ਪੰਜਾਬ

punjab

'ਆਪ' ਵਫ਼ਦ ਵੱਲੋਂ ਪੰਜਾਬ ਸਪੀਕਰ ਨਾਲ ਮੁਲਾਕਾਤ, ਸ਼ਰਾਬ ਮਾਫੀਆ ਨੂੰ ਨੱਥ ਪਾਉਣ ਦੇ ਲਈ ਨਿਗਮ ਬਣਾਉਣ ਦੀ ਕੀਤੀ ਮੰਗ

By

Published : Feb 20, 2020, 9:45 AM IST

ਪੰਜਾਬ ਬਜਟ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਆਮ ਆਦਮੀ ਪਾਰਟੀ ਦਾ ਵਫ਼ਦ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਮਿਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਜਟ ਸੈਸ਼ਨ ਨੂੰ 25 ਦਿਨ ਤੱਕ ਚਲਾਉਣ ਦੀ ਗੱਲ ਕੀਤੀ ਗਈ ਹੈ।

ਆਪ ਦੇ ਵਫ਼ਦ ਵੱਲੋਂ ਪੰਜਾਬ ਸਪੀਕਰ ਨਾਲ ਮੁਲਾਕਾਤ
ਆਪ ਦੇ ਵਫ਼ਦ ਵੱਲੋਂ ਪੰਜਾਬ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਬਜਟ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਆਮ ਆਦਮੀ ਪਾਰਟੀ ਦਾ ਵਫ਼ਦ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਮਿਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਜਟ ਸੈਸ਼ਨ ਨੂੰ 25 ਦਿਨ ਤੱਕ ਚਲਾਉਣ ਦੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਬੇਲਗਾਮ ਸ਼ਰਾਬ ਮਾਫੀਏ 'ਤੇ ਨਕੇਲ ਕਸਣ ਲਈ 2 ਪੰਜਾਬ ਸਟੇਟ ਲਿਕਰ ਨਿਗਮ ਬਿੱਲ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ।

ਆਪ ਦੇ ਵਫ਼ਦ ਵੱਲੋਂ ਪੰਜਾਬ ਸਪੀਕਰ ਨਾਲ ਮੁਲਾਕਾਤ

ਅਮਨ ਅਰੋੜਾ ਨੇ ਦੱਸਿਆ ਕਿ ਦਿੱਲੀ, ਤਾਮਿਲਨਾਡੂ ਅਤੇ ਹੋਰ ਸੂਬਿਆਂ ਦੀ ਤਰਜ 'ਤੇ ਪੰਜਾਬ ਵਿੱਚ ਸ਼ਰਾਬ ਨਿਗਮ ਸਥਾਪਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਪ੍ਰਾਈਵੇਟ ਬਿੱਲ ਨੂੰ ਸਦਨ ਵਿੱਚ ਪੇਸ਼ ਕੀਤਾ ਜਾਣਾ ਹੈ, ਜਿਸ ਦੀ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ। ਅਮਨ ਅਰੋੜਾ ਦਾ ਕਹਿਣਾ ਹੈ ਕਿ ਸ਼ਰਾਬ ਖਪਤ ਦੇ ਮਾਮਲੇ ਵਿੱਚ ਪੰਜਾਬ ਸਭ ਤੋਂ ਅੱਗੇ ਹੈ ਜਦਕਿ ਇਸ ਤੋਂ ਸਰਕਾਰ ਨੂੰ ਸਿਰਫ਼ ਸਾਢੇ 5 ਹਜ਼ਾਰ ਕਰੋੜ ਦੀ ਹੀ ਆਮਦਨ ਹੋ ਰਹੀ ਹੈ। ਜੇਕਰ ਇਸ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ ਤਾਂ ਸਰਕਾਰ ਨੂੰ 15 ਹਜ਼ਾਰ ਕਰੋੜ ਤੱਕ ਦੀ ਆਮਦਨ ਹੋ ਸਕਦੀ ਹੈ। ਉਦਾਹਰਨ ਦੇ ਤੌਰ 'ਤੇ ਤਾਮਿਲਨਾਡੂ ਦੇ ਵਿੱਚ ਜੋ ਸ਼ਰਾਬ ਨਿਗਮ ਬਣਿਆ ਹੋਇਆ ਉਸ ਨਾਲ ਸੂਬੇ ਨੂੰ ਲਗਭਗ 30 ਹਜ਼ਾਰ ਕਰੋੜ ਦੀ ਆਮਦਨ ਹੁੰਦੀ ਹੈ।

ਇਹ ਵੀ ਪੜ੍ਹੋ: ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦਾ ਨਿਸ਼ਾਨਾ, 'ਮੰਦੀ' ਸ਼ਬਦ ਮੰਨ ਨਹੀਂ ਰਹੀ ਸਰਕਾਰ'

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਸ਼ਰਾਬ ਮਾਫ਼ੀਆ ਹਾਵੀ ਹੈ ਅਤੇ ਇਹ ਮਿਲ ਕੇ ਸਰਕਾਰ ਦੇ ਖਜ਼ਾਨੇ ਨੂੰ ਵੀ ਢਾਹ ਲਗਾਉਂਦੀ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਨਿੱਜੀ ਥਰਮਲ ਪਲਾਂਟ ਦੇ ਨਾਲ ਬਾਦਲ ਸਰਕਾਰ ਵੱਲੋਂ ਜੋ ਬਿਜਲੀ ਸਮਝੌਤੇ ਕੀਤੇ ਗਏ ਹਨ ਉਸ ਬਾਰ ਇੱਕ ਪ੍ਰਾਈਵੇਟ ਮੈਂਬਰ ਬਿੱਲ ਆਪ ਵੱਲੋਂ ਲਿਆਇਆ ਜਾਣਾ ਹੈ, ਜਿਸ ਵਿੱਚ ਪੰਜਾਬ ਦੇ ਵਧੇ ਬਿਜਲੀ ਰੇਟਾਂ ਦੇ ਉੱਤੇ ਚਰਚਾ ਕੀਤੀ ਜਾਵੇਗੀ।

ABOUT THE AUTHOR

...view details