ਪੰਜਾਬ

punjab

ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ-ਗੁਰਪ੍ਰੀਤ ਸਿੰਘ ਜੀਪੀ

By

Published : Jun 21, 2021, 2:45 PM IST

ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਬਸੀ ਪਠਾਣਾਂ ਦੇ ਇਲਾਕੇ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।

ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ-ਗੁਰਪ੍ਰੀਤ ਸਿੰਘ ਜੀਪੀ
ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ-ਗੁਰਪ੍ਰੀਤ ਸਿੰਘ ਜੀਪੀ

ਸ੍ਰੀ ਫ਼ਤਿਹਗੜ੍ਹ ਸਾਹਿਬ: ਬਲਾਕ ਬਸੀ ਪਠਾਣਾਂ ਦੇ ਪਿੰਡ ਮਾਰਵਾ ਵਿਖੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਸਿੰਘ ਕੰਗ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਬਲਾਕ ਸੰਮਤੀ ਦੇ ਚੇਅਰਪਰਸਨ ਬਲਜੀਤ ਕੌਰ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ 'ਚ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ।

ਵਿਰੋਧੀ ਪਾਰਟੀਆਂ ਲੋਕਾਂ ਨੂੰ ਕਰ ਰਹੀਆਂ ਗੁੰਮਰਾਹ-ਗੁਰਪ੍ਰੀਤ ਸਿੰਘ ਜੀਪੀ

ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਬਸੀ ਪਠਾਣਾਂ ਦੇ ਇਲਾਕੇ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਵਿਧਾਇਕ ਜੀ ਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਲੋਕਾਂ ਅੱਗੇ ਨੰਗਾ ਹੋ ਚੁੱਕਿਆ ਹੈ ਅਤੇ ਲੋਕ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਨੇਕਾਂ ਉਪਰਾਲੇ ਕੀਤੇ ਹਨ। ਇਸ ਤੋਂ ਇਲਾਵਾ ਸਿਹਤ ਸਹੂਲਤਾਂ ਦੇਣ ਲਈ ਹਰ ਪਿੰਡ ਵਿੱਚ ਹੈਲਥ ਵੈਲਨੈਸ ਸੈਂਟਰ ਖੋਲ੍ਹੇ ਗਏ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪਿੰਡ ਵਿੱਚ ਹੀ ਸਿਹਤ ਸਹੂਲਤਾਂ ਮੁਹੱਈਆ ਹੋ ਸਕਣ।

ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਸੂਬੇ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਮੁੱਦਾ ਹੀਣ ਹੋ ਚੁੱਕੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੇ, ਜਿਸ ਕਾਰਨ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:Congress Clash:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਨੀਆ ਗਾਂਧੀ ਦਾ ਬੁਲਾਵਾ

ABOUT THE AUTHOR

...view details