆਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋ ਸਕਦਾ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਬਠਿੰਡਾ, ਸੰਗਰੂਰ, ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। 24 ਜੁਲਾਈ ਤੋਂ ਲੈ ਕੇ ਅਗਲੇ ਦੋ ਦਿਨ ਗੁਰਦਾਸਪੁਰ, ਰੂਪਨਗਰ, ਪਠਾਨਕੋਟ 'ਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਘੱਗਰ ਖੇਤਰ ਵਿੱਚ 12 ਸੈਂਟੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਮੋਹਾਲੀ, ਅਮ੍ਰਿੰਤਸਰ, ਰੋਪੜ, ਗੁਰਦਾਸਪੁਰ, ਸੰਗਰੂਰ 'ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਸਰਕਾਰ ਨੂੰ ਘੱਟ ਦਬਾਅ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਕਰਕੇ ਪਾਣੀ ਭਰਨ ਦੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਸਾਡੇ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਪੰਜਾਬ ਹੀ ਨਹੀਂ ਹਰਿਆਣਾ 'ਚ ਵੀ ਮੀਂਹ ਦੀ ਪੂਰੀ ਸੰਭਾਵਨਾ ਹੈ। ਸਰਕਾਰ ਵੱਲੋਂ ਵੀ ਪ੍ਰਸ਼ਾਸਨ ਨੂੰ ਅਗਲੇ ਦੋ ਦਿਨਾਂ ਲਈ ਚੌਕਸ ਰਹਿਣ ਦੀਆਂ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪਾਲ ਨੇ ਕਿਹਾ ਕਿ ਮੀਂਹ ਪੈਣ ਦੇ ਨਾਲ ਜਿਹੜੇ ਨਿਚਲੇ ਸੂਬੇ ਨੇ ਉਨ੍ਹਾਂ ਵਿੱਚ ਪਾਣੀ ਇਕੱਠਾ ਹੋ ਕੇ ਖੜ੍ਹ ਵੀ ਸਕਦਾ ਹੈ ਜਿਸ ਦਾ ਇੰਤਜ਼ਾਮ ਕਰਨ ਲਈ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੋਚਣਾ ਚਾਹੀਦਾ ਹੈ।

Intro:
ਮੌਸਮ ਵਿਭਾਗ ਨੇ ਪੰਜਾਬ ਸਰਕਾਰ ਨੂੰ ਆਉਣ ਵਾਲੀ 25 ਤੇ 26 ਜੁਲਾਈ ਲਈ ਚਿਤਾਵਨੀ ਜਾਰੀ ਕਰ ਦਿੱਤੀ । ਮੌਸਮ ਵਿਭਾਗ ਨੇ ਪੰਜਾਬ ਸਰਕਾਰ ਨੂੰ ਦੱਸਿਆ ਹੈ ਕਿ ਘੱਗਰ ਦੇ ਏਰੀਏ ਵਿੱਚ ਫਿਰ ਤੋਂ ਪਾਣੀ ਜਮ੍ਹਾ ਹੋ ਸਕਦਾ ਹੈ। ਅਨੁਮਾਨ ਦੇ ਮੁਤਾਬਕ ਬਠਿੰਡਾ, ਸੰਗਰੂਰ, ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। 24 ਜੁਲਾਈ ਦੀ ਸ਼ਾਮ ਨੂੰ ਹੀ ਮੌਸਮ ਖਰਾਬ ਹੋਣਾ ਸ਼ੁਰੂ ਹੋਵਗਾ ਤੇ ਇਸ ਤੋਂ ਅਗਲੇ ਦੋ ਦਿਨ ਗੁਰਦਾਸਪੁਰ, ਰੂਪਨਗਰ, ਪਠਾਨਕੋਟ ਬਹੁਤ ਭਾਰੀ ਮੀਂਹ ਦੀ ਲਪੇਟ ਵਿੱਚ ਆ ਜਾਣਗੇ।
Body:
ਖਾਸ ਕਰਕੇ ਘੱਗਰ, ਸਤਲੁਜ, ਬਿਆਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋ ਸਕਦਾ ਹੈ। ਮੌਨਸੂਨ ਫਿਰ ਤੋਂ ਐਕਟਿਵ ਹੋ ਰਿਹਾ ਹੈ। ਘੱਗਰ ਦੇ ਏਰੀਏ ਵਿੱਚ 12 ਸੈਂਟੀਮੀਟਰ ਤੱਕ ਮੀਂਹ ਪੈ ਸਕਦਾ ਹੈ। ਜਲੰਧਰ, ਕਪੂਰਥਲਾ,ਮੋਹਾਲੀ, ਅਮ੍ਰਿੰਤਸਰ ਰੋਪੜ ਗੁਰਦਾਸਪੁਰ ਸੰਗਰੂਰ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਘੱਟ ਦਬਾਅ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਕਰਕੇ ਪਾਣੀ ਭਰਨ ਦੀ ਚੇਤਾਵਨੀ ਵੀ ਮੌਸਮ ਵਿਭਾਗ ਨੇ ਪੰਜਾਬ ਸਰਕਾਰ ਨੂੰ ਦਿੱਤੀ।


ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਸਾਡੇ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਪੰਜਾਬ ਹੀ ਨਹੀਂ ਹਰਿਆਣਾ ਵਿੱਚ ਵੀ ਮੀਂਹ ਦੀ ਪੂਰੀ ਸੰਭਾਵਨਾ ਹੈ ਪ੍ਰਸ਼ਾਸਨ ਪਹਿਲਾਂ ਹੀ ਚੌਕਸ ਰਹੇ ਇਸ ਲਈ ਹਿਦਾਇਤਾਂ ਅਗਲੇ ਦੋ ਦਿਨਾਂ ਲਈ ਜਾਰੀ ਕਰ ਦਿੱਤੀਆਂ ਗਈਆਂ ਨੇ ਪਾਲ ਨੇ ਕਿਹਾ ਕਿ ਮੀਂਹ ਪੈਣ ਦੇ ਨਾਲ ਜਿਹੜੇ ਨਿਚਲੇ ਸੂਬੇ ਨੇ ਉਨ੍ਹਾਂ ਵਿੱਚ ਪਾਣੀ ਇਕੱਠਾ ਹੋ ਕੇ ਖੜ੍ਹ ਵੀ ਸਕਦਾ ਹੈ ਜਿਸ ਦਾ ਇੰਤਜ਼ਾਮ ਕਰਨ ਲਈ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੋਚਣਾ ਚਾਹੀਦਾ ਹੈ

Conclusion:

ABOUT THE AUTHOR

...view details