ਪੰਜਾਬ

punjab

ਅਕਾਲੀ ਦਲ ਨੇ ਅਜੈ ਮਿਸ਼ਰਾ ਨੂੰ ਬਰਖਾਸਤ ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ

By

Published : Oct 8, 2021, 10:09 PM IST

ਲਖੀਮਪੁਰ ਘਟਨਾ (Lakhimpur incident) ਨੂੰ ਲੈਕੇ ਸਾਬਕਾ ਕੇਂਦਰੀ ਮੰਤਰੀ ਹਰਸਿਰਤ ਕੌਰ ਬਾਦਲ (Former Union Minister Harsimrat Kaur Badal) ਵੱਲੋਂ ਪੀੜਤ ਪਰਿਵਾਰਾਂ ਦੇ ਮੁਲਾਕਾਤ ਕਰਦੇ ਹੋਏ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਅਤੇ ਉਨ੍ਹਾਂ ਦੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ।

ਅਕਾਲੀ ਦਲ ਨੇ ਅਜੈ ਮਿਸ਼ਰਾ ਨੂੰ ਬਰਖਾਸਤ ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ
ਅਕਾਲੀ ਦਲ ਨੇ ਅਜੈ ਮਿਸ਼ਰਾ ਨੂੰ ਬਰਖਾਸਤ ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ (Union Minister of State for Home Affairs Ajay Mishra) ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਜਿਸਨੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰਨ ਮਗਰੋਂ ਆਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਦਰੜ੍ਹ ਦਿੱਤਾ, ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਪੀੜਤ ਪਰਿਵਾਰਾਂ ਨੂੰ ਮਿਲਿਆ ਅਕਾਲੀ ਵਫਦ

ਇਹ ਮੰਗ ਲਖਨਊ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਨੇ ਕੀਤੀ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਚਾਰਾਂ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਜਾ ਕੇ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅਕਾਲੀ ਦਲ ਦੇ ਵਫਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ,ਮਨਪ੍ਰੀਤ ਸਿੰਘ ਅਯਾਲੀ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਿਲ ਸਨ।

ਹਰਸਿਮਰਤ ਬਾਦਲ ਨੇ ਘਟਨਾ ਦੀ ਕੀਤੀ ਨਿੰਦਿਆ

ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੰਤਰੀ ਦੇ ਪੁੱਤਰ ਅਸ਼ੀਸ਼ ਨੇ ਉਸ ਵੇਲੇ ਕਿਸਾਨਾਂ ਨੂੰ ਦਰੜ੍ਹਿਆ ਜਦੋਂ ਉਹਨਾਂ ਦੀ ਪਿੱਠ ਉਸਦੀ ਗੱਡੀ ਵੱਲ ਸੀ। ਉਹਨਾਂ ਕਿਹਾ ਕਿ ਅਸ਼ੀਸ਼ ਨੇ ਅਜਿਹਾ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਕਿਉਂਕਿ ਉਸਦੇ ਪਿਓ ਅਜੈ ਮਿਸ਼ਰਾ ਨੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਕੋਈ ਰੋਸ ਪ੍ਰਦਰਸ਼ਨ ਨਾ ਕਰਨ ਨਹੀਂ ਤਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਪਰ ਇਸਦੇ ਬਾਵਜੂਦ ਕਿਸਾਨਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ।

ਉੱਤਰ ਪ੍ਰਦੇਸ਼ ਸਰਕਾਰ ਤੇ ਚੁੱਕੇ ਸਵਾਲ

ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਜਾਂ ਉੱਤਰ ਪ੍ਰਦੇਸ਼ ਸਕਰਾਰ ਇਸ ਘਿਨੌਣੇ ਕੇਸ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਹਾਲਾਂਕਿ ਕੇਸ ਵਿੱਚ ਸਪੱਸ਼ਟ ਸਬੂਤ ਉਪਲਬਧ ਹਨ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਗੱਡੀ ਦੀ ਵੀਡੀਓ ਫੁੱਟੇਜ ਉਪਲਬਧ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਚਸ਼ਮਦੀਦ ਗਵਾਹ ਮੌਜੂਦ ਹਨ ਜਿਹਨਾਂ ਨੇ ਕਿਸਾਨਾਂ ਨੁੰ ਦਰੜ੍ਹਨ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਭੱਜਦਿਆਂ ਵੇਖਿਆ। ਉਸਨੂੰ ਤੁਰੰਤ ਕਤਲ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

ਅਜੈ ਮਿਸ਼ਰਾ ਦੀ ਧਮਕੀ ਦਿੰਦਿਆਂ ਦੀ ਵੀਡੀਓ ਆਈ ਸਾਹਮਣੇ

ਹਰਸਿਮਰਤ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਇਕ ਹੋਰ ਵੀਡੀਓ ਫੁੱਟੇਜ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਘਰ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਕਿਸਾਨਾਂ ਨੂੰ ਧਮਕਾ ਰਹੇ ਹਨ ਤੇ ਉਹਨਾਂ ਖਿਲਾਫ਼ ਹਿੰਸਾ ਭੜਕਾ ਰਹੇ ਹਨ। ਉਹਨਾਂ ਕਿਹਾ ਕਿ ਉਸਨੂੰ ਕੇਂਦਰੀ ਵਜ਼ਾਰਤ ਵਿਚ ਬਣਾਈ ਰੱਖਣਾ ਗਲਤ ਹੈ ਤੇ ਕੇਂਦਰ ਸਰਕਾਰ ਨੂੰ ਤੁਰੰਤ ਉਸਦੇ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਅਕਾਲੀ ਵਫਦ ਨੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ ਉਹਨਾਂ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਦੁੱਖ ਸਾਂਝਾ ਕੀਤਾ ਜਿਹਨਾਂ ਨੂੰ ਭਾਜਪਾ ਦੇ ਮੰਤਰੀ ਦੇ ਪੁੱਤਰ ਨੇ ਆਪਣੀ ਗੱਡੀ ਹੇਠ ਕੁਚਲ ਦਿੱਤਾ ਸੀ। ਵਫਦ ਨੇ ਚੌਖਰਾ ਪਿੰਡ ਵਿਚ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨੱਛਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਨਿਗਾਸਨ ਪਿੰਡ ਵਿਚ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ ’ਤੇ ਜਾ ਕੇ ਇਹ ਦੁੱਖ ਸਾਂਝਾ ਕੀਤਾ।

ਐਸਜੀਪੀਸੀ ਪ੍ਰਧਾਨ ਵੱਲੋਂ ਪੀੜਤ ਪਰਿਵਾਰ ਦੀ ਵਿੱਤੀ ਮਦਦ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਦਾ ਚੈਕ ਸੌਂਪਿਆ ਤੇ ਭਰੋਸਾ ਦੁਆਇਆ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕੇਗੀ। ਪੀੜਤ ਪਰਿਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਿਆਂਦਾ ‘ਪ੍ਰਸ਼ਾਦ’ ਤੇ ‘ਸਿਰੋਪਾ’ ਵੀ ਭੇਂਟ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ‘ਅਰਦਾਸ’ਵੀ ਕੀਤੀ। ਇਸ ਮੌਕੇ ਪੀੜਤ ਪਰਿਵਾਰਾਂ ਦੇ ਘਰਾਂ ਵਿਚ ਭਾਵੁਕ ਦ੍ਰਿਸ਼ ਵੇਖਣ ਨੂੰ ਮਿਲੇ।

ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਫਰਾਰ ਹੋਣ ਲਈ ਦਿੱਤਾ ਖੁੱਲ੍ਹਾ ਸਮਾਂ

ਪਰਿਵਾਰਾਂ ਨੇ ਕਿਹਾ ਕਿ ਉਹਨਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਸ਼ਾਂਤੀਪੂਰਨ ਰੋਸ ਮਾਰਚ ਮੁਕੰਮਲ ਕਰ ਕੇ ਘਰਾਂ ਨੂੰ ਪਰਤ ਰਹੇ ਨਿਰਦੋਸ਼ ਕਿਸਾਨਾਂ ਨੂੰ ਇਸ ਤਰੀਕੇ ਦਰੜ੍ਹ ਦਿੱਤਾ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਹਾਲੇ ਤੱਕ ਕੇਸ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਪੁਲਿਸ ਨੇ ਅਸ਼ੀਸ਼ ਨੂੰ ਫਰਾਰ ਹੋਣ ਵਾਲਾ ਖੁੱਲ੍ਹਾ ਸਮਾਂ ਦਿੱਤਾ ਹੈ ਤੇ ਭਾਜਪਾ ਦੇ ਮੰਤਰੀ ਦਾ ਪੁੱਤਰ ਨੇਪਾਲ ਭੱਜ ਗਿਆ ਹੈ।

ਅਸ਼ੀਸ਼ ਮਿਸ਼ਰਾ ਤੇ ਲਾਏ ਵੱਡੇ ਇਲਜ਼ਾਮ

ਇਸ ਮੌਕੇ ਘਰਾਂ ਵਿਚ ਮੌਜੂਦ ਪੰਜਾਬੀਆਂ ਨੇ ਦੱਸਿਆ ਕਿ ਅਸ਼ੀਸ਼ ਇਕ ਗੁੰਡਾ ਹੈ ਜਿਸਨੂੰ ਕਿਸਾਨਾਂ ਵੱਲੋਂ ਕੀਤੇ ਸ਼ਾਂਤੀਪੂਰਨ ਰੋਸ ਮਾਰਚ ਕਾਰਨ ਗੁੱਸਾ ਆ ਗਿਆ ਤੇ ਉਸਨੇ ਬਦਲਾਖੋਰੀ ਦੀ ਭਾਵਨਾ ਨਾਲ ਇਹ ਸਭ ਕੁਝ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਦਾ ਕਤਲ ਗਿਣੀ ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ। ਅਸ਼ੀਸ਼ ਨੇ ਗੁੰਡਿਆਂ ਦੇ ਨਾਲ ਨਾਲ ਹਥਿਆਰ ਵੀ ਇਕੱਠੇ ਕੀਤੇ ਤੇ ਫਿਰ ਕਿਸਾਨਾਂ ਦਾ ਕਤਲ ਕੀਤਾ।

ਇਹ ਵੀ ਪੜ੍ਹੋ:ਭੁੱਖ ਹੜਤਾਲ 'ਤੇ ਬੈਠੇ ਨਵਜੋਤ ਸਿੱਧੂ, ਮੌਨ ਵਰਤ ਵੀ ਰੱਖਿਆ

ABOUT THE AUTHOR

...view details