ਪੰਜਾਬ

punjab

Weather Report: ਮੀਂਹ ਤੋਂ ਬਾਅਦ ਮੁੜ ਵਧੀ ਗਰਮੀ, ਜਾਣੋ ਮੌਸਮ ਦਾ ਹਾਲ

By

Published : Aug 3, 2022, 6:34 AM IST

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ ()

Weather Report: ਮੀਂਹ ਤੋਂ ਬਾਅਦ ਬੇਸ਼ੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ, ਪਰ ਇੱਕ ਵਾਰ ਫੇਰ ਗਰਮੀ ਵਧ ਗਈ ਹੈ। ਗਰਮੀ ਵਧਣ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ।

ਚੰਡੀਗੜ੍ਹ:ਮੀਂਹ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਇਸ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਬੇਸ਼ੱਕ ਸੂਬੇ ਭਰ ਵਿੱਚ ਬੱਦਲ ਛਾਏ ਹੋਏ ਹਨ, ਪਰ ਫਿਰ ਵੀ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ।

ਇਹ ਵੀ ਪੜੋ:ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ GST ਦੇ ਘੇਰੇ ’ਚ ਲਿਆਉਣ ਦੇ ਫੈਸਲੇ ਨੂੰ ਵਾਪਸ ਲਵੇ ਸਰਕਾਰ- ਮੁੱਖ ਮੰਤਰੀ

ਮੀਂਹ ਤੋਂ ਬਾਅਦ ਲੋਕ ਪਰੇਸ਼ਾਨ:ਲੋੜ ਤੋਂ ਵੱਧ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੀਂਹ ਕਾਰਨ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਿਸਾਨਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਲਿਆ ਵੱਡਾ ਫੈਸਲਾ !

ABOUT THE AUTHOR

...view details