ਪੰਜਾਬ

punjab

ਸੁਖਬੀਰ ਬਾਦਲ ਵੱਲੋਂ ਅਕਾਲੀਆਂ ਤੇ ਪੰਜਾਬੀਆਂ ਨੂੰ ਭਾਰਤ ਬੰਦ ਦੀ ਹਮਾਇਤ ਕਰਨ ਦੀ ਅਪੀਲ

By

Published : Dec 6, 2020, 7:39 PM IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਦਿਲੋਂ ਹਮਾਇਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

Sukhbir Singh Badal appeals to Akalis and Punjabis to support Bharat Bandh
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀਆਂ ਤੇ ਪੰਜਾਬੀਆਂ ਨੂੰ ਭਾਰਤ ਬੰਦ ਦੀ ਹਮਾਇਤ ਕਰਨ ਦੀ ਕੀਤੀ ਗਈ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡੱਟਵੀਂ ਅਤੇ ਦਿਲੋਂ ਹਮਾਇਤ ਕਰਨ ਅਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਹ ਲੋਕ ਅੰਦੋਲਨ ਕੇਂਦਰ ਨੂੰ ਝੁੱਕਣ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਇਹ ਬੇਹੱਦ ਹੀ ਵਧੀਆ ਗੱਲ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਅਤੇ ਜਾਣ ਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫ਼ੈਸਲੇ ਨੂੰ ਲਟਕਾਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ ਅਤੇ ਹੁਣ ਪਿਛਲੇ 11 ਦਿਨਾਂ ਤੋਂ ਦਿੱਲੀ ਵਿੱਚ ਧਰਨਾ ਜਾਰੀ ਹੈ।

ਉਨ੍ਹਾਂ ਕਿਹਾ ਕਿ ਬਜ਼ੁਰਗ ਪੁਰਸ਼ਾਂ ਤੇ ਮਹਿਲਾਵਾਂ ਤੋਂ ਇਲਾਵਾ ਛੋਟੇ-ਛੋਟੇ ਬੱਚੇ ਵੀ ਸੰਘਰਸ਼ ਵਿੱਚ ਸ਼ਾਮਲ ਹਨ। ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਨਾਂਹ ਕਰ ਦਿੰਤੀ ਹੈ ਤੇ ਉਹ ਕੜਾਕੇ ਦੀ ਠੰਢ ਵਿੱਚ ਖੁੱਲ੍ਹੇ ਅਸਮਾਨ ਥੱਲੇ ਰੱਖਣਾ ਚਾਹੁੰਦੀ ਹੈ।

ਕੇਂਦਰ ਸਰਕਾਰ ਨੂੰ ਤੁਰੰਤ ਦਰੁੱਸਤੀ ਦਾ ਰਾਹ ਫੜਣ ਲਈ ਆਖਦਿਆਂ ਬਾਦਲ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਸਿਰ ਜਬਰੀ ਮੜ੍ਹਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਵਿਚਾਰ ਵਟਾਂਦਰਾ ਹੀ ਨਹੀਂ ਕੀਤਾ ਤੇ ਹੁਣ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਉਨ੍ਹਾਂ ਨੁੰ ਪ੍ਰਵਾਨ ਨਹੀਂ ਹਨ ਤੇ ਕੇਂਦਰ ਨੂੰ ਇਹ ਤੁਰੰਤ ਰੱਦ ਕਰਨੇ ਚਾਹੀਦੇ ਹਨ।

ABOUT THE AUTHOR

...view details