ਪੰਜਾਬ

punjab

ਮੂਸੇਵਾਲਾ ਕਤਲ ਕਾਂਡ ਮਾਮਲਾ: ਇੱਕ ਗ੍ਰਿਫ਼ਤਾਰ, ਪ੍ਰੋਡਕਸ਼ਨ ਵਾਰੰਟ ’ਤੇ 2 ਗੈਂਗਸਟਰ

By

Published : Jun 1, 2022, 6:40 AM IST

Updated : Jun 1, 2022, 7:00 AM IST

ਮੂਸੇਵਾਲਾ ਕਤਲ ਕਾਂਡ ਮਾਮਲਾ

ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਮਾਨਸਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੇਹਰਾਦੂਨ ਤੋਂ ਮਨਪ੍ਰੀਤ ਸਿੰਘ ਉਰਫ ਭਾਊ ਨੂੰ ਗ੍ਰਿਫ਼ਤਾਰ (Mansa police have arrested Manpreet Singh alias Bhau) ਕੀਤਾ ਹੈ। ਇਸ ਤੋਂ ਇਲਾਵਾ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫ਼ਿਰੋਜ਼ਪੁਰ ਜੇਲ੍ਹ ਅਤੇ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

ਮਾਨਸਾ:ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਕਾਂਡ ਵਿੱਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਮਨਪ੍ਰੀਤ ਸਿੰਘ ਉਰਫ ਭਾਊ ਨੂੰ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ (Mansa police have arrested Manpreet Singh alias Bhau) ਗਿਆ ਹੈ ਅਤੇ ਇਸਦੇ ਨਾਲ ਹੀ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਨਾਂ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਰੰਟ ਉਪਰ ਲਿਆਂਦਾ ਗਿਆ ਹੈ।

ਇਹ ਵੀ ਪੜੋ:ਗੈਂਗਸਟਰ ਲਾਰੈਂਸ 5 ਦਿਨ ਦੇ ਪੁਲਿਸ ਰਿਮਾਂਡ 'ਤੇ ਦਿੱਲੀ ਦੀ ਸਪੈਸਲ ਬ੍ਰਾਂਚ ਕਰੇਗੀ ਪੁੱਛਗਿੱਛ

ਉਧਰ ਦੂਸਰੇ ਪਾਸੇ ਬਠਿੰਡਾ ਜ਼ਿਲ੍ਹੇ ਦੇ ਨਾਮੀ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਦੇ ਕਤਲ ਮਾਮਲੇ ਵਿੱਚ ਫ਼ਿਰੋਜ਼ਪੁਰ ਜੇਲ੍ਹ ਵਿਚ ਬੰਦ ਮਨਪ੍ਰੀਤ ਸਿੰਘ ਮੰਨਾ ਨੂੰ ਵੀ ਮਾਨਸਾ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਸਿੱਧੂ ਮੂਸੇ ਵਾਲਾ ਦੇ ਕਤਲ ਕਾਂਡ ਕਾਰਨ ਜਿੱਥੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠੇ ਸਨ। ਉਥੇ ਹੀ ਵੱਡੀ ਪੱਧਰ ਉੱਪਰ ਭਗਵੰਤ ਮਾਨ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਸੀ, ਕਿਉਂਕਿ ਪਿਛਲੇ ਦਿਨੀਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਸੀ, ਪਰ ਹੁਣ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤੇਜ਼ੀ ਦਿਖਾਉਂਦੇ ਹੋਏ ਇੱਕ ਨੌਜਵਾਨ ਦੀ ਗ੍ਰਿਫ਼ਤਾਰੀ ਅਤੇ 2 ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਉਣ ਦੀ ਗੱਲ ਆਖੀ ਜਾ ਰਹੀ ਹੈ।

ਉਧਰ ਆਈਜੀ ਰੇਂਜ ਫ਼ਰੀਦਕੋਟ ਪ੍ਰਦੀਪ ਯਾਦਵ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇੱਕ ਵਿਅਕਤੀ ਨੂੰ ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 2 ਨੂੰ ਪ੍ਰੋਟੈਕਸ਼ਨ ਵਾਰੰਟ ਤੇ ਵੱਖ-ਵੱਖ ਜੇਲ੍ਹਾਂ ਵਿਚੋਂ ਲੈ ਕੇ ਆਏ ਹਨ।

ਇਹ ਵੀ ਪੜੋ:ਪੌਲੀਵੁੱਡ ’ਤੇ ਕਿਉਂ ਮੰਡਰਾ ਰਿਹਾ ਹੈ ਗੈਂਗਸਟਰਾਂ ਦਾ ਖਤਰਾ ? ਜਾਣੋ ਇਸ ਖਾਸ ਰਿਪੋਰਟ ’ਚ...

ਇਸ ਤਰ੍ਹਾਂ ਵਾਪਸੀ ਘਟਨਾ:ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।

Last Updated :Jun 1, 2022, 7:00 AM IST

ABOUT THE AUTHOR

...view details