ਪੰਜਾਬ

punjab

ਵੱਡੀ ਖ਼ਬਰ: ਸੀਐੱਮ ਮਾਨ ਵੱਲੋਂ ਅੱਜ ਇੱਕ ਹੋਰ ਵੱਡਾ ਐਲਾਨ

By

Published : Jun 10, 2022, 11:09 AM IST

Updated : Jun 10, 2022, 1:25 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਕ ਹਰ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਐਲਾਨ ਕਰਕੇ ਆਪਣੀ ਇੱਕ ਹੋਰ ਵਾਅਦਾ ਪੂਰਾ ਕਰ ਸਕਦੇ ਹਨ।

ਸੀਐੱਮ ਮਾਨ ਵੱਲੋਂ ਅੱਜ ਇੱਕ ਹੋਰ ਵੱਡਾ ਐਲਾਨ
ਸੀਐੱਮ ਮਾਨ ਵੱਲੋਂ ਅੱਜ ਇੱਕ ਹੋਰ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੱਤਾ ਹਾਸਿਲ ਕਰਨ ਤੋਂ ਬਾਅਦ ਵੱਡੇ ਵੱਡੇ ਫੈਸਲੇ ਅਤੇ ਕਾਰਵਾਈਆਂ ਕੀਤੀਆਂ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸੀਐੱਮ ਮਾਨ ਵੱਲੋਂ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਜਿਸ ਚ ਪੰਜਾਬ ਦੇ ਲੋਕਾਂ ਨੂੰ ਕੋਈ ਵੱਡਾ ਤੋਹਫਾ ਮਿਲ ਸਕਦਾ ਹੈ।

ਆਪਣਾ ਵਾਅਦਾ ਪੂਰਾ ਕਰੇਗੀ ਮਾਨ ਸਰਕਾਰ: ਦੱਸ ਦਈਏ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਪਹਿਲਾਂ ਕਈ ਗਰੰਟੀਆਂ ਦਾ ਐਲਾਨ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਇਹ ਹਰ ਹਾਲ ਚ ਪੂਰੀਆਂ ਕੀਤੀਆਂ ਜਾਣਗੀਆਂ ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਐਲਾਨ ਕਰਕੇ ਆਪਣੀ ਇੱਕ ਹੋਰ ਵਾਅਦਾ ਪੂਰਾ ਕਰਨਗੇ। ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕਦਾ ਹੈ।

ਇਹ ਹਨ ਆਮ ਆਦਮੀ ਪਾਰਟੀ ਦੀਆਂ ਗਰੰਟੀਆਂ:-

  • ਪਹਿਲੀ ਗਰੰਟੀ ਮੁਫਤ ਬਿਜਲੀ-ਕੇਜਰੀਵਾਲ ਨੇ ਸਭ ਤੋਂ ਪਹਿਲਾਂ 300 ਯੁਨਿਟ ਮੁਫਤ ਬਿਜਲੀ ਦੀ ਗਰੰਟੀ ਦਿੱਤੀ ਸੀ ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ।
  • ਦੂਜੀ ਗਰੰਟੀ ਮੁਫਤ ਸਿਹਤ ਸਹੂਲਤ-ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂਮੁਫਤ ਸਿਹਤ ਸਹੂਲਤ ਦੀ ਗਰੰਟੀ ਦਿੱਤੀ ਗਈ ਸੀ। ਹਾਲਾਂਕਿ ਇਸ ਮੁੱਦੇ ’ਤੇ ਵਿਰੋਧੀਆਂ ਵੱਲੋਂ ਕਈ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਚੁੱਕਿਆ ਹੈ।
  • ਤੀਜੀ ਗਰੰਟੀ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ-ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿੱਚ ਐਲਾਨਾਂ, ਵਾਅਦਿਆਂ ਤੇ ਕੰਮਾਂ ਵਿੱਚ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਹੋੜ ਦੇ ਦੌਰਾਨ ਕੇਜਰੀਵਾਲ ਨੇ ਪੰਜਾਬ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਾ ਐਲਾਨ ਕੀਤਾ ਸੀ। ਸੱਤਾਂ ਹਾਸਿਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਵਿਰੋਧੀ ਪਾਰਟੀਆਂ ਵੱਲੋਂ ਕਈ ਵਾਰ ਘੇਰਿਆ ਜਾ ਚੁੱਕਿਆ ਹੈ।
  • ਚੌਥੀ ਗਰੰਟੀ:ਆਪਣੀ ਚੌਥੀ ਗਰੰਟੀ ’ਚ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ‘ਚ ਨਵੇਂ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ।
  • ਪੰਜਵੀਂ ਗਰੰਟੀ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ-ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਵਾਅਦਿਆਂ ਦੇ ਨਾਮ ’ਤੇ ਪੰਜਵੀ ਗਰੰਟੀ ਕੋਈ ਜਵਾਨ ਸ਼ਹੀਦ ਹੋਣ ’ਤੇ ਉਸ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ ਦਾ ਐਲਾਨ ਵੀ ਕੀਤਾ ਸੀ। ਜਿਸ ਨੂੰ ਸੀਐੱਮ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜੋ:ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ ਅੱਜ

Last Updated : Jun 10, 2022, 1:25 PM IST

ABOUT THE AUTHOR

...view details