ਪੰਜਾਬ

punjab

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

By

Published : Sep 26, 2022, 7:22 AM IST

Updated : Sep 26, 2022, 10:16 PM IST

Punjab Cabinet meeting Before the special session
ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ()

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (special session of the Vidhan Sabha) ਇਜਲਾਸ ਤੋਂ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet meeting Before the special session) ਖਤਮ ਹੋ ਚੁੱਕੀ ਹੈ।

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (special session of the Vidhan Sabha) ਦਾ ਰਸਤਾ ਸਾਫ਼ ਹੋਣ ਤੋਂ ਬਾਅਦ ਅੱਜ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਬੈਠਕ (Punjab Cabinet meeting Before the special session) ਖ਼ਤਮ ਹੋ ਚੁੱਕੀ ਹੈ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਦੁਆਰਾ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜੂਰੀ ਤੋਂ ਬਾਅਦ ਹੁਣ 27 ਸਤੰਬਰ ਨੂੰ ਸਵੇਰੇ 11 ਵਜੇ ਪੰਜਾਬ ਸਰਕਾਰ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।


ਇਹ ਵੀ ਪੜੋ:Shardiya Navratri 2022 ਜਾਣੋ ਪੂਜਾ ਦੀ ਵਿਧੀ ਅਤੇ ਮਹੂਰਤ




ਸੈਸ਼ਨ ਦੇ ਏਜੰਡੇ: ਸੈਸ਼ਨ ਵਿੱਚ ਪਰਾਲੀ ਪ੍ਰਬੰਧਨ, ਜੀਐਸਟੀ, ਪਾਣੀ ਦੀ ਬੱਚਤ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਸਤੰਬਰ ਨੂੰ ਬੁਲਾਇਆ ਗਿਆ ਭਰੋਸਾ ਵੋਟ ਸੈਸ਼ਨ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਸੀ।







ਰਾਜਪਾਲ ਨੇ ਮੰਗਿਆ ਸੀ ਸੈਸ਼ਨ ਦਾ ਵੇਰਵਾ:
ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਸੈਸ਼ਨ ਸਬੰਧੀ ਜਾਣਕਾਰੀ ਮੰਗੀ ਸੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ 27 ਸਤੰਬਰ ਨੂੰ ਬੁਲਾਏ ਜਾਣ ਵਾਲੇ ਸੈਸ਼ਨ ਦੇ ਏਜੰਡੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਜਿਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜਪਾਲ ਵੱਲੋਂ ਮੰਗੇ ਗਏ ਵੇਰਵੇ ਸਬੰਧੀ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਕੁਝ ਜਿਆਦਾ ਹੀ ਰਿਹਾ ਹੈ।


ਸੀਐੱਮ ਮਾਨ ਨੇ ਚੁੱਕੇ ਸਵਾਲ:ਸੈਸ਼ਨ ਸਬੰਧੀ ਰਾਜਪਾਲ ਤੋਂ ਵੇਰਵਾ ਮੰਗੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਚੁੱਕੇ ਸੀ। ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਸਰਕਾਰ/ਪ੍ਰਧਾਨ ਦੀ ਸਹਿਮਤੀ ਇੱਕ ਰਸਮ ਹੈ। 75 ਸਾਲਾਂ ਵਿੱਚ ਕਿਸੇ ਵੀ ਪ੍ਰਧਾਨ/ਸਰਕਾਰ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰੋਬਾਰ ਦੀ ਸੂਚੀ ਨਹੀਂ ਪੁੱਛੀ। ਵਿਧਾਨਕ ਕਾਰੋਬਾਰ ਦਾ ਫੈਸਲਾ ਬੀਏਸੀ ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ। ਅਗਲੀ ਸਰਕਾਰ ਸਾਰੇ ਭਾਸ਼ਣਾਂ ਨੂੰ ਵੀ ਉਸ ਦੁਆਰਾ ਪ੍ਰਵਾਨਿਤ ਕਰਨ ਲਈ ਕਹੇਗੀ। ਇਹ ਬਹੁਤ ਜ਼ਿਆਦਾ ਹੈ।





ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦਾ ਟਵੀਟ





ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਿਆਨ:

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਖਤਮ





ਭਾਜਪਾ ਨੇ ਵੀ ਸੱਦੀ ਮੀਟਿੰਗ:
ਪੰਜਾਬ ਸਰਕਾਰ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ 26 ਸਤੰਬਰ ਯਾਨੀ ਅੱਜ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋ ਸਕਦੇ ਹਨ ਜੋ ਕਿ ਰਣਨੀਤੀ ਤਿਆਰ ਕਰਨ ਵਿੱਚ ਮਦਦ ਕਰ ਸਕਦੇ ਹਨ।

ਇਹ ਵੀ ਪੜੋ:Love Horoscope: ਅੱਜ ਮਿਲੇਗਾ ਪਿਆਰ ਜਾਂ ਪਿਆਰ 'ਚ ਨਿਰਾਸ਼ਾ, ਜਾਣੋ ਅੱਜ ਦਾ ਲਵ ਰਾਸ਼ੀਫਲ

Last Updated :Sep 26, 2022, 10:16 PM IST

ABOUT THE AUTHOR

...view details