ਪੰਜਾਬ

punjab

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਅੱਜ

By

Published : Feb 3, 2020, 10:53 AM IST

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸੋਮਵਾਰ ਨੂੰ 3 ਵਜੇ ਸ਼ੁਰੂ ਹੋਵੇਗੀ। ਇਹ ਬੈਠਕ ਚੰਡੀਗੜ੍ਹ ਦੇ ਸੈਕਟਰ 28 'ਚ ਅਕਾਲੀ ਦਲ ਦੇ ਮੁੱਖ ਦਫਤਰ 'ਚ ਕੀਤੀ ਜਾਵੇਗੀ।

ਕੋਰ ਕਮੇਟੀ ਦੀ ਬੈਠਕ ਅੱਜ
ਕੋਰ ਕਮੇਟੀ ਦੀ ਬੈਠਕ ਅੱਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਸੋਮਵਾਰ ਨੂੰ 3 ਵਜੇ ਹੋਵੇਗੀ। ਇਹ ਬੈਠਕ ਸੈਕਟਰ 28 ਸਥਿਤ ਅਕਾਲੀ ਦਲ ਦੇ ਮੁੱਖ ਦਫਤਰ 'ਚ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਸ ਬੈਠਕ 'ਚ ਪੰਜਾਬ ਸਰਕਾਰ ਵੱਲੋਂ ਹਰਿਆਣਾ 'ਚ ਅਲੱਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਾਖ਼ਲ ਕੀਤੇ ਐਫੀਡੇਵਿਟ 'ਤੇ ਚਰਚਾ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਬੈਠਕ 'ਚ ਅਕਾਲੀ ਦਲ ਕਈ ਹੋਰ ਵੱਡੇ ਫੈਸਲੇ ਵੀ ਲੈ ਸਕਦਾ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ 31 ਜਨਵਰੀ ਨੂੰ ਟਵੀਟ ਕਰ ਇਸ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਸੀ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਹਰਿਆਣਾ ਵਿੱਚ ਗੁਰਦਵਾਰਾ ਸਾਹਿਬ ਦੇ ਸੰਚਾਲਨ ਲਈ ਸੁਪਰੀਮ ਕੋਰਟ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦੇ ਗਠਨ ਦਾ ਸਮਰਥਨ ਕੀਤਾ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਹੈ ਕਿ ਰਾਜ ਸਰਕਾਰ ਗੁਰਦੁਆਰਾ ਸਾਹਿਬ ਦੇ ਸੰਚਾਲਨ ਸਬੰਧੀ ਨਿਯਮ ਬਣਾ ਸਕਦੀ ਹੈ।

ਸਬਰੀਮਾਲਾ ਮੰਦਰ ਮਾਮਲਾ: ਸੁਪਰੀਮ ਕੋਰਟ ਦੇ 9 ਜੱਜਾਂ ਦਾ ਬੈਂਚ ਅੱਜ ਕਰੇਗਾ ਸੁਣਵਾਈ

ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਸਾਫ਼ ਸ਼ਬਦਾਂ 'ਚ ਕਿਹਾ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ 'ਚ ਦਖ਼ਲ ਨਾ ਦੇਣ।

ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਨੂੰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਅਦਾਲਤ ਵਿੱਚ ਹਲਫੀਆ ਬਿਆਨ ਦੇ ਕੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਪੁਰਾਣੀ ਸਾਜਿਸ਼ ਹੈ। ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਨੂੰ ਪੰਜਾਬ ਦਾ ਹਿੱਸਾ ਕਹਿਣ ਤੋਂ ਝਿਜਕ ਰਹੇ ਸਨ ਅਤੇ ਹੁਣ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਹਲਫੀਆ ਬਿਆਨ ਦੇ ਦਿੱਤਾ।

core commitee


Conclusion:

ABOUT THE AUTHOR

...view details