ਪੰਜਾਬ

punjab

ਅੱਜ ਤੋਂ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਹੋਇਆ ਇਸ ਏਅਰਪੋਰਟ ਦਾ ਨਾਂਅ,ਪੰਜਾਬੀਆਂ ਲਈ ਮਾਣ ਵਾਲੀ ਗੱਲ

By

Published : Sep 28, 2022, 10:54 AM IST

Updated : Sep 28, 2022, 11:59 AM IST

This airport will be named after Shaheed Bhagat Singh, a matter of pride for Punjabis
ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਹੋਵੇਗਾ ਇਸ ਏਅਰਪੋਰਟ ਦਾ ਨਾਂਅ,ਪੰਜਾਬੀਆਂ ਲਈ ਮਾਣ ਵਾਲੀ ਗੱਲ ()

ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਅ ਉੱਤੇ ਰੱਖ ਦਿੱਤਾ ਗਿਆ ਹੈ। ਹੁਣ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ (Bhagat Singh International Airport) ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਦਾ ਰਸਮੀ ਉਦਘਾਟਨ ਕੀਤਾ

ਚੰਡੀਗੜ੍ਹ:ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬੀਆਂ ਲਈ ਇੱਕ ਹੋਰ ਵੱਡੀ ਮਾਣ ਵਾਲੀ ਗੱਲ ਹੋਈ ਹੈ। ਦਰਅਸਲ ਚੰਡੀਗੜ੍ਹ ਸਥਿਤਅੰਤਰਰਾਸ਼ਟਰੀ ਹਵਾਈ (chandigarh airport ) ਅੱਡੇ ਦਾ ਨਾਮ ਅੱਜ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ (Bhagat Singh International Airport ) ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣਾ ਡੈੱਡਲਾਕ (A seven year old deadlock) ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ।

ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਹੈ।

ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ (Chandigarh Administrator Banwari Lal Purohit ) ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ. ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਅਨੰਦਪੁਰ ਦੇ ਸਾਂਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ।

ਭਗਵੰਤ ਮਾਨ ਨੇ ਕੀਤੀ ਵੱਡੀ ਮੰਗ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਚੁੱਕੀ। ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਮੰਚ ਸਾਂਝਾ ਕਰ ਰਹੇ ਹਨ। ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾਉਣ ਨੂੰ ਲੈ ਕੇ ਦੋਵਾਂ ਵਿਚਾਲੇ ਕਾਫੀ ਤਣਾਅ ਚੱਲ ਰਿਹਾ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ((chandigarh airport ) ) ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ (Freedom fighter Shaheed Bhagat Singh) ਦੇ ਨਾਂ ਉੱਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ ਉੱਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ। ਭੁਪਿੰਦਰ ਸਿੰਘ ਹੁੱਡਾ ਨੇ ਇਸ ਦਾ ਨਾਂ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਦੀ ਹਾਮੀ ਭਰੀ ਸੀ।

ਹੁਣ ਜਦੋਂ ਹਰਿਆਣਾ ਵਿਚ ਮਨੋਹਰ ਲਾਲ ਖੱਟਰ ਦੀ ਅਗਵਾਈ ਵਿਚ ਭਾਜਪਾ ਦੀ ਸਰਕਾਰ ਆਈ ਹੈ ਤਾਂ ਪੰਜਾਬ ਵਿਧਾਨ ਸਭਾ ਨੇ 2017 ਵਿਚ ਇਕ ਮਤਾ ਪਾਸ ਕੀਤਾ ਕਿ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ਉੱਤੇ ਰੱਖਿਆ ਜਾਵੇ ਅਤੇ ਇਸ ਉੱਤੇ ਬਹਿਸ ਹੋਈ। ਪੰਜਾਬ ਨੇ ਏਅਰਪੋਰਟ ਬਣਾਉਣ ਲਈ ਮੁਹਾਲੀ ਵਿੱਚ ਜ਼ਮੀਨ ਦਿੱਤੀ। ਕਈ ਮੀਟਿੰਗਾਂ ਤੋਂ ਬਾਅਦ ਪਿਛਲੇ ਮਹੀਨੇ ਹਰਿਆਣਾ ਅਤੇ ਪੰਜਾਬ ਦੀਆਂ ਸਰਕਾਰਾਂ ਵਿਚਾਲੇ ਮਤਭੇਦ ਖਤਮ ਹੋ ਗਏ। ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਪੰਜਾਬ ਦੇ ਸੀਐਮ ਨੇ ਮੁਲਾਕਾਤ ਕੀਤੀ।

ਦੋਵੇਂ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਲਈ ਸਹਿਮਤ ਹੋ ਗਏ, ਜਦੋਂ ਕਿ ਇਹ ਵਿਵਾਦ ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਤੱਕ ਵੀ ਪਹੁੰਚਿਆ ਪਰ ਬੈਂਚ ਨੇ ਆਪਸ ਵਿੱਚ ਬੈਠ ਕੇ ਵਿਵਾਦ ਨਿਪਟਾਉਣ ਦਾ ਸੁਝਾਅ ਦਿੱਤਾ।

ਇਹ ਵੀ ਪੜ੍ਹੋ:ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ ਦਾ ਆਯੋਜਨ

Last Updated :Sep 28, 2022, 11:59 AM IST

ABOUT THE AUTHOR

...view details