ਪੰਜਾਬ

punjab

ਨਵਜੋਤ ਸਿੱਧੂ ਨੇ ਹਾਈਕੋਰਟ ਵਿੱਚ ਪਾਈ ਪਟੀਸ਼ਨ, ਜਾਣੋ ਪੂਰਾ ਮਾਮਲਾ

By

Published : Oct 19, 2022, 12:09 PM IST

Updated : Oct 19, 2022, 12:20 PM IST

ਨਵਜੋਤ ਸਿੰਘ ਸਿੱਧੂ ਦੇ ਵੱਲੋਂ ਲੁਧਿਆਣਾ ਅਦਾਲਤ ਦੇ ਵਾਰੰਟ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਿਲ ਕੀਤੀ ਗਈ ਹੈ।

Navjot Singh Sidhu filed Petition
ਨਵਜੋਤ ਸਿੱਧੂ ਨੇ ਹਾਈਕੋਰਟ ਵਿੱਚ ਪਾਈ ਪਟੀਸ਼ਨ

ਚੰਡੀਗੜ੍ਹ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਲੁਧਿਆਣਾ ਜ਼ਿਲਾ ਅਦਾਲਤ ਦੇ ਵਾਰੰਟ ਖਿਲਾਫ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦੇ।

ਨਵਜੋਤ ਸਿੰਘ ਸਿੱਧੂ ਦੇ ਵਕੀਲ ਨੇ ਕਿਹਾ ਕਿ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋ ਸਕਦੇ ਹਨ, ਉਨ੍ਹਾਂ ਲਈ ਅਦਾਲਤ 'ਚ ਫਿਜ਼ੀਕਲ ਰੂਮ 'ਚ ਪੇਸ਼ ਹੋਣਾ ਲਾਜ਼ਮੀ ਨਹੀਂ ਹੈ ਕਿਉਂਕਿ ਇਸ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਗਵਾਹ ਹਨ ਦੋਸ਼ੀ ਨਹੀਂ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ ਵਿੱਚ ਹੋਣੀ ਹੈ, ਵਕੀਲਾਂ ਦੇ ਧਰਨੇ ਕਾਰਨ ਸੁਣਵਾਈ ਹੋਵੇਗੀ ਜਾਂ ਨਹੀਂ, ਇਹ ਦੇਖਣਾ ਹੋਵੇਗਾ।

ਕਾਬਿਲੇਗੌਰ ਹੈ ਕਿ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਨੂੰ 21 ਅਕਤੂਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਸਿੱਧੂ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਖ਼ੁਦ ਬੇਨਤੀ ਕਰਨਗੇ ਕਿ ਅੱਜ ਨਹੀਂ ਤਾਂ ਕੱਲ੍ਹ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇ।

ਇਹ ਵੀ ਪੜੋ:ਏਅਰ ਕ੍ਰਾਫਟ ਕਿਰਾਏ 'ਤੇ ਲਵੇਗੀ ਮਾਨ ਸਰਕਾਰ, ਵਿਰੋਧੀਆਂ ਨੇ ਸਾਧੇ ਨਿਸ਼ਾਨੇ

Last Updated : Oct 19, 2022, 12:20 PM IST

ABOUT THE AUTHOR

...view details