ਪੰਜਾਬ

punjab

ਮੁਕੇਰੀਆਂ ਵਿੱਚ ਬੱਚੇ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

By

Published : Oct 8, 2022, 10:39 AM IST

Updated : Oct 8, 2022, 10:45 AM IST

ਮੁਕੇਰੀਆਂ ਦੇ ਪਿੰਡ ਬਿਸ਼ਨਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। ਇਹ ਬੇਅਦਬੀ ਦੀ ਘਟਨਾ ਨੂੰ ਇੱਕ ਬੱਚੇ ਵੱਲੋਂ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਬੱਚੇ ਦੇ ਮਾਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

sacrilege in Hoshiarpur
ਬੱਚੇ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਹੁਸ਼ਿਆਰਪੁਰ:ਜ਼ਿਲ੍ਹੇ ਦੇ ਹਲਾਕ ਮੁਕੇਰੀਆਂ ਦੇ ਪਿੰਡ ਬਿਸ਼ਨਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ।

ਮਾਮਲੇ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਬੇਅਦਬੀ ਦੀ ਘਟਨਾ ਨੂੰ 8 ਵਜਕੇ 45 ਮਿੰਟ ਉੱਤੇ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਇੱਕ ਪ੍ਰਵਾਸੀ ਪਰਿਵਾਰ ਦੇ ਬੱਚੇ ਵੱਲੋਂ ਦਿੱਤੀ ਗਈ ਹੈ। ਜਿਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਨੂੰ ਦੇ ਦਿੱਤੀ ਹੈ।

ਬੱਚੇ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਉੱਥੇ ਹੀ ਦੂਜੇ ਪਾਸੇ ਸੀਸੀਟੀਵੀ ਕੈਮਰੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਅੱਠ ਸਾਲ ਦਾ ਬੱਚਾ ਪਹਿਲਾਂ ਮੱਥਾ ਟੇਕਦਾ ਹੈ ਜਿਹੜੀ ਪਾਸੇ ਕੜਾਹ ਪ੍ਰਸ਼ਾਦ ਰੱਖਿਆ ਹੈ। ਉੱਥੇ ਸੈਟ ਹੁੰਦਾ ਹੈ ਅਤੇ ਉਸ ਤੋਂ ਬਾਅਦ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹਨ ਉੱਥੇ ਬੈਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਛੇੜਦਾ ਹੈ।

ਮਾਮਲੇ ਸਬੰਧੀ ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਵੱਲੋਂ ਦੱਸਿਆ ਗਿਆ ਹੈ ਪਰਿਵਾਰ ਦੇ ਵਿੱਚ ਲੜਕੇ ਦੇ ਮਾਤਾ ਪਿਤਾ ਇਕ ਭੈਣ ਭਰਾ ਨੂੰ ਹਿਰਾਸਤ ਹਿਰਾਸਤ ਵਿੱਚ ਲੈ ਕੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤਾਂ ਜੋ ਪਤਾ ਲੱਗ ਸਕੇ ਇਸ ਪਿੱਛੇ ਕਿਸ ਦਾ ਹੱਥ ਹੈ।

ਇਹ ਵੀ ਪੜੋ:ਦਰਦਨਾਕ ! ਹਾਦਸੇ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 14 ਤੋਂ ਵੱਧ ਲੋਕ ਜ਼ਿੰਦਾ ਸੜੇ

Last Updated : Oct 8, 2022, 10:45 AM IST

ABOUT THE AUTHOR

...view details