ਪੰਜਾਬ

punjab

25 ਅਗਸਤ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

By

Published : Aug 22, 2022, 2:26 PM IST

Updated : Aug 22, 2022, 3:23 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 25 ਅਗਸਤ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ।

Punjab Cabinet will be held on Thursday
ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 25 ਅਗਸਤ ਨੂੰ ਸਵੇਰ 11 ਵਜੇ ਹੋਵੇਗਾ। ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਪੰਜਾਬ ਸਕੱਤਰੇਤ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਦੌਰਾਨ ਕਈ ਵੱਡੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

ਪੰਜਾਬ ਕੈਬਨਿਟ ਦੀ ਮੀਟਿੰਗ

ਇਸ ਸਬੰਧੀ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਜਿਸ ਮੁਤਾਬਿਕ 25 ਅਗਸਤ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਮੁੱਖ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਨਾਲ ਹੀ ਕਈ ਅਹਿਮ ਫ਼ੈਸਲੇ ਵੀ ਇਸ ਬੈਠਕ 'ਚ ਲਏ ਜਾਣ ਦੀ ਸੰਭਾਵਨਾ ਹੈ।

ਕਾਬਿਲੇਗੌਰ ਹੈ ਕਿ ਪਿਛਲੀ ਹੋਈ ਕੈਬਨਿਟ ਮੀਟਿੰਗ ਵਿੱਚ ਰੇਤ ਅਤੇ ਬੱਜਰੀ ਦੀ ਮਾਈਨਿੰਗ ਵਿੱਚ ਸੋਧ ਨੀਤੀ 2021 ਨੂੰ ਮਨਜ਼ੂਰੀ ਦਿੱਤੀ ਗਈ ਸੀ। ਜਿਸ ’ਤੇ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਨੀਤੀ ਦੇ ਰਾਹੀਂ ਆਮ ਲੋਕਾਂ ਨੂੰ ਵਾਜਬ ਦਰ੍ਹਾਂ ਤੇ ਰੇਤਾ ਅਤੇ ਬੱਜਰੀ ਮਿਲੇਗੀ।

ਇਹ ਵੀ ਪੜੋ:ਈਡੀ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਵਿਰੋਧੀ ਧਿਰ ਦੇ ਆਗੂ ਨੂੰ ਕਾਂਗਰਸ ਭਵਨ ਵਿੱਚ ਨਹੀਂ ਮਿਲੀ ਐਂਟਰੀ

Last Updated : Aug 22, 2022, 3:23 PM IST

ABOUT THE AUTHOR

...view details