ਪੰਜਾਬ

punjab

Weather Report ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਪਵੇਗਾ ਮੀਂਹ

By

Published : Sep 11, 2022, 6:37 AM IST

Weather Report ਪੰਜਾਬ ਸਮੇਤ ਚੰਡੀਗੜ੍ਹ ਦੇ ਲੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather of Punjab) ਅਨੁਸਾਰ ਅਗਲੇ ਕੁਝ ਦਿਨਾਂ ਤੱਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ।

Weather Report
Weather Report

ਚੰਡੀਗੜ੍ਹ: ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ 11 ਅਤੇ 12 ਸਤੰਬਰ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਖਣ-ਪੂਰਬੀ, ਉੱਤਰੀ ਅਤੇ ਮੱਧ ਝਾਰਖੰਡ ਵਿੱਚ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਅੰਮ੍ਰਿਤਸਰ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਗਰਮੀ ਦਾ ਕਹਿਰ ਜਾਰੀ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਜਾਣੋ ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ABOUT THE AUTHOR

...view details