ਪੰਜਾਬ

punjab

CM ਚਿਹਰੇ ਦਾ ਐਲਾਨ ਹੁੰਦੇ ਹੀ ਕਾਂਗਰਸ ਦਾ ਇੱਕ ਹੋਰ ਧਮਾਕਾ !

By

Published : Feb 6, 2022, 8:53 PM IST

ਚੰਨੀ ਨੂੰ ਸੀਐਮ ਚਿਹਰਾ ਐਲਾਨਣ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਪਾਰਟੀ ਵੱਲੋਂ ਅੱਜ ਹੀ ਚੋਣ ਪ੍ਰਚਾਰ ਲਈ ਨਵਾਂ ਗਾਣਾ ਚਰਨਜੀਤ ਚੰਨੀ ਦੀ ਕਾਰਗੁਜ਼ਾਰੀ ਨੂੰ ਲੈਕੇ ਜਾਰੀ ਕਰ ਦਿੱਤਾ ਹੈ। ਇਸ ਗੀਤ ਨੂੰ ਪਾਰਟੀ ਵੱਲੋਂ ਚੋਣ ਮੁਹਿੰਮ ਲਈ ਅਹਿਮ ਦੱਸਿਆ ਜਾ ਰਿਹਾ ਹੈ।

ਕਾਂਗਰਸ ਨੇ ਚੋਣ ਮੁਹਿੰਮ ਲਈ ਨਵਾਂ ਗੀਤ ਕੀਤਾ ਜਾਰੀ
ਕਾਂਗਰਸ ਨੇ ਚੋਣ ਮੁਹਿੰਮ ਲਈ ਨਵਾਂ ਗੀਤ ਕੀਤਾ ਜਾਰੀ

ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਪੰਜਾਬ ਦੀ ਸਿਆਸਤ ਅੱਜ ਦਾ ਦਿਨ ਕਾਫੀ ਵੱਡਾ ਰਿਹਾ ਹੈ। ਰਾਹੁਲ ਗਾਂਧੀ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਸੀਐਮ ਚਿਹਰੇ ਐਲਾਨ ਦਿੱਤਾ ਹੈ।

ਚੰਨੀ ਨੂੰ ਸੀਐਮ ਚਿਹਰਾ ਐਲਾਨਣ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪਾਰਟੀ ਵੱਲੋਂ ਅੱਜ ਹੀ ਚੋਣ ਪ੍ਰਚਾਰ ਲਈ ਨਵਾਂ ਗਾਣਾ ਜਾਰੀ ਕਰ ਦਿੱਤਾ ਹੈ। ਇਸ ਗੀਤ ਨੂੰ ਪਾਰਟੀ ਵੱਲੋਂ ਚੋਣ ਮੁਹਿੰਮ ਲਈ ਅਹਿਮ ਦੱਸਿਆ ਜਾ ਰਿਹਾ ਹੈ।

ਇਸ ਗੀਤ ਨੂੰ ਪਾਰਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਜਾਰੀ ਕੀਤਾ ਗਿਆ ਹੈ। ਗੀਤ ਜਾਰੀ ਕਰਨ ਤੋਂ ਪਹਿਲਾਂ ਪਾਰਟੀ ਵੱਲੋਂ ਸੋਸ਼ਲ ਮੀਡੀਆ ਪੇਜ ਉੱਪਰ ਜਾਣਕਾਰੀ ਦਿੱਤੀ ਗਈ ਸੀ ਕਿ ਅੱਜ 8 ਵਜੇ ਗੀਤ ਜਾਰੀ ਕੀਤਾ ਜਾਵੇਗਾ।

ਇਸ ਗੀਤ ਵਿੱਚ ਚੰਨੀ ਆਮ ਲੋਕਾਂ ਵਿੱਚ ਵਿਚਰਦੇ ਵਿਖਾਈ ਅਤੇ ਉਨ੍ਹਾਂ ਦੇ ਮਸਲੇ ਹੱਸ ਕਰਦੇ ਵਿਖਾਈ ਦੇ ਰਹੇ ਹਨ। ਇਸ ਗੀਤ ਵਿੱਚ ਸਭ ਤੋਂ ਵੱਧ ਜੋ ਸਤਰਾਂ ਗੁਣ ਗੁਣਾਈਆਂ ਜਾ ਰਹੀਆਂ ਹਨ ਉਹ ਹਨ ਕਿ ਘਰ ਘਰ ਵਿੱਚ ਚੱਲੀ ਗੱਲ ਚੰਨੀ ਕਰਦਾ ਮਸਲੇ ਹੱਲ ਹੈ।

ਚੋਣ ਪ੍ਰਚਾਰ ਦੇ ਲਈ ਲਗਭਗ ਸਾਰੀਆਂ ਹੀ ਪਾਰਟੀਆਂ ਵੱਲੋਂ ਗੀਤ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਚਰਨਜੀਤ ਚੰਨੀ ਨੂੰ ਕਾਂਗਰਸ ਨੇ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ

ABOUT THE AUTHOR

...view details