ਪੰਜਾਬ

punjab

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ

By

Published : Sep 23, 2021, 9:26 PM IST

ਪੰਜਾਬ ਸਰਕਾਰ (Punjab Government) ਵੱਲੋਂ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ (pink locust) ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ ਓ.ਪੀ ਸੋਨੀ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ।
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ:ਪੰਜਾਬ ਸਰਕਾਰ (Punjab Government) ਵੱਲੋਂ ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਪੰਜਾਬ ਦੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ ਸ੍ਰੀ.ਓ.ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲਿਆ।

ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ
ਮੀਟਿੰਗ ਵਿੱਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਕੇਂਦਰ ਸਰਕਾਰ (Central Government) ਵੱਲੋਂ ਪੰਜਾਬ ਨੂੰ ਲੋੜੀਂਦੀ ਸਪਲਾਈ ਨਹੀਂ ਦਿੱਤੀ ਜਾ ਰਹੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਕਣਕ ਦੀ ਬਿਜਾਈ (Sowing of wheat) ਨੂੰ ਦੇਖਦਿਆਂ ਡੀ.ਏ.ਪੀ. ਤੇ ਯੂਰੀਆ ਖਾਦ ਦੀ ਸਪਲਾਈ ਦਾ ਮਾਮਲਾ ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਦੋਵੇਂ ਵਿਭਾਗਾਂ ਨਾਲ ਜੁੜੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ
ਮੀਟਿੰਗ ਵਿੱਚ ਨਵੇਂ ਬਣੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ (Mr. Anirudh Tewari) ਜਿਨ੍ਹਾਂ ਕੋਲ ਵਿੱਤ ਕਮਿਸ਼ਨਰ ਵਿਕਾਸ ਦਾ ਵੀ ਚਾਰਜ ਹੈ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ,ਖੇਤੀਬਾੜੀ ਕਮਿਸ਼ਨਰ ਡਾ ਬਲਵਿੰਦਰ ਸਿੰਘ ਸਿੱਧੂ ਤੇ ਖੇਤੀਬਾੜੀ ਡਾਇਰੈਕਟਰ (Director of Agriculture) ਸ੍ਰੀ ਸੁਖਦੇਵ ਸਿੰਘ ਸਿੱਧੂ (Mr. Sukhdev Singh Sidhu) ਵੀ ਸ਼ਾਮਲ ਹੋਏ।

ABOUT THE AUTHOR

...view details