ਪੰਜਾਬ

punjab

Budget Session: ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ, ਇਹ ਕੁਝ ਰਹੇਗਾ ਖਾਸ

By

Published : Jun 30, 2022, 8:03 AM IST

ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਵੀ ਪ੍ਰਸਤਾਵ ਲੈ ਕੇ ਆਉਂਦਾ ਜਾਵੇਗਾ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ।

ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ
ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਦੀ ਅਗਨੀਪਥ ਯੋਜਨਾ ਦੇ ਖਿਲਾਫ ਵੀ ਪ੍ਰਸਤਾਵ ਲੈ ਕੇ ਆਉਂਦਾ ਜਾਵੇਗਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ ਵਿਰੁੱਧ ਮਤਾ ਵੀ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ।

ਇਕ ਵਿਧਾਇਕ-ਇਕ ਪੈਨਸ਼ਨ ਆਰਡੀਨੈਂਸ ਰਾਜਪਾਲ ਨੇ ਕੀਤਾ ਵਾਪਸ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਤੋਂ ਪਹਿਲਾਂ ਇਕ ਵਿਧਾਇਕ-ਇਕ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਰਾਜਪਾਲ ਕੋਲ ਭੇਜ ਦਿੱਤਾ ਗਿਆ ਸੀ। ਹਾਲਾਂਕਿ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਨੂੰ ਵਾਪਸ ਕਰ ਦਿੱਤਾ ਸੀ। ਸਰਕਾਰ ਨੂੰ ਕਿਹਾ ਗਿਆ ਸੀ ਕਿ ਇਸ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਿਆ ਜਾਵੇ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸਾਲਾਨਾ 19.53 ਕਰੋੜ ਦੀ ਬਚਤ ਹੋਵੇਗੀ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੋਈ ਲੀਡਰ ਜਿੰਨੀ ਵਾਰ ਵੀ ਵਿਧਾਇਕ ਬਣੇਗਾ, ਉਸ ਨੂੰ ਇੱਕ ਮਿਆਦ ਦੀ ਪੈਨਸ਼ਨ ਹੀ ਮਿਲੇਗੀ।

ਅਗਨੀਪਥ ਯੋਜਨਾ ਖਿਲਾਫ਼ ਪ੍ਰਸਤਾਵ: ਕੇਂਦਰ ਨੇ ਫੌਜ 'ਚ ਭਰਤੀ ਲਈ ਅਗਨੀਪਥ ਯੋਜਨਾ ਸ਼ੁਰੂ ਕੀਤੀ ਹੈ। ਜਿਸ ਵਿੱਚ ਸਾਢੇ 17 ਸਾਲ ਵਿੱਚ ਨੌਜਵਾਨ ਭਰਤੀ ਹੋਣਗੇ ਅਤੇ 23 ਸਾਲ ਵਿੱਚ ਸੇਵਾਮੁਕਤ ਹੋ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਠੀਕ ਨਹੀਂ ਹੈ। ਇਸ ਤੋਂ ਬਾਅਦ ਨੌਜਵਾਨ ਕੀ ਕਰਨਗੇ? ਉਹ ਨਾ ਤਾਂ ਆਪਣੇ ਆਪ ਨੂੰ ਸਾਬਕਾ ਫੌਜੀ ਕਹਿ ਸਕਦੇ ਹਨ ਅਤੇ ਨਾ ਹੀ ਉਨ੍ਹਾਂ ਨੂੰ ਕੰਟੀਨ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਹ ਮੁੱਦਾ ਉਠਾਇਆ ਸੀ ਕਿ ਚੀਨ ਅਤੇ ਪਾਕਿਸਤਾਨ ਦੇ ਖਤਰੇ ਦਾ ਸਾਹਮਣਾ ਕਰ ਰਹੇ ਦੇਸ਼ ਵਿਚ ਠੇਕੇ 'ਤੇ ਫੌਜੀਆਂ ਦੀ ਭਰਤੀ ਨਹੀਂ ਕੀਤੀ ਜਾ ਸਕਦੀ। ਜਿਸ ਤੋਂ ਬਾਅਦ ਸਰਕਾਰ ਵਲੋਂ ਇਸ ਯੋਜਨਾ ਖਿਲਾਫ਼ ਪ੍ਰਸਤਾਵ ਪੇਸ਼ ਕਰਨ ਦੀ ਗੱਲ ਕੀਤੀ ਗਈ ਸੀ।

ਭਾਜਪਾ ਵਿਧਾਇਕ ਕਰਨਗੇ ਵਿਰੋਧ: ਵਿਧਾਨ ਸਭਾ 'ਚ ਜਦੋਂ ਅਗਨੀਪਥ ਯੋਜਨਾ ਖਿਲਾਫ਼ ਪ੍ਰਸਤਾਵ ਦੀ ਗੱਲ ਕੀਤੀ ਗਈ ਸੀ ਤਾਂ ਭਾਜਪਾ ਵਿਧਾਇਕਾਂ ਵਲੋਂ ਇਸ ਖਿਲਾਫ਼ ਆਵਾਜ਼ ਚੁੱਕੀ ਗਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਨੌਜਵਾਨਾਂ ਲਈ ਇਹ ਯੋਜਨਾ ਕਾਫ਼ੀ ਲਾਹੇਵੰਦ ਹੋਵੇਗੀ। ਇਸ ਲਈ ਸਰਕਾਰ ਦੇ ਅਗਨੀਪਥ ਯੋਜਨਾ ਦੇ ਖਿਲਾਫ਼ ਪ੍ਰਸਤਾਵ 'ਤੇ ਭਾਜਪਾ ਵਿਧਾਇਕ ਸਾਥ ਨਹੀਂ ਦੇਣਗੇ।

ਡਿਪਟੀ ਸਪੀਕਰ ਦੀ ਹੋਵੇਗੀ ਚੋਣ: ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ ਅਤੇ ਅੱਜ ਦੇ ਦਿਨ ਵਿਧਾਨ ਸਭਾ ਲਈ ਡਿਪਟੀ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ। ਦੱਸ ਦਈਏ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਹਨ ਅਤੇ ਇਸ ਸੈਸ਼ਨ ਦੌਰਾਨ ਕੁਲਤਾਰ ਸੰਧਵਾਂ ਦੇ ਨਾਲ-ਨਾਲ ਵਿਧਾਇਕ ਅਮਨ ਅਰੋੜਾ ਵਲੋਂ ਚੇਅਰਮੈਨ ਦੀ ਭੂਮਿਕਾ ਵੀ ਨਿਭਾਈ ਗਈ ਸੀ।

ਪੰਜਾਬ ਕੈਬਨਿਟ ਦੀ ਹੋਵੇਗੀ ਮੀਟਿੰਗ: ਇਸ ਦੇ ਨਾਲ ਹੀ ਪੰਜਾਬ ਕੈਬਨਿਟ ਦੀ ਅੱਜ ਮੀਟਿੰਗ ਵੀ ਸਵੇਰੇ 9 ਵਜੇ ਕੀਤੀ ਜਾਵੇਗੀ। ਦੱਸ ਦਈਏ ਕਿ ਸਵੇਰੇ 10 ਵਜੇਂ ਵਿਧਾਨ ਸਭਾ ਦਾ ਆਖਰੀ ਦਿਨ ਦਾ ਸੈਸ਼ਨ ਸ਼ੁਰੂ ਹੋਵੇਗਾ, ਇਸ ਲਈ ਸੈਸ਼ਨ ਤੋਂ ਪਹਿਲਾਂ ਪੰਜਾਬ ਵਜ਼ਾਰਤ ਦੀ ਇਹ ਮੀਟਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਪੁਲਿਸ

ABOUT THE AUTHOR

...view details