ਪੰਜਾਬ

punjab

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ

By

Published : Oct 12, 2022, 6:42 PM IST

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵਲੋਂ ਮੁਹਾਲੀ ਦੇ ਆਰਟੀਏ ਦਫਤਰ ਵਿਚ ਚੈਕਿੰਗ ਦੌਰਾਨ ਦਫਤਰ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼ ਗਏ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ/ਐਸ.ਏ.ਐਸ.ਨਗਰ:ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਗਏ । ਅੱਜ ਦੇ ਦੌਰੇ ਦਾ ਮੰਤਵ ਦੱਸਦੇ ਹੋਏ ਸ੍ਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ । ਇਸ ਮੌਕੇ ਉਨ੍ਹਾਂ ਨੇ ਆਰ.ਟੀ.ਏ ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ

ਉਨ੍ਹਾਂ ਨੇ ਆਰ.ਟੀ.ਏ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਇਕੋ ਸਮੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋੜੀਂਦੇ ਕਾਗਜ਼ਾਤਾ ਦੀ ਲਿਸਟ ਵੀ ਬੋਰਡ ਤੇ ਲਗਾਈ ਜਾਵੇ ਤਾਂ ਜੋ ਉਸ ਨੂੰ ਪੜ੍ਹ ਕੇ ਹੀ ਲੋਕ ਆਪਣੇ ਕੰਮ ਲਈ ਅਪਲਾਈ ਕਰ ਸਕਣ ।

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ RTA ਦਫਤਰ ਦੀ ਅਚਨਚੇਤ ਚੈਕਿੰਗ

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਛੇਤੀ ਹੀ ਮੁਲਾਜ਼ਮਾਂ ਦੀ ਹਾਜ਼ਰੀ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾਣਗੀਆ ਤਾਂ ਜੋ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਮੌਕੇ ਆਰ.ਟੀ.ਏ ਸ੍ਰੀ ਪਰਦੀਪ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਮੌਜੂਦ ਸਨ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਵਲੋਂ ਲੋਕਾਂ ਲਈ ਦਿੱਤੀ ਇਹ ਸਹੂਲਤ, ਇੰਝ ਲਓ ਲਾਭ

ABOUT THE AUTHOR

...view details