ਪੰਜਾਬ

punjab

ਖੇਡ ਮੰਤਰੀ ਮੀਤ ਹੇਅਰ ਦੀ ਅਰਸ਼ਦੀਪ ਸਿੰਘ ਨਾਲ ਮੁਲਾਕਾਤ, ਵਿਸ਼ਵ ਕੱਪ ਲਈ ਦਿੱਤਾ ਇਹ ਸੰਦੇਸ਼

By

Published : Sep 15, 2022, 12:47 PM IST

Updated : Sep 15, 2022, 1:05 PM IST

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ।

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ
ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ
ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਜੇ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:ਭਾਜਪਾ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ, Operation Lotus ਉੱਤੇ ਹੋ ਸਕਦੀ ਚਰਚਾ

Last Updated :Sep 15, 2022, 1:05 PM IST

ABOUT THE AUTHOR

...view details