ਪੰਜਾਬ

punjab

ਹਾਈਕੋਰਟ ਨੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਦੱਸਿਆ ਜਾਇਜ਼

By

Published : Nov 6, 2020, 12:11 PM IST

Updated : Nov 6, 2020, 3:57 PM IST

ਡੀਜੀਪੀ ਦਿਨਕਰ ਗੁਪਤਾ ਦੀ ਦਾਇਰ ਪਟਿਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੇ ਹੱਕ 'ਚ ਫੈਸਲਾ ਸੁਣਾਇਆ ਹੈ। ਇਸ ਤੋਂ ਪਹਿਲਾਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਗਲਤ ਦੱਸਿਆ ਗਿਆ ਸੀ।

ਹਾਈਕੋਰਟ ਨੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਦੱਸਿਆ ਜਾਇਜ਼
ਹਾਈਕੋਰਟ ਨੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਦੱਸਿਆ ਜਾਇਜ਼

ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਿਨਕਰ ਗੁਪਤਾ ਦੀ ਦਾਇਰ ਪਟਿਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਨਿਯੁਕਤੀ ਨੂੰ ਸਹੀ ਠਹਿਰਾਇਆ ਹੈ। ਦੱਸਣਯੋਗ ਹੈ ਕਿ ਕਈ ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦਿਨਕਰ ਗੁਪਤਾ ਦੇ ਹੱਕ 'ਚ ਫੈਸਲਾ ਸੁਣਾਇਆ ਹੈ।

ਇਸ ਤੋਂ ਪਹਿਲਾਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਗਲਤ ਦੱਸਿਆ ਗਿਆ ਸੀ, ਜਿਸ ਤੋਂ ਬਾਅਦ ਡੀਜੀਪੀ ਗੁਪਤਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਕੈਟ ਦੇ ਆਦੇਸ਼ਾਂ ਨੂੰ ਚੁਣੌਤੀ ਦਿੱਤੀ। ਜ਼ਿਕਰਯੋਗ ਹੈ ਕਿ ਡੀਜੀਪੀ ਮੁਹੰਮਦ ਮੁਸਤਫ਼ਾ ਅਤੇ ਡੀਜੀਪੀ ਸਿਧਾਰਥ ਚੱਟੋਪਾਧਿਆਏ ਨੇ ਸੀਨੀਅਰ ਹੋਣ ਦਾ ਹਵਾਲਾ ਦਿੰਦੇ ਹੋਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ।

ਦਿਨਕਰ ਗੁਪਤਾ ਨੂੰ ਡੀਜੀਪੀ ਪੰਜਾਬ ਬਣਾਉਣ ਖ਼ਿਲਾਫ਼ ਪੰਜਾਬ ਦੇ ਆਈਪੀਐੱਸ ਅਫ਼ਸਰ ਮੁਹੰਮਦ ਮੁਸਤਫ਼ਾ ਤੇ ਪੰਜਾਬ ਦੇ ਹੋਰ ਆਈਪੀਐੱਸ ਅਫ਼ਸਰਾਂ ਦੀ ਪਟੀਸ਼ਨ 'ਤੇ ਕੈਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ।

Last Updated : Nov 6, 2020, 3:57 PM IST

ABOUT THE AUTHOR

...view details