ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਦੇ ਸਾਹਮਣੇ ਟੀ-ਪੁਆਇੰਟ ’ਤੇ ਪੱਕਾ ਮੋਰਚਾ ਲੱਗਾ ਲਿਆ ਹੈ। ਜਿਸ ਤੋਂ ਬਾਅਦ ਪ੍ਰਦਰਸ਼ਨ ’ਚ ਸ਼ਾਮਲ 8 ਲੋਕਾਂ ਦੇ ਵਫਦ ਨੂੰ ਸੀਐੱਮ ਹਾਉਸ ’ਚ ਬੁਲਾਇਆ ਗਿਆ।
ਕਰਮਚਾਰੀਆਂ ਦੀ ਹੋਈ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ
ਰੋਡਵੇਜ਼ ਕਰਮਚਾਰੀਆਂ ਦਾ ਵਫਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਨਾਲ ਮਿਲਿਆ। ਇਸ ਦੌਰਾਨ ਕਰਮਚਾਰੀਆਂ ਨੇ ਮੁੱਖ ਮੰਤਰੀ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਰੱਖਣ ਦੀ ਗੱਲ ਆਖੀ ਜਿਸ ਤੋਂ ਬਾਅਦ 14 ਸਤੰਬਰ ਨੂੰ 12 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਦੌਰਾਨ ਕਰਮਚਾਰੀ ਆਪਣੀਆਂ ਮੰਗਾਂ ਨੂੰ ਸੀਐੱਮ ਸਾਹਮਣੇ ਰੱਖਣਗੇ। ਫਿਲਹਾਲ ਕੱਚੇ ਮੁਲਾਜ਼ਮ ਸਿਸਵਾ ਫਾਰਮ ਵਿਖੇ ਲਗਾਏ ਗਏ ਧਰਨੇ ਨੂੰ ਚੁੱਕ ਲੈਣਗੇ ਪਰ ਸੂਬੇ ਭਰ ’ਚ ਚਲ ਰਹੀ ਹੜਤਾਲ ਜਾਰੀ ਰਹੇਗੀ।
ਇਹ ਹਨ ਕਰਮਚਾਰੀਆਂ ਦੀਆਂ ਮੰਗਾਂ
ਕਾਬਿਲੇਗੌਰ ਹੈ ਕਿ ਹੜਤਾਲ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਮੰਗ ਇਹ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਨਵੀਂਆਂ ਬੱਸਾਂ ਪਾਈਆਂ ਜਾਣ, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ। ਦੱਸ ਦਈਏ ਕਿ ਇਨ੍ਹਾਂ ਮੰਗਾਂ ਨੂੰ ਲੈਕੇ ਇਹ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਲੋਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ