ਪੰਜਾਬ

punjab

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਕਦਮ

By

Published : May 25, 2022, 3:33 PM IST

Updated : May 25, 2022, 3:43 PM IST

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਲਈ ਸਰਕਾਰ ਵੱਲੋਂ ਇੱਕ ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ’ਚ ਕਿਸਾਨ ਆਪਣਾ ਨਾਂ ਅਤੇ ਜਾਣਕਾਰੀ ਭਰ ਕੇ ਸਰਕਾਰ ਤੋਂ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

ਪੋਰਟਲ ਲਾਂਚ
ਪੋਰਟਲ ਲਾਂਚ

ਚੰਡੀਗੜ੍ਹ:ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨਾਲ ਹੀ ਇਸ ਸਬੰਧੀ ਸੀਐੱਮ ਮਾਨ ਵੱਲੋਂ ਵੱਡੇ-ਵੱਡੇ ਕਦਮ ਵੀ ਚੁੱਕੇ ਜਾ ਰਹੇ ਹਨ। ਇਸੇ ਸਬੰਧ ’ਚ ਸੀਐੱਮ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਲਈ ਹੁਣ ਪੋਰਟਲ ਲਾਂਚ ਕੀਤਾ ਹੈ। ਜਿਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

ਸੀਐਮ ਮਾਨ ਦਾ ਟਵੀਟ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀ ਕਿਹਾ ਹੈ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ..ਅੱਜ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।

ਪੋਰਟਲ ਲਾਂਚ

ਕੈਬਿਨਟ ਮੀਟਿੰਗ ’ਚ ਦਿੱਤੀ ਸੀ 1500 ਰੁਪਏ ਨੂੰ ਮਨਜ਼ੂਰੀ: ਕਾਬਿਲੇਗੌਰ ਹੈ ਕਿ ਪਿਛਲੀ ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।

ਆਪਣੇ ਪਿੰਡ ਤੋਂ ਕੀਤੀ ਸੀ ਸ਼ੁਰੂਆਤ: ਦੱਸ ਦਈਏ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਸੀਐੱਮ ਭਗਵੰਤ ਮਾਨ ਨੇ ਆਪਣੇ ਪਿੰਡ ਸਤੌਜ ਤੋਂ ਸ਼ੁਰੂਆਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਸੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਖੇਤੀ, ਪਾਣੀ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਇਸ ਲਈ ਉਨ੍ਹਾਂ ਨੇ ਫਸਲੀ ਚੱਕਰ ਤੋਂ ਵੀ ਬਾਹਰ ਨਿਕਲਣ ਦੀ ਵੀ ਅਪੀਲ ਕੀਤੀ ਸੀ।

ਇਹ ਵੀ ਪੜੋ:ਪੰਜਾਬ ਦੇ ਸਰੱਹਦੀ ਖੇਤਰ ਦੇ ਲੋਕ ਅਜੇ ਵੀ ਸਿੱਖਿਆ ਤੋਂ ਵਾਂਝੇ, ਜਾਣੋ ਕਿਉਂ...

Last Updated :May 25, 2022, 3:43 PM IST

ABOUT THE AUTHOR

...view details